Sunday, October 6, 2024
spot_img
spot_img
spot_img
spot_img
spot_img

ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੈਣ ਪੁੱਜੇ ਔਜਲਾ, ਨੌਜਵਾਨਾਂ ਨੂੰ ਸਹੀ ਰਸਤਾ ਦਿਖਾਉਣ ਬਾਰੇ ਵਿਚਾਰ ਚਰਚਾ

ਯੈੱਸ ਪੰਜਾਬ
ਅੰਮਿ੍ਤਸਰ, 5 ਜੁਲਾਈ, 2024

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਬਿਆਸ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਅਸ਼ੀਰਵਾਦ ਲੈਣ ਪਹੁੰਚੇ। ਲੋਕ ਸਭਾ ਵਿੱਚ ਆਪਣੀ ਤੀਜੀ ਪਾਰੀ ਸ਼ੁਰੂ ਕਰਨ ਤੋਂ ਬਾਅਦ ਅੱਜ ਉਨ੍ਹਾਂ ਬਾਬਾ ਜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਬਾਰੇ ਚਰਚਾ ਕੀਤੀ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਵਿਚਾਰਿਆ ਗਿਆ। ਇਸ ਮੌਕੇ ਇਹ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਪੰਜਾਬ ਵਿੱਚ ਨੌਜਵਾਨਾਂ ਨੂੰ ਸਹੀ ਰਾਹ ਦਿਖਾਉਣ ਲਈ ਹਰ ਕਿਸੇ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਬਾਬਾ ਜੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸੇਧ ਵੀ ਲਈ।

ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਹਮੇਸ਼ਾ ਲੋਕਾਂ ਨੂੰ ਚੰਗਿਆਈ ਦਾ ਉਪਦੇਸ਼ ਦਿੱਤਾ ਹੈ ਅਤੇ ਉਨ੍ਹਾਂ ਨੂੰ ਧਰਮ ਨਾਲ ਜੋੜ ਕੇ ਬੁਰਾਈਆਂ ਤੋਂ ਦੂਰ ਰੱਖਿਆ ਹੈ। ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਉਨ੍ਹਾਂ ਨੇ ਬਾਬਾ ਜੀ ਨਾਲ ਨੌਜਵਾਨਾਂ ਦੀ ਬਦਲ ਰਹੀ ਦਿਸ਼ਾ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੁਰੂ ਨਗਰੀ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਨੌਜਵਾਨਾਂ ਨੂੰ ਵਧੀਆ ਮਾਹੌਲ ਮਿਲੇ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾਣ ਅਤੇ ਭਾਰਤ ਦੇ ਵਿੱਚ ਯੋਗਦਾਨ ਪਾਉਂਦੇ ਰਹਿਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ