Monday, May 6, 2024

ਵਾਹਿਗੁਰੂ

spot_img
spot_img

ਅਕਾਲੀਆਂ ਵੱਲੋਂ ਦਿੱਲੀ ਚੋਣਾਂ ਨਾ ਲੜਣ ਦੇ ਫ਼ੈਸਲੇ ਨੂੰ ਸੀ.ਏ.ਏ. ਨਾਲ ਜੋੜਣਾ ਹਾਸੋਹੀਣਾ, ਕੇਂਦਰ ਨਾਲੋਂ ਨਾਤਾ ਤੋੜੇ ਅਕਾਲੀ ਦਲ: ਕੈਪਟਨ

- Advertisement -

ਚੰਡੀਗੜ੍ਹ, 21 ਜਨਵਰੀ, 2020:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਮੁੱਦੇ ‘ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀਆਂ ਨੂੰ ਇਸ ਗੈਰ-ਸੰਵਿਧਾਨਕ ਕਾਨੂੰਨ ਦੇ ਸਬੰਧ ਵਿੱਚ ਆਪਣੀ ਸੁਹਿਰਦਾ ਸਿੱਧ ਕਰਨ ਲਈ ਕੇਂਦਰ ਨਾਲ ਗੱਠਜੋੜ ਤੋੜਨ ਦੀ ਚੁਣੌਤੀ ਦਿੱਤੀ ਹੈ ਕਿਉਂਕਿ ਦੋਵਾਂ ਸੰਸਦੀ ਸਦਨਾਂ ਵਿੱਚ ਇਸ ਬਿੱਲ ਨੂੰ ਪਾਸ ਮੌਕੇ ਅਕਾਲੀ ਵੀ ਸਮਰਥਨ ਧਿਰ ਨਾਲ ਖੜ੍ਹੇ ਸਨ।

ਮੁੱਖ ਮੰਤਰੀ ਨੇ ਕਿਹਾ,”ਤੁਸੀਂ ਸਿੱਧਾ ਤੇ ਸਪੱਸ਼ਟ ਫੈਸਲਾ ਕਿਉਂ ਨਹੀਂ ਲੈਂਦੇ ਅਤੇ ਲੋਕਾਂ ਨੂੰ ਇਹ ਕਿਉਂ ਹੀਂ ਦੱਸਦੇ ਕਿ ਤੁਸੀਂ ਫੁੱਟਪਾਊ ਅਤੇ ਮਾਰੂ ਕਾਨੂੰਨ ਸੀ.ਏ.ਏ. ਖਿਲਾਫ਼ ਸੱਚਮੁੱਚ ਖੜ੍ਹੇ ਹੋ।” ਉਨ੍ਹਾਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਅਕਾਲੀ ਮੰਤਰੀਆਂ ਨੂੰ ਵਿਵਾਦਤ ਕਾਨੂੰਨ ‘ਤੇ ਲਏ ਸਟੈਂਡ ਦੇ ਹੱਕ ਵਿੱਚ ਨਿੱਤਰਨ ਲਈ ਤੁਰੰਤ ਅਸਤੀਫਾ ਦੇਣ ਵਾਸਤੇ ਆਖਿਆ ਕਿਉਂ ਜੋ ਇਸ ਕਾਨੂੰਨ ਖਿਲਾਫ ਸਮਾਜ ਦੇ ਸਮੂਹ ਵਰਗਾਂ ਵਿੱਚ ਕੌਮੀ ਪੱਧਰ ‘ਤੇ ਰੋਸ ਪਾਇਆ ਜਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਪੁੱਛਿਆ,”ਜੇਕਰ ਤਹਾਨੂੰ ਸੀ.ਏ.ਏ. ਮੁਸਲਿਮ ਵਿਰੋਧੀ ਲਗਦਾ ਸੀ ਤਾਂ ਫਿਰ ਤੁਸੀਂ ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਕਾਨੂੰਨ ਦੇ ਹੱਕ ਵਿੱਚ ਮੇਜ਼ ਕਿਉਂ ਥਪਥਪਾਇਆ?” ਉਨ੍ਹਾਂ ਕਿਹਾ ਕਿ ਸੰਸਦ ਵਿੱਚ ਅਕਾਲੀਆਂ ਵੱਲੋਂ ਇਸ ਕਾਨੂੰਨ ਦੀ ਖੁੱਲ੍ਹ ਕੇ ਕੀਤੀ ਹਮਾਇਤ ਰਿਕਾਰਡ ਦਾ ਹਿੱਸਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਤੋਂ ਬਾਅਦ ਦਿੱਲੀ ਦੂਜਾ ਸੂਬਾ ਹੈ ਜਿੱਥੇ ਅਕਾਲੀ ਦਲ ਨੇ ਆਪਣੇ ਭਾਈਵਾਲ ਭਾਰਤੀ ਜਨਤਾ ਪਾਰਟੀ ਦੇ ਨਾਲ ਨਾ ਤੁਰਨ ਦਾ ਫੈਸਲਾ ਕੀਤਾ ਹੈ ਪਰ ਅਕਾਲੀਆਂ ਵੱਲੋਂ ਦਿੱਲੀ ਚੋਣਾਂ ਸੀ.ਏ.ਏ. ‘ਤੇ ਮਤਭੇਦ ਹੋਣ ਕਰਕੇ ਨਾ ਲੜਨ ਦਾ ਕੀਤਾ ਦਾਅਵਾ ਬੇਹੂਦਾ ਅਤੇ ਨਾਸਵਿਕਾਰਨਯੋਗ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿੱਚੋਂ ਬਾਹਰ ਨਿਕਲਣਾ ਸਪੱਸ਼ਟ ਤੌਰ ‘ਤੇ ਅਕਾਲੀ ਦਲ ਦੀ ਮਜਬੂਰੀ ਸੀ ਕਿਉਂਕਿ ਇਨ੍ਹਾਂ ਨੂੰ ਇਸ ਗੱਲ ਦਾ ਭਲੀਭਾਂਤ ਅਹਿਸਾਸ ਹੈ ਕਿ ਜ਼ਮੀਨੀ ਪੱਧਰ ‘ਤੇ ਉਸ ਨੂੰ ਕੋਈ ਸਮਰਥਨ ਨਹੀਂ ਹੈ ਅਤੇ ਕੌਮੀ ਰਾਜਧਾਨੀ ਵਿੱਚ ਇਹ ਇਕ ਸੀਟ ਵੀ ਨਹੀਂ ਜਿੱਤ ਸਕਦੇ। ਅਜਿਹਾ ਵੀ ਜਾਪਦਾ ਹੈ ਕਿ ਭਾਜਪਾ, ਅਕਾਲੀ ਦਲ ਨੂੰ ਉਹ ਕੁਝ ਦੇਣ ਲਈ ਤਿਆਰ ਨਹੀਂ ਸੀ ਜੋ ਸੀਟਾਂ ਦੇ ਰੂਪ ਵਿੱਚ ਅਕਾਲੀ ਚਾਹੁੰਦੇ ਸਨ ਜਿਸ ਕਰਕੇ ਉਨ੍ਹਾਂ ਨੇ ਸਥਿਤੀ ‘ਚੋਂ ਬਾਹਰ ਨਿਕਲਣ ਦਾ ਬਿਹਤਰ ਢੰਗ ਲੱਭਿਆ।

ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ਉਪਰ ਅੰਤਰ-ਵਿਰੋਧੀ ਬਿਆਨਬਾਜ਼ੀ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਮਹੱਤਤਾ ਵਾਲੇ ਇਸ ਮੁੱਖ ਮੁੱਦੇ ‘ਤੇ ਅਕਾਲੀਆਂ ਦਾ ਸਿਧਾਂਤਕ ਸਟੈਂਡ ਨਹੀਂ ਹੈ। ਮਨਜਿੰਦਰ ਸਿੰਘ ਸਿਰਸਾ ਦਾ ਇਹ ਦਾਅਵਾ ਹਾਸੋਹੀਣਾ ਹੈ ਕਿ ਪਾਰਟੀ ਦਬਾਅ ਹੇਠ ਸੀ ਕਿ ਸੀ.ਏ.ਏ. ‘ਤੇ ਸਟੈਂਡ ਉਪਰ ਦੁਬਾਰਾ ਗੌਰ ਕੀਤੀ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਚ ਕੋਈ ਹੈਰਾਨੀ ਨਹੀਂ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੈ ਅਤੇ ਪੰਜਾਬ ਵਿੱਚ ਵੀ ਉਸ ਦਾ ਜ਼ਮੀਨੀ ਆਧਾਰ ਖੁੱਸ ਚੁੱਕਾ ਹੈ ਜਿੱਥੇ ਉਸ ਦਾ ਮਜ਼ਬੂਤ ਆਧਾਰ ਸਮਝਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੰਦਰੂਨੀ ਲੜਾਈ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਾਰਟੀ ਪਾਟੋਧਾੜ ਦੀ ਕਗਾਰ ‘ਤੇ ਖੜ੍ਹੀ ਹੈ।

ਮੁੱਖ ਮੰਤਰੀ ਨੇ ਅਕਾਲੀਆਂ ਨੂੰ ਆਖਿਆ ਕਿ ਸੰਵੇਦਨਸ਼ੀਲ ਅਤੇ ਨਾਜ਼ੁਕ ਮਸਲੇ ‘ਤੇ ਝੂਠੇ ਦਾਅਵੇ ਅਤੇ ਉਲਟ ਸਟੈਂਡ ਲੈ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਇਸ ਮਸਲੇ ‘ਤੇ ਮੁਲਕ ਦਾ ਭਵਿੱਖ ਟਿਕਿਆ ਹੋਇਆ ਹੈ। ਉਨ੍ਹਾਂ ਕਿਹਾ,”ਤੁਸੀਂ ਲੋਕਾਂ ਤੋਂ ਆਸ ਨਹੀਂ ਕਰ ਸਕਦੇ ਕਿ ਉਹ ਇਹ ਵਿਸ਼ਵਾਸ ਕਰਨ ਕਿ ਤੁਸੀਂ ਗੰਭੀਰ ਹੋ, ਉਹ ਵੀ ਉਸ ਵੇਲੇ ਜਦੋਂ ਤੁਸੀਂ ਸੰਸਦ ਵਿੱਚ ਭਾਜਪਾ ਅਤੇ ਕੇਂਦਰ ਵਿੱਚ ਸਰਕਾਰ ਨਾਲ ਖੜ੍ਹੇ ਹੋਵੋ।”

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...