Thursday, March 20, 2025
spot_img
spot_img
spot_img
spot_img

Bhunder ਨੇ ਰੁੱਸੇ ਹੋਏ ਅਕਾਲੀ ਆਗੂਆਂ ਨੂੰ ਮੁੜ SAD ਵਿਚ ਸ਼ਾਮਲ ਹੋਣ ਤੇ ਭਰਤੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ

ਯੈੱਸ ਪੰਜਾਬ
ਚੰਡੀਗੜ੍ਹ, 18 ਮਾਰਚ, 2025

Shiromani Akali Dal ਦੇ ਕਾਰਜਕਾਰੀ ਪ੍ਰਧਾਨ ਸਰਦਾਰ Balwinder Singh Bhundar ਨੇ ਅੱਜ ਅਕਾਲੀ ਦਲ ਤੋਂ ਰੁੱਸੇ ਸਾਰੇ ਅਕਾਲੀ ਆਗੂਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਪਾਰਟੀ ਵਿਚ ਮੁੜ ਸ਼ਾਮਲ ਹੋਣ ਅਤੇ ਇਸਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਥਕ ਏਕਤਾ ਦੀ ਕੀਤੀ ਅਪੀਲ ਤੋਂ ਬਾਅਦ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ Balwinder Singh Bhundar ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅੱਜ ਕੀਤੀ ਪੰਥਕ ਏਕੇ ਦੀ ਅਪੀਲ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਨੇ ਹੋਲੇ ਮਹੱਲੇ ’ਤੇ ਆਪਣੇ ਸੰਦੇਸ਼ ਵਿਚ ਵੀ ਪੰਥਕ ਏਕੇ ਦੀ ਗੱਲ ਕੀਤੀ ਸੀ ਤੇ ਹੁਣ ਵੀ ਉਹਨਾਂ ਉਹੀ ਦੁਹਰਾਈ ਹੈ। ਉਹਨਾਂ ਕਿਹਾ ਕਿ ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੀਏ।

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਪਹਿਲਾਂ ਵੀ ਸਿੰਘ ਸਾਹਿਬਾਨ ਨੇ ਪੰਥਕ ਏਕੇ ਦੀ ਗੱਲ ਕੀਤੀ ਸੀ ਤੇ ਹੁਣ ਜਥੇਦਾਰ ਗੜਗੱਜ ਨੇ ਵੀ ਉਹੀ ਭਾਵਨਾ ਦੁਹਰਾਈ ਹੈ। ਉਹਨਾਂ ਕਿਹਾ ਕਿ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਆਪਸੀ ਮਤਭੇਦ ਇਕ ਪਾਸੇ ਕਰ ਕੇ ਅਸੀਂ ਪੰਥਕ ਤਾਕਤਾਂ ਨੂੰ ਮਜ਼ਬੂਤ ਕਰਨ ਤੇ ਸਿੱਖ ਸੰਸਥਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਮਾਤ ਪਾਉਣ ਲਈ ਇਕਜੁੱਟ ਹੋਈਏ।

ਕਾਰਜਕਾਰੀ ਪ੍ਰਧਾਨ ਨੇ ਰੁੱਸੇ ਹੋਏ ਸਾਰੇ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵੱਲੋਂ ਆਰੰਭੀ ਭਰਤੀ ਮੁਹਿੰਮ ਦਾ ਹਿੱਸਾ ਬਣਨ। ਉਹਨਾਂ ਕਿਹਾ ਕਿ ਉਹਨਾਂ ਦਾ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈਣ ਆਉਣ ’ਤੇ ਸਵਾਗਤ ਕੀਤਾ ਜਾਵੇਗਾ ਅਤੇ ਉਹ ਜਥੇਬੰਦਕ ਚੋਣਾਂ ਵਾਸਤੇ ਆਪਣੀ ਮਰਜ਼ੀ ਮੁਤਾਬਕ ਭਰਤੀ ਕਰਨ। ਉਹਨਾਂ ਕਿਹਾ ਕਿ ਜੇਕਰ ਆਗੂ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਵਾਸਤੇ ਹੋਰ ਸਮਾਂ ਚਾਹੁੰਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਉਹਨਾਂ ਨੂੰ ਭਰਤੀ ਮੁਹਿੰਮ ਪੂਰੀ ਕਰਨ ਵਾਸਤੇ ਹੋਰ ਸਮਾਂ ਦੇਣ ਵਾਸਤੇ ਵੀ ਤਿਆਰ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਹਮੇਸ਼ਾ ਪੰਥਕ ਏਕੇ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਮੈਂ ਇਹਨਾਂ ਰੁੱਸੇ ਹੋਏ ਆਗੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਰਟੀ ਦੇ ਮੁੱਖ ਦਫਤਰ ਤੋਂ ਮੈਂਬਰਸ਼ਿਪ ਭਰਤੀ ਦੀਆਂ ਕਾਪੀਆਂ ਲੈ ਜਾਣ ਤੇ ਭਰਤੀ ਕਰਨ ਤਾਂ ਜੋ ਜਥੇਬੰਦਕ ਚੋਣਾਂ ਵਾਸਤੇ ਆਪਣੀ ਮਰਜ਼ੀ ਦੇ ਡੈਲੀਗੇਟ ਬਣਵਾ ਸਕਣ। ਉਹਨਾਂ ਕਿਹਾ ਕਿ ਉਹਨਾਂ ਨੇ ਪਾਰਟੀ ਤੇ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਪਹਿਲਾਂ ਵੀ ਪੰਥਕ ਏਕੇ ਦੀ ਅਪੀਲ ਕੀਤੀ ਸੀ ਤੇ ਹੁਣ ਮੁੜ ਦੁਹਰਾ ਰਹੇ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ