Saturday, April 27, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ ਸੁਰੱਖ਼ਿਆ ਯੋਜਨਾ ਬਣਾਉਣ ਦੇ ਆਦੇਸ਼

- Advertisement -

ਚੰਡੀਗੜ੍ਹ, 4 ਅਪਰੈਲ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਣਕ ਦੀ ਖਰੀਦ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਵਿਆਪਕ ਸੁਰੱਖਿਆ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਨਾਲ ਹੀ ਉਨ੍ਹਾਂ ਖਰੀਦ ਕੇਂਦਰਾਂ ਨੂੰ ਵੀ 7-8 ਅਪਰੈਲ ਤੱਕ ਸਾਰੇ ਖਰੀਦ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।

ਆਪਣੇ ਕੈਬਨਿਟ ਦੇ ਸਾਥੀਆਂ ਸਮੇਤ ਇਸ ਸਬੰਧੀ ਸੂਬੇ ਦੀ ਤਿਆਰੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਨੂੰ ਪੜਾਅ ਵਾਰ ਇਸ ਢੰਗ ਨਾਲ ਲਾਗੂ ਕੀਤਾ ਜਾਵੇ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇ।

ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਸਾਰੇ ਖਰੀਦ ਕੇਂਦਰਾਂ ਨੂੰ ਕੋਵਿਡ ਰੋਕਥਾਮ ਉਪਾਵਾਂ ਦੀ ਪੂਰਤੀ ਕਰਨੀ ਚਾਹੀਦੀ ਹੈ ਅਤੇ ਕਣਕ ਦੀ ਖਰੀਦ ਲਈ ਇਨ੍ਹਾਂ ਕੇਂਦਰਾਂ ਵਿਚਲੇ ਸਾਰੇ ਲੋਕਾਂ ਲਈ ਭੋਜਨ, ਪਾਣੀ, ਰਹਿਣ ਲਈ ਥਾਂ ਅਤੇ ਡਾਕਟਰੀ ਜ਼ਰੂਰਤਾਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਾਰੇ ਖਰੀਦ ਪ੍ਰਬੰਧ 7-8 ਅਪਰੈਲ 2020 ਤੱਕ ਹੋ ਜਾਣੇ ਚਾਹੀਦੇ ਹਨ।

ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਆੜ੍ਹਤੀਆਂ ਨੂੰ 48 ਘੰਟਿਆਂ ਦੇ ਅੰਦਰ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਉਹ ਅਗਲੇ 48 ਘੰਟਿਆਂ ਵਿੱਚ ਕਿਸਾਨਾਂ ਨੂੰ ਫਸਲਾਂ ਦਾ ਭੁਗਤਾਨ ਕਰ ਦੇਣਗੇ।

ਕਾਬਲੇਗੌਰ ਹੈ ਕਿ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕੱਲ੍ਹ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਆੜ੍ਹਤੀਆ ਜ਼ਰੀਏ ਕਿਸਾਨਾਂ ਨੂੰ ਅਦਾਇਗੀ ਕਰਨ ਵਾਸਤੇ ਪ੍ਰਣਾਲੀ ਵਿਚ ਸੋਧ ਕਰਨ ਲਈ ਕਿਹਾ ਸੀ ਅਤੇ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਿੱਧੇ ਬੈਂਕ ਟਰਾਂਸਫਰ ਸਮੇਤ ਅਦਾਇਗੀ ਦੀਆਂ ਸਹੂਲਤਾਂ ਨੂੰ ਹਾਲ ਦੀ ਘੜੀ ਟਾਲਣ ਲਈ ਕਿਹਾ ਸੀ।

ਮੰਤਰੀ ਮੰਡਲ ਦੀ ਬੈਠਕ ਪਿੱਛੋਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਢੀ ਦੀਆਂ ਅਟਕਲਾਂ ਨੂੰ ਦੂਰ ਕਰਨ ਲਈ ਕੰਬਾਇਨਾਂ ਨੂੰ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ। ਇਸ ਤੋਂ ਇਲਾਵਾ ਨਿਰਵਿਘਨ ਅਤੇ ਤੇਜ਼ੀ ਨਾਲ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਭੰਡਾਰਨ ਵਾਲੀਆਂ ਥਾਵਾਂ ‘ਤੇ ਢੋਆ-ਢੁਆਈ ਕਾਰਜਾਂ ਲਈ ਵੱਧ ਤੋਂ ਵੱਧ ਗਿਣਤੀ ਵਿਚ ਮਜ਼ਦੂਰਾਂ ਨੂੰ ਕੰਮ ਕਰਨ ਦੀ ਇਜਾਜਤ ਹੋਵੇਗੀ।

ਇੱਕਠਾਂ ਨੂੰ ਰੋਕਣ ਦੀ ਲੋੜ ਦੇ ਮੱਦੇਨਜ਼ਰ ਸੂਬਾ ਸਰਕਾਰ ਇਸ ਸਾਲ 3000 ਖਰੀਦ ਕੇਂਦਰਾਂ ਨੂੰ ਆੜ੍ਹਤੀਆ ਅਤੇ ਸੈਲਰ ਮਾਲਕਾਂ ਨਾਲ ਜੋੜਨ ਲਈ ਕੰਮ ਕਰ ਰਹੀ ਹੈ। ਇਸ ਪ੍ਰਕਿਰਿਆ ਵਿਚ ਸ਼ਾਮਲ ਕਿਸਾਨਾਂ ਅਤੇ ਹੋਰਾਂ ਨੂੰ ਕੂਪਨ ਜਾਰੀ ਕੀਤੇ ਜਾਣਗੇ। ਖਰੀਦ ਲਈ ਕੁੱਲ 1820 ਖਰੀਦ ਕੇਂਦਰ ਉਪਲੱਬਧ ਹੋਣਗੇ।

ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਖਰੀਦ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਬਾਰਦਾਨੇ, ਲੱਕੜ ਦੇ ਬਕਸੇ ਅਤੇ ਤਰਪਾਲਾਂ ਦੇ ਭੰਡਾਰਨ ਲਈ ਲੋੜੀਂਦੇ ਸਟਾਕ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।


ਇਸ ਨੂੰ ਵੀ ਪੜ੍ਹੋ:
ਕੋਰੋਨਾ ਦੇ ਇਲਾਜ ਤੋਂ ਭੱਜਣ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਰੱਦ ਹੋਣਗੇ: ਕੈਪਟਨ ਅਮਰਿੰਦਰ


ਇਸ ਨੂੰ ਵੀ ਪੜ੍ਹੋ:
ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਪਾਸਪੋਰਟ ਜ਼ਬਤ ਹੋਣਗੇ: ਕੈਪਟਨ ਅਮਰਿੰਦਰ


ਇਸ ਨੂੰ ਵੀ ਪੜ੍ਹੋ:
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਲੜ ਰਹੇ ਪੁਲੀਸ ਮੁਲਾਜ਼ਮਾਂ, ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਦੇ ਬੀਮਾ ਕਵਰ ਦਾ ਐਲਾਨ


ਇਸ ਨੂੰ ਵੀ ਪੜ੍ਹੋ:
ਕੈਪਟਨ ਵੱਲੋਂ ਕੋਰੋਨਾ ਦੇ ਟਾਕਰੇ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ’ਚ ਕਟੌਤੀ ਕਰਨ ਦੇ ਨਿਰਦੇਸ਼



ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...