Wednesday, May 8, 2024

ਵਾਹਿਗੁਰੂ

spot_img
spot_img

ਕਰੋਨਾ ਸੰਕਟ ਦੇ ਬਾਵਜੂਦ ਸਰਕਾਰੀ ਕਰਮਚਾਰੀਆਂ ਨੂੰ ਮਿਲੇਗੀ ਪੂਰੀ ਤਨਖਾਹ: ਮਨਪ੍ਰੀਤ ਸਿੰਘ ਬਾਦਲ

- Advertisement -

ਚੰਡੀਗੜ੍ਹ/ਬਠਿੰਡਾ, 5 ਅਪ੍ਰੈਲ, 2020:
ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਦੱਸਿਆ ਹੈ ਕਿ ਸੂਬਾ ਸਰਕਾਰ ਵੱਲੋਂ ਰਾਜ ਦੇ ਜ਼ਿਲਿਆਂ ਨੂੰ ਹੁਣ ਤੱਕ 150 ਕਰੋੜ ਰੁਪਏ ਕਰੋਨਾ ਰਾਹਤ ਕਾਰਜਾਂ ਲਈ ਜਾਰੀ ਕੀਤੇ ਗਏ ਹਨ।

ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸਕਿਲ ਦੌਰ ਵਿਚ ਸਰਕਾਰ ਸੂਬੇ ਦੇ ਲੋਕਾਂ ਨਾਲ ਖੜੀ ਹੈ ਅਤੇ ਰਾਹਤ ਕਾਰਜਾਂ ਅਤੇ ਕਰੋਨਾ ਦੇ ਪਸਾਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਇੰਤਜਾਮ ਕੀਤੇ ਜਾਣਗੇ ਅਤੇ ਇਸ ਕੰਮ ਵਿਚ ਪੈਸੇ ਦੀ ਘਾਟ ਕੋਈ ਅੜਿਕਾ ਨਹੀਂ ਬਣੇਗੀ।

ਵਿੱਤ ਮੰਤਰੀ ਸ: ਬਾਦਲ ਨੇ ਅੱਗੇ ਦੱਸਿਆ ਕਿ ਮੈਡੀਕਲ ਉਪਕਰਨ ਅਤੇ ਹੋਰ ਲੋੜੀਂਦਾ ਸਾਜੋ ਸਮਾਨ ਖਰੀਦਣ ਲਈ ਵੀ 50 ਕਰੋੜ ਰੁਪਏ ਦਿੱਤੇ ਗਏ ਹਨ।

ਉਨਾਂ ਨੇ ਦੱਸਿਆ ਕਿ ਕੋਵਿਡ 19 ਦੇ ਟਾਕਰੇ ਲਈ ਹੰਗਾਮੀ ਕਦਮ ਦੇ ਤੌਰ ਤੇ ਵੱਧੀਕ ਮੁੱਖ ਸਕੱਤਰ ਦੀ ਅਗਵਾਈ ਵਾਲੀ ਖਰੀਦ ਕਮੇਟੀ ਨੂੰ ਕੋਵਿਡ 19 ਬਿਮਾਰੀ ਨਾਲ ਨਿਪਟਣ ਲਈ ਸਾਜੋ ਸਮਾਨ ਨਾਲ ਸਬੰਧਤ ਸਾਰੀਆਂ ਖਰੀਦਦਾਰੀਆਂ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਇਕ ਹਫ਼ਤੇ ਵਿਚ ਹਰੇਕ ਪ੍ਰਕਾਰ ਦਾ ਸਾਜੋ ਸਮਾਨ ਜ਼ਿਲਿਆਂ ਤੱਕ ਪੁੱਜ ਜਾਵੇਗਾ ਅਤੇ ਕਿਸੇ ਵੀ ਲੋੜੀਂਦੇ ਸਮਾਨ ਦੀ ਘਾਟ ਨਹੀਂ ਰਹੇਗੀ।

ਇਸ ਤਰਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਨੇ ਦੱਸਿਆ ਕਿ ਕਰੋਨਾ ਕਾਰਨ ਪੈਦਾ ਹੋਏ ਸਕੰਟ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਨੂੰ ਪੂਰੀਆਂ ਤਨਖਾਹਾਂ ਦੇਵੇਗੀ। ਉਨਾਂ ਨੇ ਕਿਹਾ ਕਿ ਰਾਜ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਸ: ਬਾਦਲ ਨੇ ਕਿਹਾ ਕਿ ਇਸ ਮੌਕੇ ਇਕ ਤਰਾਂ ਦੀ ਕੌਮੀ ਜੰਗ ਅਸੀਂ ਲੜ ਰਹੇ ਹਾਂ ਅਤੇ ਕਿਸੇ ਨੂੰ ਵੀ ਇਸ ਮੁੱਦੇ ਤੇ ਸਿਆਸਤ ਨਹੀਂ ਕਰਨੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਬਠਿੰਡਾ ਵਿਚ ਹਰ ਰੋਜ 25 ਹਜਾਰ ਲੋਕਾਂ ਨੂੰ ਪੱਕਿਆ ਹੋਇਆ ਭੋਜਨ ਖੁਆਇਆ ਜਾ ਰਿਹਾ ਹੈ। 7900 ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਜਾ ਚੁੱਕਾ ਹੈ।

ਇਸ ਤੋਂ ਬਿਨਾਂ 7 ਦਿਨ ਪਹਿਲਾਂ ਜਿੰਨਾਂ ਨੂੰ ਇਕ ਇਕ ਹਫ਼ਤੇ ਦਾ ਰਾਸ਼ਨ ਵੰਡਿਆਂ ਗਿਆ ਸੀ ਉਨਾਂ 1000 ਪਰਿਵਾਰਾਂ ਨੂੰ ਅੱਜ ਅਗਲੇ ਹਫਤੇ ਦਾ ਸੁੱਕਾ ਰਾਸ਼ਨ ਦੁਬਾਰਾ ਵੰਡਿਆ ਜਾ ਰਿਹਾ ਹੈ।

ਇਸੇ ਤਰਾਂ ਕਣਕ ਖਰੀਦ ਦਾ ਜਿਕਰ ਕਰਦਿਆਂ ਸ: ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸੂਬੇ ਦੀ 22000 ਕਰੋੜ ਰੁਪਏ ਦੀ ਸੀਸੀ ਲਿਮਟ ਮੰਜੂਰ ਹੋ ਚੁੱਕੀ ਹੈ। ਉਨਾਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਖਰੀਦ ਦੀ ਢੁੱਕਵੀਂ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ।

ਉਨਾਂ ਨੇ ਕਿਹਾ ਕਿ ਖਰੀਦ ਪ੍ਰਿਆ ਨੂੰ ਥੋੜਾ ਲੰਬਾ ਕੀਤਾ ਜਾਵੇਗਾ ਤਾਂ ਜੋ ਮੰਡੀਆਂ ਵਿਚ ਸਮਾਜਿਕ ਦੂਰੀ ਬਣੀ ਰਹੇ ਅਤੇ ਕਿਸਾਨ ਅਸਾਨੀ ਨਾਲ ਆਪਣੀ ਫਸਲ ਦੀ ਵਿਕਰੀ ਕਰ ਸਕਨ। ਉਨਾਂ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਸਾਰੇ ਇੰਤਜਾਮ ਕਰ ਲਏ ਹਨ।

ਉਨਾਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਤੋਂ ਰੋਜਾਨਾਂ ਲਗਭਗ 30 30 ਮਾਲ ਗੱਡੀਆਂ ਦੂਜਿਆਂ ਸੂਬਿਆਂ ਨੂੰ ਜਾ ਰਹੀਆਂ ਹਨ ਜਿਸ ਨਾਲ ਸੂਬੇ ਦੇ ਗੋਦਾਮਾਂ ਵਿਚ ਅਗਲੀ ਫਸਲ ਭੰਡਾਰ ਲਈ ਵਾਧੂ ਥਾਂ ਉਪਲਬੱਧ ਹੋਵੇਗੀ। ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਜ਼ਿਲੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲੇ ਵਿਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਵੀ ਕੀਤੀ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...