Wednesday, May 8, 2024

ਵਾਹਿਗੁਰੂ

spot_img
spot_img

ਤਾਨਾਸ਼ਾਹੀ ਹੈ ਕੈਟ ਦੇ ਫ਼ੈਸਲੇ ‘ਤੇ ਕੈਪਟਨ ਅਮਰਿੰਦਰ ਦੀ ਪ੍ਰਤੀਕਿਰਿਆ, ਤੁਰੰਤ ਲਾਗੂ ਹੋਵੇ ਕੈਟ ਦਾ ਫ਼ੈਸਲਾ

- Advertisement -

ਚੰਡੀਗੜ੍ਹ, 20 ਜਨਵਰੀ, 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਡੀਜੀਪੀ ਪੰਜਾਬ ਦੀ ਨਿਯੁਕਤੀ ਲਈ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਯੂ.ਪੀ.ਐਸ.ਸੀ ਦੀ ਭੂਮਿਕਾ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਅਤੇ ਸੂਬਿਆਂ ਦੀ ਵੱਕਾਰੀ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ਸੱਟ ਮਾਰਨ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਦੇ ਨਾਲ ਖੜੇ ਹਨ।

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਤਕਾਲੀ ਡੀਜੀਪੀ ਸੁਰੇਸ਼ ਅਰੋੜਾ ਅਤੇ ਚੀਫ਼ ਸੈਕਟਰੀ ਕਰਨ ਅਵਤਾਰ ਸਿੰਘ ਨੇ ਦਿਨਕਰ ਗੁਪਤਾ ਨੂੰ ਨਵਾਂ ਡੀਜੀਪੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ‘ਤੇ ਯੂ.ਪੀ.ਐਸ.ਸੀ ਦੇ ਪੈਨਲ ‘ਚ ਯੋਗ/ਅਯੋਗ ਅਧਿਕਾਰੀਆਂ ਦੇ ਨਾਮ ਪਵਾਉਣ ਅਤੇ ਕਢਵਾਉਣ ਲਈ ਜੋ ਸਾਜ਼ਿਸ਼ਾਂ ਕੀਤੀਆਂ, ਉਹ ਕੇਂਦਰ ਦੀ ਮਿਲੀਭੁਗਤ ਬਗੈਰ ਸੰਭਵ ਨਹੀਂ ਸਨ। ਕੈਪਟਨ-ਮੋਦੀ-ਅਮਿਤ ਸ਼ਾਹ ਦੀ ਤਿੱਕੜੀ ਦੇ ਇਸ ਕਦਮ ਨੇ ਯੂ.ਪੀ.ਐਸ.ਸੀ ਵਰਗੀ ਵੱਕਾਰੀ ਸੰਸਥਾ ਨੂੰ ਉਸੇ ਤਰਾਂ ਸੱਟ ਮਾਰੀ ਜਿਵੇਂ ਪਹਿਲਾਂ ਭਾਰਤੀ ਚੋਣ ਕਮਿਸ਼ਨਰ, ਸੁਪਰੀਮ ਕੋਰਟ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਨੂੰ ਮਾਰੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਸੰਬੰਧੀ ਕੈਟ ਦੇ ਫ਼ੈਸਲੇ ਨੂੰ ਟਿੱਚ ਜਾਣਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਕ ਤੌਰ ‘ਤੇ ਇਹ ਕਹਿਣਾ, ‘ਦਿਨਕਰ ਗੁਪਤਾ ਹੀ ਰਹਿਣਗੇ ਡੀਜੀਪੀ’ ਨਾ ਕੇਵਲ ਕੈਟ ਦੀ ਤੌਹੀਨ ਕੀਤੀ ਹੈ, ਸਗੋਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਪੁਲਿਸ ਪ੍ਰਸ਼ਾਸਨ ਦੀਆਂ ਨਿਯੁਕਤੀਆਂ/ਬਦਲੀਆਂ ਸੰਬੰਧੀ ਮਾਨਯੋਗ ਸੁਪਰੀਮ ਕੋਰਟ ਵੱਲੋਂ ‘ਪ੍ਰਕਾਸ਼ ਸਿੰਘ ਬਨਾਮ ਭਾਰਤ ਸਰਕਾਰ’ ਮਾਮਲੇ ‘ਚ ਸੁਣਾਏ ਅਦਾਲਤੀ ਹੁਕਮਾਂ ਨੂੰ ਵੀ ਉਲੰਘਿਆ ਹੈ।

ਚੀਮਾ ਨੇ ਕਿਹਾ ਕਿ ਇਸ ਤਰਾਂ ਦੀਆਂ ਤਾਨਾਸ਼ਾਹੀ ਪ੍ਰਤੀਕਿਰਿਆਵਾਂ ਦੇ ਰਹੇ ਕੈਪਟਨ ਅਮਰਿੰਦਰ ਸਿੰਘ ਸ਼ਾਇਦ ਇਹ ਭੁੱਲ ਗਏ ਹਨ ਕਿ ਉਹ ਹੁਣ ‘ਪਟਿਆਲਾ ਰਿਆਸਤ’ ਦੀ ਗੱਦੀ ‘ਤੇ ਨਹੀਂ ਸਗੋਂ ਜਮਹੂਰੀਅਤ ਪ੍ਰਣਾਲੀ ਰਾਹੀਂ ਸੰਵਿਧਾਨਿਕ ਤੌਰ ‘ਤੇ ਨਿਸ਼ਚਿਤ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਹਨ।

ਚੀਮਾ ਨੇ ਡੀਜੀਪੀ ਮਾਮਲੇ ‘ਚ ਕੈਟ ਵੱਲੋਂ ਸੁਣਾਏ ਫ਼ੈਸਲੇ ਨੂੰ ਤੁਰੰਤ ਪ੍ਰਭਾਵ ਲਾਗੂ ਕਰਨ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਜ਼ਿੱਦ ਪੁਗਾਉਣ ਲਈ ਸਰਕਾਰੀ ਪੈਸਾ ਅਤੇ ਅਦਾਲਤਾਂ ਦਾ ਸਮਾਂ ਬਰਬਾਦ ਨਾ ਕਰਕੇ ਉਨ੍ਹਾਂ ਯੋਗ ਪੁਲਸ ਅਧਿਕਾਰੀਆਂ ਨੂੰ ਮੈਰਿਟ ਦੇ ਆਧਾਰ ‘ਤੇ ਇਨਸਾਫ਼ ਦੇਣ, ਜੋ ਯੂ.ਪੀ.ਐਸ.ਸੀ ਪੈਨਲ ਬਣਨ ਮੌਕੇ ਸਾਜ਼ਿਸ਼ਾਂ ਦਾ ਸ਼ਿਕਾਰ ਹੋ ਗਏ।

ਚੀਮਾ ਨੇ ਸੂਬੇ ‘ਚ ਸੁਪਰੀਮ ਕੋਰਟ ਦੀ ਪ੍ਰਕਾਸ਼ ਸਿੰਘ ਜਜਮੈਂਟ ‘ਤੇ ਆਧਾਰਿਤ ਪੁਲਸ ਐਕਟ ਨੂੰ ਮੂਲ ਭਾਵਨਾ ਅਨੁਸਾਰ ਲਾਗੂ ਕਰਨ ਦੀ ਵਕਾਲਤ ਕੀਤੀ। ਚੀਮਾ ਕਿਹਾ ਕਿ ਸੱਤਾਧਾਰੀਆਂ ਵੱਲੋਂ ਪੁਲਸ ਕੋਲੋਂ ਕਾਨੂੰਨ ਅਨੁਸਾਰ ਨਹੀਂ ਸਗੋਂ ਜੀ ਹਜ਼ੂਰ ਗ਼ੁਲਾਮਾਂ ਵਾਂਗ ਕੰਮ ਲਿਆ ਜਾਂਦਾ ਹੈ। ਨਤੀਜੇ ਵਜੋਂ ਸੂਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਅਤੇ ‘ਜੰਗਲ ਰਾਜ’ ਦਾ ਬੋਲਬਾਲਾ ਹੈ।

ਚੀਮਾ ਨੇ ਸਵਾਲ ਉਠਾਇਆ ਕਿ ਜੇਕਰ ਪੰਜਾਬ ਸਮੇਤ ਸੂਬਿਆਂ ਦੀਆਂ ਸਰਕਾਰਾਂ ਡੀਜੀਪੀ ਦੀ ਨਿਯੁਕਤੀ ਮੈਰਿਟ ਅਨੁਸਾਰ ਕਰਨ ਦੀ ਪ੍ਰਥਾ ਹੁੰਦੀ ਤਾਂ ਇਸ ਮਾਮਲੇ ‘ਚ ਨਾ ਸੁਪਰੀਮ ਕੋਰਟ ਨੂੰ ਦਿਸ਼ਾ ਨਿਰਦੇਸ਼ ਦੇਣੇ ਪੈਂਦੇ ਅਤੇ ਨਾ ਹੀ ਯੂ.ਪੀ.ਐਸ.ਸੀ ਕੋਲ ਪੈਨਲ ਗਠਿਤ ਕਰਨ ਦਾ ਅਧਿਕਾਰ ਜਾਂਦਾ।

ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਸੂਬਿਆਂ ਦੇ ਅਧਿਕਾਰਾਂ ਅਤੇ ਸੰਘੀ ਢਾਂਚੇ ਨੂੰ ਲਗਾਤਾਰ ਸੱਟ ਵੱਜਦੀ ਆ ਰਹੀ ਹੈ। ਜੋ ਸੂਬਿਆਂ ਦੇ ਬਿਹਤਰ ਭਵਿੱਖ ਲਈ ਘਾਤਕ ਹੈ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...