Sunday, April 28, 2024

ਵਾਹਿਗੁਰੂ

spot_img
spot_img

ਪੁਲਿਸ ਮੁਲਾਜ਼ਮ ਨੇ ਸਰਕਾਰੀ ਏ.ਕੇ. 47 ਨਾਲ ਪਤਨੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰ ਗੋਲੀਆਂ ਮਾਰ ਮੁਕਾਏ

- Advertisement -

ਯੈੱਸ ਪੰਜਾਬ
ਮੋਗਾ, 16 ਫ਼ਰਵਰੀ, 2020:

ਮੋਗਾ ਦੇ ਇਕ ਪਿੰਡ ਤੋਂ ਆ ਰਹੀ ਖ਼ਬਰ ਅਨੁਸਾਰ ਪੰਜਾਬ ਪੁਲਿਸ ਦੇ ਇਕ ਹੌਲਦਾਰ ਕੁਲਵਿੰਦਰ ਸਿੰਘ ਨੇ ਇਕ ਸਰਕਾਰੀ ਹਥਿਆਰ ਨਾਲ ਆਪਣੀ ਪਤਨੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦਕਿ ਇਕ ਛੋਟੀ ਬੱਚੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸੀ ਜਾ ਰਹੀ ਹੈ।

ਘਟਨਾ ਕਸਬਾ ਧਰਮਕੋਟ ਦੇ ਪਿੰਡ ਸੈਦਪੁਰ ਜਲਾਲਪੁਰ ਦੀ ਹੈ ਜਿੱਥੇ ਐਤਵਾਰ ਸਵੇਰੇ ਆਪਣੇ ਸਹੁਰੇ ਘਰ ਪੁੱਜੇ ਪੁਲਿਸ ਮੁਲਾਜ਼ਮ ਨੇ ਆਪਣੀ ਪਤਨੀ, ਸੱਸ, ਸਾਲੇ ਅਤੇ ਸਾਲੇਹਾਰ ਅਤੇ ਸਾਲੇ ਦੀ 7 ਸਾਲਾ ਬੇਟੀ ’ਤੇ ਆਪਣੀ ਸਰਕਾਰੀ ਏ.ਕੇ.47 ਨਾਲ ਗੋਲੀਆਂ ਵਰ੍ਹਾ ਦਿੱਤੀਆਂ ਜਿਸ ਕਾਰਨ ਪੁਲਿਸ ਮੁਲਾਜ਼ਮ ਦੀ ਪਤਨੀ ਰਾਜਵਿੰਦਰ ਕੌਰ, ਸੱਸ ਸੁਖ਼ਵਿੰਦਰ ਕੌਰ, ਸਾਲੇਹਾਰ ਇੰਦਰਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਇੱਧਰ ਉੱਧਰ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ।

ਮੁਲਾਜ਼ਮ ਦੇ ਜ਼ਖ਼ਮੀ ਹੋਏ ਸਾਲੇ ਜਸਕਰਨ ਸਿੰਘ ਅਤੇ ਉਸਦੀ 7 ਸਾਲਾ ਬੇਟੀ ਜਸ਼ਨਪ੍ਰੀਤ ਨੂੰ ਹਸਪਤਾਲ ਮੋਗਾ ਵਿਖ਼ੇ ਦਾਖ਼ਲ ਕਰਾਇਆ ਗਿਆ ਜਿੱਥੇ ਜਸਕਰਨ ਸਿੰਘ ਨੇ ਵੀ ਦਮ ਤੋੜ ਦਿੱਤਾ। ਪਤਾ ਲੱਗਾ ਹੈ ਕਿ ਜਸ਼ਨਪ੍ਰੀਤ ਅਜੇ ਵੀ ਸਿਵਲ ਹਸਪਤਾਲ ਮੋਗਾ ਵਿਖ਼ੇ ਇਲਾਜ ਅਧੀਨ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਖ਼ਬਰ ਹੈ ਕਿ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿੰਡ ਤੋ ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਰਾਤ ਸਮੇਂ ਆਪਣੇ ਬੇਟੇ ਨਾਲ ਝਗੜ ਰਿਹਾ ਸੀ ਜਿਸ ਕਰਕੇ ਪਰਿਵਾਰਕ ਮੈਂਬਰਾਂ ਨੇ ਉਸਨੂੰ ਪਹਿਲਾਂ ਬੰਨ੍ਹ ਲਿਆ ਅਤੇ ਫ਼ਿਰ ਪੁਲਿਸ ਬੁਲਾ ਕੇ ਉਸਨੂੰ ਪੁਲਿਸ ਨੂੰ ਸੌਂਪ ਦਿੱਤਾ ਪਰ ਸਵੇਰੇ ਹੀ ਕੁਲਵਿੰਦਰ ਸਿੰਘ ਥਾਣੇ ਤੋਂ ਏ.ਕੇ. 47 ਲੈ ਕੇ ਸਹੁਰੇ ਘਰ ਪੁੱਜਾ ਅਤੇ ਏ.ਕੇ. 47 ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...