Monday, September 30, 2024
spot_img
spot_img
spot_img
spot_img
spot_img

ਜਲੰਧਰ ਪੱਛਮੀ ਚੋਣ ‘ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ: ਹਰਚੰਦ ਸਿੰਘ ਬਰਸਟ

ਯੈੱਸ ਪੰਜਾਬ
ਮੁਹਾਲੀ, 8 ਜੁਲਾਈ, 2024

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਲਕਾ ਜਲੰਧਰ ਪੱਛਮੀ ਦੇ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਮਿਲ ਰਹੇ ਸਮਰਥਨ ਤੋਂ ਇਹ ਪੱਕਾ ਹੋ ਗਿਆ ਹੈ ਕਿ ਇਨ੍ਹਾਂ ਚੋਣਾਂ ਵਿੱਚ ਆਪ ਦੀ ਜਿੱਤ ਪੱਕੀ ਹੈ।

10 ਜੁਲਾਈ ਨੂੰ ਲੋਕਾਂ ਵੱਲੋਂ ਝਾੜੂ ਦਾ ਬਟਨ ਦਬਾ ਕੇ ਆਪ ਦੀ ਜਿੱਤ ਨੂੰ ਰਸਮੀ ਤੌਰ ਤੇ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਤੋਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਬੜੇ ਸੂਲਝੇ ਹੋਏ ਨੇਤਾ ਹਨ ਅਤੇ ਜਮੀਨੀ ਪੱਧਰ ਤੇ ਲੋਕਾਂ ਨਾਲ ਜੁੜੇ ਹੋਏ ਹਨ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਅੱਜ ਦੇਸ਼ ਵਿੱਚ ਮਹਿੰਗਾਈ ਬਹੁਤ ਵੱਧ ਗਈ ਹੈ। ਲੋਕਾਂ ਵੱਲੋਂ ਵੱਖ-ਵੱਖ ਮੌਕੇਆਂ ਤੇ ਇਸਦੇ ਖਿਲਾਫ਼ ਅਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਤੇ ਕਾਬੂ ਪਾਉਣ ਵਿੱਚ ਫੇਲ ਹੋ ਗਈ ਹੈ।

ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਉਸ ਨੇ ਜਲੰਧਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਜਿਸਦੇ ਲਈ ਲੋਕ ਉਸ ਨੂੰ ਕਦੇ ਮਾਫ ਨਹੀਂ ਕਰਨਗੇ ਅਤੇ ਇਸ ਚੋਣ ਵਿੱਚ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਂ ਤੇ ਕਾਬਿਜ ਰਹਿੰਦੀਆਂ ਵੀ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਪੰਜਾਬ ਦੇ ਵਿਕਾਸ ਲਈ ਅਜਿਹੇ ਕਾਰਜ਼ ਨਹੀਂ ਕੀਤੇ ਜਾ ਸਕੇ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ 2 ਸਾਲਾਂ ਦੇ ਆਪਣੇ ਕਾਰਜਕਾਲ ਵਿੱਚ ਹੀ ਕਰਕੇ ਵਿਖਾ ਦਿੱਤੇ ਹਨ।

ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਕੰਮਾਂ ਲਈ ਜਾਣੀ ਜਾਂਦੀ ਹੈ ਅਤੇ ਸਮੇਂ-ਸਮੇਂ ਤੇ ਲੋਕਾਂ ਅੱਗੇ ‘ਆਪ’ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ‘ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ ਅਤੇ ਲੋਕ ਵੀ ਆਪ ਦੇ ਕੰਮਾ ਨੂੰ ਵੇਖ ਕੇ ਹੀ ਇਸਦੇ ਨਾਲ ਜੁੜ ਰਹੇ ਹਨ।

ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ 2 ਸਾਲਾਂ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ 600 ਯੁਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਨੇ 43000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸਦੇ ਨਾਲ ਹੀ ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਘਰ-ਘਰ ਰਾਸ਼ਨ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ