Thursday, May 2, 2024

ਵਾਹਿਗੁਰੂ

spot_img
spot_img

ਪੰਜਾਬੀ ਗਾਇਕ ਕਰਨ ਔਜਲਾ ’ਤੇ ਕੈਨੇਡਾ ’ਚ ਹਮਲਾ? ਪੰਜਾਬ ਦੇ ਗੈਂਗਸਟਰਾਂ ਨੇ ਲਈ ਦੋ ਵਾਰ ਗੋਲੀਬਾਰੀ ਦੀ ਜ਼ਿੰਮੇਵਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਜੂਨ, 2019:
ਪੰਜਾਬੀ ਗਾਇਕ, ਗੀਤਕਾਰ ਅਤੇ ਰੈਪਰ ਕਰਨ ਔਜਲਾ ’ਤੇ ਕੈਨੇਡਾ ਵਿਚ ਗੋਲੀਆਂ ਨਾਲ ਹਮਲਾ ਹੋਣ ਦੀ ਖ਼ਬਰ ਹੈ। ਪਤਾ ਲੱਗਾ ਹੈ ਕਿ ਸਰੀ ਵਿਚ 8 ਜੂਨ ਦੀ ਰਾਤ ਹੋਏ ਇਸ ਹਮਲੇ ਵੇਲੇ ਕਰਨ ਔਜਲਾ ਦੇ ਨਾਲ ਰੇਹਾਨ ਰਿਕਾਰਡਜ਼ ਦੇ ਮਾਲਕ ਅਤੇ ਕੈਨੇਡਾ ਵਾਸੀ ਐਨ.ਆਰ.ਆਈ. ਸੰਦੀਪ ਰੇਹਾਨ ਤੇ ਗਾਇਕ ਦੀਪ ਜੰਡੂ ਵੀ ਸਨ। ਇਸ ਹਮਲੇ ’ਚ ਕਰਨ ਔਜਲਾ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਕ ਦਿਨ ਵਿਚ ਹੀ ਇਨ੍ਹਾਂ ’ਤੇ ਦੋ ਵਾਰ ਗੋਲੀਆਂ ਚਲਾਈਆਂ ਗਈਆਂ।

ਹਾਲਾਂਕਿ ਅਜੇ ਤਾਂਈਂ ਹਮਲੇ ਦੀ ਪੁਸ਼ਟੀ ਉਕਤ ਤਿੰਨਾਂ ਵੱਲੋਂ ਜਾਂ ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰਾਂ ਜਾਂ ਵਪਾਰਕ ਪ੍ਰਤੀਨਿਧਾਂ ਵੱਲੋਂ ਨਹੀਂ ਕੀਤੀ ਗਈ ਪਰ ਇਸ ਹਮਲੇ ਦੀ ਜ਼ਿੰਮੇਵਾਰੀ ਪੰਜਾਬ ਦੇ ਸੁਖ਼ਪੀਤ ਬੁੱਢਾ ਗੈਂਗ ਨੇ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਦੇ ਫ਼ੇਸ ਬੁੱਕ ਪੇਜ ’ਤੇ ਕੁਝ ਹੀ ਸਮਾਂ ਪਹਿਲਾਂ ਪਾਈ ਗਈ ਇਕ ਪੋਸਟ ਵਿਚ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਗਿਆ ਹੈ ਕਿ

ਵਾਹਿਗੁਰੂ ਜੀ ਕਾ ਖਾਲਸਾ ਵਹਿਗੁਰੂ ਜੀ ਕੀ ਫਤਹਿ hope ਕੇ ਤੁਸੀ ਸਾਰੇ ਠੀਕ ਹੋਵੋਗੇ ਮੈ ਥੋਨੂੰ ਦੱਸਣਾ ਚਾਓਂਦਾ ਹਾਂ ਕੀ ਜੋ sandeep rehaan and Karan aujla (Rehan records) ਦਾ ਆਪਨੇ ਵੀਰ ਸੁਖਪ੍ਰੀਤ ਬੁੱਢਾ ਨਾਲ ਜੋ ਰੋਲਾ ਚਲ ਰਿਹਾ ਸੀ ਇਹਨਾਂ ਨੇ ਪੰਜਾਬ ਵਿਚ ਤਾਂ ਲੋਕਾਂ ਤੇ ਪ੍ਰਭਾਵ ਪਾਉਣ ਦੀ ਖਾਤਰ Z+ security ਲੇ ਲਈ ਸੀ ਪਰ ਉਹ security ਇਹਨਾਂ ਨਾਲ ਕੈਨੇਡਾ ਤੱਕ ਨਹੀਂ ਗਈ ਫੇਰ ਆਪਣੇ ਵੀਰ ਸੁਖਪ੍ਰੀਤ ਬੁੱਢਾ ਨੇ ਇਹਨਾਂ ਨੂੰ ਸਬਕ ਸਿਖੋਣ ਦੀ ਖਾਤਰ ਕੈਨੇਡਾ ਵਿਚ ਹੀ ਇੱਕ ਦਿਨ ਵਿੱਚ 2 ਵਾਰ ਗੋਲੀਆਂ ਮਰਵਾ ਦਿੱਤੀਆ

ਜ਼ਿਕਰਯੋਗ ਹੈ ਕਿ ਕੈਨੇਡਾ ਤੋਂ ਪੰਜਾਬ ਆਏ ਸੰਦੀਪ ਰੇਹਾਨ ਨੂੰ ਇੰਟਰਨੈਟ ਕਾਲਿੰਗ ਕਰਕੇ 20 ਲੱਖ ਰੁਪਏ ਦੀ ਫ਼ਿਰੌਤੀ 16 ਮਾਰਚ ਨੂੰ ਮੰਗੀ ਗਈ ਸੀ ਪਰ ਰੇਹਾਨ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੇ ਜਾਣ ਮਗਰੋਂ ਉਸਨੂੰ ਇਕ ਵਾਇਸ ਮੈਸੇਜ ਘੱਲਿਆ ਗਿਆ ਸੀ ਜਿਸ ਵਿਚ ਗੈਂਗਸਟਰਾਂ ਵੱਲੋਂ ਸਪਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ‘ਕਿੰਨੇ ਦਿਨ ਪੁਲਿਸ ਤੈਨੂੂੰ ਬਚਾਊਗੀ, ਅਸੀਂ ਇੰਡੀਆ ਜਾਂ ਕੈਨੇਡਾ ਕਿਤੇ ਨਹੀਂ ਰਹਿਣ ਦੇਵਾਂਗੇ’।

ਜ਼ਿਕਰਯੋਗ ਹੈ ਕਿ ਇਸ ਦੌਰਾਨ ਰੇਹਾਨ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਇਸ ਤੋਂ ਇਲਾਵਾ ਇਹ ਧਮਕੀ ਵੀ ਦਿੱਤੀ ਗਈ ਸੀ ਕਿ ਫ਼ਿਰੌਤੀ ਨਾ ਦਿੱਤੀ ਗਈ ਤਾਂ ਅਤੇ ਪੁਲਿਸ ’ਤੇ ਟੇਕ ਰੱਖੀ ਤਾਂ ਦੂਣੇ ਪੈਸਿਆਂ ਦੀ ਮੰਗ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਸੁਖ਼ਪ੍ਰੀਤ ਬੁੱਢਾ ਕਥਿਤ ਤੌਰ ’ਤੇ ਗਾਇਕ ਪਰਮੀਸ਼ ਵਰਮਾ ’ਤੇ ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਕੀਤੇ ਹਮਲੇ ਸਮੇਂ ਵੀ ਨਾਲ ਸੀ। ਇਸ ਹਮਲੇ ਵਿਚ ਲੱਕੀ ਅਤੇ ਆਕਾਸ਼ ਵੀ ਸ਼ਾਮਿਲ ਦੱਸੇ ਜਾਂਦੇ ਸਨ।

ਯਾਦ ਰਹੇ ਕਿ ਇਸ ਤੋਂ ਇਲਾਵਾ ਗਾਇਕ ਅਤੇ ਫ਼ਿਲਮ ਗਿੱਪੀ ਗਰੇਵਾਲ ਨੂੰ ਵੀ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣਦਾ ਮਾਮਲਾ ਸਾਹਮਣੇ ਆਇਆ ਸੀ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...