ਯੈੱਸ ਪੰਜਾਬ
ਚੰਡੀਗੜ੍ਹ, 10 ਜਨਵਰੀ, 2025
Punjab ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੀਆਂ ਸਲਾਨਾ ਚੋਣਾਂ ਵਿੱਚ ਸ਼੍ਰੀ Ashwani Chawla ਨੂੰ Press Gallery Committee ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਚੋਣਾਂ ਦੌਰਾਨ ਸਮੂਹ ਪੱਤਰਕਾਰ ਮੈਂਬਰਾਂ ਨੇ ਸ਼੍ਰੀ Ashwani Chawla (ਸੱਚ ਕਹੂੰ) ਦੇ ਨਾਂ ‘ਤੇ ਆਪਣੀ ਸਹਿਮਤੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਲਈ ਬਿਨਾਂ ਮੁਕਾਬਲਾ ਚੁਣਨ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਸ਼੍ਰੀ ਅਸ਼ਵਨੀ ਚਾਵਲਾ ਨੂੰ ਸਰਬਸੰਮਤੀ ਨਾਲ ਪ੍ਰੈਸ ਗੈਲਰੀ ਕਮੇਟੀ 2025 ਦਾ ਪ੍ਰਧਾਨ ਐਲਾਨਿਆ ਗਿਆ।
ਇਸ ਤੋਂ ਬਾਅਦ Press Gallery Committee ਦੇ ਉਪ ਪ੍ਰਧਾਨ ਦੀ ਚੋਣ ਲਈ ਸ਼੍ਰੀ ਅਮਿਤ ਪਾਂਡੇ ਅਤੇ ਜਨਰਲ ਸਕੱਤਰ ਵਜੋਂ ਸ਼੍ਰੀ ਦੀਪਕ ਸ਼ਰਮਾ ਦੇ ਨਾਂ ਪੇਸ਼ ਕੀਤੇ ਗਏ ਜਿਸ ਦੌਰਾਨ ਮੈਂਬਰਾਂ ਨੇ ਇਸ ਚੋਣ ਵਿੱਚ ਸ਼੍ਰੀ ਅਮਿਤ ਪਾਂਡੇ ਅਤੇ ਸ੍ਰੀ ਦੀਪਕ ਸ਼ਰਮਾ ਨੂੰ ਵੀ ਬਿਨਾਂ ਮੁਕਾਬਲਾ ਚੁਣੇ ਜਾਣ ਦਾ ਐਲਾਨ ਕੀਤਾ ਗਿਆ ਕਿਉਂਕਿ ਇਨ੍ਹਾਂ ਦੋਵਾਂ ਅਹੁਦਿਆਂ ਲਈ ਦੋਵਾਂ ਉਮੀਦਵਾਰਾਂ ਦੇ ਸਾਹਮਣੇ ਹੋਰ ਕੋਈ ਵੀ ਮੈਂਬਰ ਚੋਣ ਲੜਨ ਲਈ ਅੱਗੇ ਨਹੀਂ ਆਇਆ। ਪ੍ਰੈਸ ਗੈਲਰੀ ਕਮੇਟੀ ਦੇ ਪੱਤਰਕਾਰ ਮੈਂਬਰਾਂ ਦੀ ਹਾਜ਼ਰੀ ਵਿੱਚ ਇਨ੍ਹਾਂ ਦੋਵਾਂ ਅਹੁਦਿਆਂ ’ਤੇ ਅਮਿਤ ਪਾਂਡੇ ਨੂੰ ਉਪ ਪ੍ਰਧਾਨ ਅਤੇ ਦੀਪਕ ਸ਼ਰਮਾ ਨੂੰ ਸਕੱਤਰ ਜਨਰਲ ਲਈ ਸਰਬਸੰਮਤੀ ਨਾਲ ਐਲਾਨਿਆ ਗਿਆ।
ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਪੱਤਰਕਾਰਾਂ ਨੂੰ ਦਰਪੇਸ਼ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀ ਸਹੂਲਤ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਸਲਾਹ ਦਿੰਦੀ ਹੈ। ਪੱਤਰਕਾਰਾਂ ਦੀ ਸਹੂਲਤ ਲਈ ਫੈਸਲੇ ਪ੍ਰੈਸ ਗੈਲਰੀ ਕਮੇਟੀ ਦੁਆਰਾ ਦਿੱਤੀ ਸਲਾਹ ‘ਤੇ ਵਿਧਾਨ ਸਭਾ ਦੇ ਸਪੀਕਰ ਦੁਆਰਾ ਲਏ ਜਾਂਦੇ ਹਨ।