Thursday, March 13, 2025
spot_img
spot_img
spot_img
spot_img

Badal ਪਰਿਵਾਰ ਕਰ ਰਿਹਾ ਸਿੱਖੀ ਸਿਧਾਂਤਾਂ ਤੇ ਮਰਿਆਦਾ ਦੀ‌‌ ਘੋਰ ਉਲੰਘਣਾ: Ravi Inder Singh

ਯੈੱਸ ਪੰਜਾਬ
ਚੰਡੀਗੜ੍ਹ, 12 ਮਾਰਚ, 2025

Akali Dal 1920 ਦੇ ਪ੍ਰਧਾਨ Ravinder Singh ਸਾਬਕਾ ਸਪੀਕਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ Takht Sri Kesgarh Sahib ਵਿਖੇ ਜਥੇਦਾਰ ਦੀ ਕੀਤੀ ਗਈ ’ਤਾਜਪੋਸ਼ੀ’ ਨੂੰ ਗੈਰ ਮਰਯਾਦਾ ਅਤੇ ਸਿੱਖ ਪੰਥ ਨਾਲ ਛੱਲ ਕਪਟ ਕਰਾਰ ਦਿੱਤਾ ਅਤੇ ਕਿਹਾ ਕਿ ਜ਼ੋਰਾਵਰਾਂ ਨੇ ਤਖ਼ਤ ਸਾਹਿਬਾਨ ਦੀ ਮਾਣ-ਮਰਯਾਦਾ ਅਤੇ ਰਵਾਇਤਾਂ ਦਾ ਘਾਣ ਕਰਦਿਆਂ ਸਿੱਖੀ ਸਿਧਾਂਤਾਂ ਨੂੰ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।

ਉਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀਹਵੀਂ ਸਦੀ ਦੇ ਆਰੰਭਕ ਦਹਾਕਿਆਂ ਵਿਚ ਸਿੱਖ ਪੰਥ ਵਿੱਚ ਪਸਰੀ ਗੁਰਦੁਆਰਾ ਸੁਧਾਰ ਲਹਿਰ ਦੀ ਦੇਣ ਹੈ। ਇਸ ਸੰਸਥਾ ਦੀ ਸਥਾਪਨਾ ਲਈ ਸਿੱਖਾਂ ਨੂੰ ਲੰਮਾ ਸਮਾਂ ਸੰਘਰਸ਼ ਕਰਨਾ ਪਿਆ ਸੀ ਪਰ ਕੌਮ ਨੂੰ ਅਜਿਹੇ ਦਿਨ ਵੀ ਵੇਖਣੇ ਪੈ ਰਹੇ ਹਨ। ਸ਼੍ਰੋਮਣੀ ਕਮੇਟੀ ਨੂੰ ਆਪਣੀ ਨਿੱਜ ਪ੍ਰਸਤੀ ਤੱਕ ਫੈਸਲੇ ਸੀਮਤ ਕੀਤੇ ਜਾ ਰਹੇ ਹਨ।‌

ਐਸ.ਜੀ.ਪੀ.ਸੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪੰਥ ਦੇ ਸਨਮਾਨਿਤ ਅਹੁਦਿਆਂ ਤੇ ਬੈਠੇ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਅਚਾਨਕ ਸੇਵਾਵਾਂ ਤੋ ਲਾਂਭੇ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਬ—ਉੱਚਤਾ, ਸਿੱਖ ਸਿਧਾਤਾਂ, ਪਰੰਪਰਾਵਾਂ ਅਤੇ ਮਰਿਆਦਾ ਨੂੰ ਢਾਹ ਲਗਾਈ ਗਈ ਹੈ ਅਤੇ ਹੁਣ ਬਗੈਰ ਪੰਥਕ ਪ੍ਰਵਾਨਗੀ ਦੇ ਤੈਅ ਸਮੇਂ ਤੋ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਕੀਤੀ ਗਈ ਤਾਜਪੋਸ਼ੀ ਨਾਲ ਪੰਥ ਨੂੰ ਢਾਹ ਲੱਗੀ ਹੈ।

ਉਨਾਂ ਕਿਹਾ ਕਿ ਮਰਿਆਦਾ ਤੋ ਹੱਟ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਪੰਥਕ ਵਿਰੋਧੀ ਕਾਰਵਾਈਆਂ ਕਰਕੇ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਉਨਾਂ ਮੁਤਾਬਕ ਬਾਦਲ ਪਰਿਵਾਰ ਨੇ ਸਿੱਖੀ ਸਿਧਾਂਤਾਂ ਤੇ ਮਰਿਆਦਾ ਦੀ‌‌ ਘੋਰ ਉਲੰਘਣਾ ਕੀਤੀ ਹੈ। ਸ੍ਰੀ ਅਕਾਲ ਤਖਤ ਦਾ ਪ੍ਰਬੰਧ ਸਿੱਖ ਸੰਗਤ ਕੋਲ ਨਾ ਹੋਣ ਕਰਕੇ ਅਤੇ ਜਥੇਦਾਰਾਂ ਦੇ ਨਿਯੁਕਤੀ, ਸੇਵਾ ਮੁਕਤੀ ਆਦਿ ਬਾਰੇ ਕੋਈ ਵਿਧੀ ਵਿਧਾਨ ਨਾ ਹੋਣ ਕਾਰਨ ਹੀ ਅੱਜ ਮੌਜੂਦਾ ਹਾਲਾਤ ਪੈਦਾ ਹੋਏ ਹਨ। ਇਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ