ਯੈੱਸ ਪੰਜਾਬ
ਚੰਡੀਗੜ੍ਹ/ਹੁਸ਼ਿਆਰਪੁਰ, 18 ਮਾਰਚ, 2025
Shiromani Akali Dal ਦੇ ਕਾਰਜਕਾਰੀ ਪ੍ਰਧਾਨ ਸਰਦਾਰ Balwinder Singh Bhundar ਅਤੇ ਸਾਬਕਾ ਪ੍ਰਧਾਨ ਸਰਦਾਰ Sukhbir Singh Badal ਨੇ ਅੱਜ ਐਡਵੋਕੇਟ Harjinder Singh Dhami ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰ ਲਈ ਹੈ।
ਪਾਰਟੀ ਦੇ ਸੀਨੀਅਰ ਆਗੂ ਜਿਹਨਾਂ ਵਿਚ ਸਾਬਕਾ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋਂ ਵੀ ਸ਼ਾਮਲ ਸਨ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਅਪੀਲ ਕੀਤੀ ਕਿਉਂਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਉਹਨਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਉਹਨਾਂ ਦੀ ਬੇਨਤੀ ਪ੍ਰਵਾਨ ਕੀਤੀ ਤੇ ਐਲਾਨ ਕੀਤਾ ਕਿ ਉਹ ਆਉਂਦੇ ਦਿਨਾਂ ਵਿਚ ਆਪਣਾ ਚਾਰਜ ਮੁੜ ਸੰਭਾਲਣਗੇ।