ਯੈੱਸ ਪੰਜਾਬ
ਚੰਡੀਗੜ੍ਹ, 14 ਜਨਵਰੀ, 2025
Maghi ਦੇ ਤਿਉਹਾਰ ਮੌਕੇ ਅੱਜ ਇੱਥੇ Punjab Police ਸੇਵਾ ਕਮੇਟੀ ਵੱਲੋਂ Punjab Police ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ ਨੂੰ ਸਮਰਪਿਤ ਲੰਗਰ ਲਗਾਇਆ ਗਿਆ।
ਜ਼ਿਕਰਯੋਗ ਹੈ ਕਿ Maghi ਦਾ ਤਿਉਹਾਰ 10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨਾਲ ਸ਼ਹੀਦੀ ਪਾਉਣ ਵਾਲੇ 40 ਸਿੱਖ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।
ਇਸ ਮੌਕੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਡਾਇਰੈਕਟਰ ਜਨਰਲ ਆਫ਼ ਪੁਲਿਸ (DGP) Punjab Gaurav Yadav, ਜਿਹਨਾਂ ਨੇ ਨਾਲ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਅਰਦਾਸ ਵਿੱਚ ਸ਼ਾਮਲ ਹੋਣ ਉਪਰੰਤ ਭਾਈਚਾਰਕ ਸੇਵਾ ਅਤੇ ਧਾਰਮਿਕ ਸਦਭਾਵਨਾ ਦੀ ਮਹੱਤਤਾ ਨੂੰ ਉਜਾਗਰ ਕੀਤਾ। ਦੱਸਣਯੋਗ ਹੈ ਕਿ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਐਸਐਸ ਸ੍ਰੀਵਾਸਤਵ ਨੇ ਵੀ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਹ ਲੰਗਰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ “ਕਿਰਤ ਕਰੋ, ਨਾਮ ਜਪੋ, ਵੰਡ ਛਕੋ” ਤਹਿਤ ਲਗਾਇਆ ਗਿਆ। ਗੁਰੂ ਸਾਹਿਬ ਦਾ ਫ਼ਲਸਫ਼ਾ ਨਿਰਸਵਾਰਥ ਸੇਵਾ ਅਤੇ ਲੋਕ ਭਲਾਈ ਦਾ ਸੁਨ੍ਹੇਹਾ ਦਿੰਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਸੇਵਾ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਵੀ ਅਜਿਹੇ ਸਮਾਜਿਕ-ਧਾਰਮਿਕ ਉਪਰਾਲੇ ਕਰਵਾਉਂਦੇ ਰਹਿਣ ਲਈ ਉਤਸ਼ਾਹਿਤ ਕੀਤਾ, ਜੋ ਫਿਰਕੂ ਸਦਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।