ਯੈੱਸ ਪੰਜਾਬ
ਚੰਡੀਗੜ੍ਹ, 11 ਜਨਵਰੀ, 2025
ਸਿਟੀਜਨ ਐਸੋਸੀਏਸ਼ਨ ਵੱਲੋਂ ਸੈਕਟਰ 21 ਸਥਿਤ ਕਮਿਊਨਿਟੀ ਸੈਂਟਰ ਵਿਖੇ Lohri ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ Chandigarh ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ Manish Tewari ਪਹੁੰਚੇ ਸਨ, ਜਿਨਾਂ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ Tewari ਨੇ ਕਿਹਾ ਕਿ Lohri ਦਾ ਤਿਉਹਾਰ ਸਾਨੂੰ ਆਪਣੇ ਵਿਰਸੇ ਨਾਲ ਜੋੜਦਾ ਹੈ ਅਤੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦਾ ਹੈ। ਉਨਾਂ ਨੇ ਲੋਕਾਂ ਨੂੰ ਲੋਹੜੀ ਦਾ ਤਿਉਹਾਰ ਮਿਲ ਜੁਲ ਕੇ ਮਨਾਉਣ ਦੀ ਅਪੀਲ ਕੀਤੀ। ਇਸ ਦੌਰਾਨ ਉਹਨਾਂ ਨੇ ਐਸੋਸੀਏਸ਼ਨ ਦੀ ਸ਼ਲਾਘਾ ਵੀ ਕੀਤੀ, ਜਿਸ ਵੱਲੋਂ ਪੰਜਾਬੀ ਵਿਰਸੇ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸੰਸਥਾ ਦੇ ਨੁਮਾਇੰਦਿਆਂ ਵਿੱਚ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ, ਸੀਨੀਅਰ ਮੀਤ ਪ੍ਰਧਾਨ ਪ੍ਰੋਫੈਸਰ ਏਐਸ ਭਾਟੀਆ, ਜਨਰਲ ਸਕੱਤਰ ਨਵਦੀਪ ਕੋਹਲੀ, ਆਰਗੇਨਾਈਜ਼ਿੰਗ ਸਕੱਤਰ ਸੰਦੀਪ ਭਾਟੀਆ, ਸਾਬਕਾ ਮੇਅਰ ਰਵਿੰਦਰ ਪਾਲ ਸਿੰਘ ਪਾਲੀ, ਸੀਨੀਅਰ ਕਾਂਗਰਸੀ ਆਗੂ ਹਰਮੇਲ ਕੇਸਰੀ, ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਪਵਨ ਦੀਵਾਨ ਵੀ ਮੌਜੂਦ ਰਹੇ।