Monday, May 6, 2024

ਵਾਹਿਗੁਰੂ

spot_img
spot_img

ਆਉਣ ਵਾਲੀ 3 ਡੀ ਐਨੀਮੇਟਡ ਫਿਲਮ ‘ਦਾਸਤਾਨ ਏ ਮੀਰੀ ਪੀਰੀ’ ਦੇ ਟਾਇਟਲ ਟਰੈਕ ਨੂੰ ਦਿੱਤੀ ਕੈਲਾਸ਼ ਖੇਰ ਨੇ ਆਪਣੀ ਆਵਾਜ਼

- Advertisement -

ਚੰਡੀਗੜ੍ਹ, 20 ਮਈ, 2019 –
‘ਦਾਸਤਾਨ ਏ ਮੀਰੀ ਪੀਰੀ‘ ਫਿਲਮ ਆਪਣੀ ਘੋਸ਼ਣਾ ਤੋਂ ਲੈਕੇ ਹਮੇਸ਼ਾ ਤੋਂ ਹੀ ਸੁਰਖੀਆਂ ਚ ਰਹੀ ਹੈ। ਜਿਸਦਾ ਕਾਰਨ ਹੈ ਇਸਦਾ ਵਿਸ਼ਾ,ਜਿਵੇਂ ਨਾਮ ਤੋਂ ਸਿੱਧ ਹੁੰਦਾ ਹੈ ਕਿ ਪੰਜਾਬੀ ਫਿਲਮ ‘ਦਾਸਤਾਨ-ਏ-ਮੀਰੀ ਪੀਰੀ‘ ਮੀਰੀ ਪੀਰੀ ਦੇ ਇਤਿਹਾਸ ਨੂੰ ਉਜਾਗਰ ਕਰੇਗੀ। 1604 ਈ: ਤੇ ਅਧਾਰਤ ਇਹ ਫਿਲਮ ਸਿੱਖਾਂ ਦੇ ਪੰਜਵੇਂ ਗੁਰੂ ਅਰ੍ਜੁਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੁਗਲਾਂ ਦੇ ਅਤਿਆਚਾਰਾਂ ਦੇ ਖਿਲਾਫ ਦੋ ਤਲਵਾਰਾਂ ਮੀਰੀ ਅਤੇ ਪੀਰੀ ਧਾਰਨ ਕਰਨ ਨੂੰ ਸਮਰਪਿਤ ਹੈ। ਮੀਰੀ ਅਤੇ ਪੀਰੀ ਦੋਨੋ ਸੰਸਾਰਿਕ ਅਤੇ ਆਧਿਆਤਮਿਕ ਸ਼ਕਤੀ ਨੂੰ ਦਰਸ਼ਾਉਂਦੀਆਂ ਹਨ।

ਸਿੱਖਾਂ ਦੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਤੇ ਛਰਮਪੀਰ ਪ੍ਰੋਡਕਸ਼ਨਸ ਅਤੇ ਵ੍ਹਾਈਟ ਹਿੱਲ ਸਟੂਡੀਓ ਵੱਲੋਂ ਗੁਰੂ ਅਰਜੁਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਐਨੀਮੇਟਡ ਫਿਲਮ ਰਿਲੀਜ਼ ਕਰਨ ਨੂੰ ਤਿਆਰ ਹਨ। ਹਾਲ ਹੀ ਵਿੱਚ ਇਸ ਫਿਲਮ ਦਾ ਟਾਇਟਲ ਟਰੈਕ ਰਿਲੀਜ਼ ਹੋਇਆ ਜੋ ਦਰਸ਼ਕਾਂ ਤੋਂ ਖੂਬ ਪਿਆਰ ਬਟੋਰ ਰਿਹਾ ਹੈ।

ਇਸ ਟਾਇਟਲ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ ਬਾਲੀਵੁੱਡ ਦੇ ਨਾਮੀ ਗਾਇਕ ਕੈਲਾਸ਼ ਖੇਰ ਨੇ। ‘ਤੇਰੇ ਲੀਏ‘, ‘ਫਨਾ‘ ਅਤੇ ‘ਅੱਲਾਹ ਕੇ ਬੰਦੇ‘ ਜਿਹੇ ਐਵਾਰਡ ਜੇਤੂ ਗਾਣੇ ਗਾਉਣ ਵਾਲੇ ਕੈਲਾਸ਼ ਖੇਰ ਨੇ ਪਹਿਲੀ ਵਾਰ ਕਿਸੇ ਧਾਰਮਿਕ ਗਾਣੇ ਨੂੰ ਆਪਣੀ ਆਵਾਜ਼ ਦਿੱਤੀ ਹੈ। ਅਤੇ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਉਹਨਾਂ ਨੇ ਕੋਈ ਪੰਜਾਬੀ ਗਾਣਾ ਗਾਇਆ ਹੋਵੇ।

ਕੈਲਾਸ਼ ਖੇਰ ਤੋਂ ਬਿਨਾਂ ਬੀਰ ਸਿੰਘ ਨੇ ਇਸ ਗੀਤ ਦੇ ਬੋਲ ਲਿਖੇ ਹਨ ਅਤੇ ਕੁਲਜੀਤ ਸਿੰਘ ਨੇ ਇਸਨੂੰ ਸੰਗੀਤਬੰਦ ਕੀਤਾ ਹੈ। ਇਹ ਐਨੀਮੇਟਡ ਫਿਲਮ ਨੂੰ ਡਾਇਰੈਕਟ ਕੀਤਾ ਹੈ ਵਿਨੋਦ ਲਾਨਜੇਵਰ ਨੇ। ਇਸ ਕਹਾਣੀ ਨੂੰ ਲਿਖਿਆ ਹੈ ਗੁਰਜੋਤ ਸਿੰਘ ਆਹਲੂਵਾਲੀਆ ਨੇ ਜੋ ਇਸ ਫਿਲਮ ਦੇ ਸਹਿ ਨਿਰਦੇਸ਼ਕ ਵੀ ਹਨ। ਰਿਸਰਚ ਨੂੰ ਸੰਪੂਰਨ ਕੀਤਾ ਹੈ ਡਾ. ਆਈ.ਐਸ ਗੋਗੋਆਣੀ ਨੇ। ਫਿਲਮ ਦਾ ਸਕ੍ਰੀਨਪਲੇ ਲਿਖਿਆ ਹੈ ਸਾਗਰ ਕੋਟੀਕਰ ਅਤੇ ਸਾਹਨੀ ਸਿੰਘ ਨੇ। ਫਿਲਮ ਨੂੰ ਸੰਗੀਤ ਦਿੱਤਾ ਹੈ ਕੁਲਜੀਤ ਸਿੰਘ ਨੇ।

ਫਿਲਮ ਦਾ ਬੈਕਗਰਾਊਂਡ ਸਕੋਰ ਦਿੱਤਾ ਹੈ ਅਨਾਮਿਕ ਚੌਹਾਨ ਨੇ। ਬਰੂਮਹਾ ਸਟੂਡੀਓਸ ਨੇ ਇਸ ਫਿਲਮ ਦੀ ਐਨੀਮੇਸ਼ਨ ਕੀਤੀ ਹੈ। ਪੂਰੇ ਪ੍ਰੋਜੈਕਟ ਨੂੰ ਮੇਜਰ ਸਿੰਘ ਸੰਧੂ, ਦਿਲਰਾਜ ਸਿੰਘ ਗਿੱਲ, ਨਵਦੀਪ ਕੌਰ ਗਿੱਲ ਨੇ ਪ੍ਰੋਡਿਊਸ ਕੀਤਾ ਹੈ। ਨੋਬਲਪ੍ਰੀਤ ਸਿੰਘ, ਬਲਰਾਜ ਸਿੰਘ, ਮਨਮੋਹਤ ਸਿੰਘ ਮਾਰਸ਼ਲ ਫਿਲਮ ਦੇ ਕੋ-ਪ੍ਰੋਡੂਸਰ ਹਨ। ਬਾਲੀਵੁੱਡ ਅਦਾਕਾਰ ਰਜ਼ਾ ਮੁਰਾਦ ਨੇ ਇਸਨੂੰ ਆਪਣੀ ਆਵਾਜ਼ ਦਿੱਤੀ ਹੈ। ਕੈਲਾਸ਼ ਖੈਰ ਨੇ ਇਸ ਫਿਲਮ ਦਾ ਟਾਇਟਲ ਗੀਤ ਗਾਇਆ ਹੈ। ਉਸਤਾਦ ਰਾਸ਼ਿਦ ਖਾਨ ਅਤੇ ਸ਼ਫ਼ਕਤ ਅਮਾਨਤ ਅਲੀ ਨੇ ਵੀ ਆਪਣੀ ਆਵਾਜ਼ ਫ਼ਿਲਮ ਦੇ ਬਾਕੀ ਕੁੱਝ ਹੋਰ ਗੀਤਾਂ ਨੂੰ ਦਿਤੀ ਹੈ।

‘ਦਾਸਤਾਨ-ਏ-ਮੀਰੀ ਪੀਰੀ‘ ਫਿਲਮ ਦਾ ਵਿਸ਼ਵ ਵਿਤਰਣ ਕੀਤਾ ਹੈ ਵ੍ਹਾਈਟ ਹਿੱਲ ਸਟੂਡੀਓਸ ਨੇ। ਇਹ ਫਿਲਮ 5 ਜੂਨ 2019 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਵੇਗੀ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...