Tuesday, May 7, 2024

ਵਾਹਿਗੁਰੂ

spot_img
spot_img

ਓ ਪੀ ਸੋਨੀ ਵੱਲੋਂ ਫ਼ਿਲਮ ‘ਸੁੱਖ’ ਦਾ ਪੋਸਟਰ ਜਾਰੀ

- Advertisement -

ਅੰਮ੍ਰਿਤਸਰ, 16 ਮਈ , 2020 –

ਮਾਨਯੋਗ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਆਪਣੇ ਗ੍ਰਹਿ ਵਿਖੇ ਅੰਮ੍ਰਿਤ ਫਾਊਂਡੇਸ਼ਨ ਅਤੇ ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਦੀ ਸਾਂਝੀ ਪੇਸ਼ਕਾਰੀ, ਫ਼ਿਲਮ “ਸੁੱਖ“ ਦਾ ਪੋਸਟਰ ਰਸਮੀ ਤੌਰ ਤੇ ਜਾਰੀ ਕੀਤਾ । ਫਿਲਮ “ਸੁੱਖ“ ਦੀ ਕਹਾਣੀ, ਸਕਰੀਨਪਲੇਅ ਅਤੇ ਸੰਵਾਦ ਡਾ. ਜਸਵਿੰਦਰ ਸਿੰਘ ਗਾਂਧੀ ਅਤੇ ਜਸਵੰਤ ਸਿੰਘ ਮਿੰਟੂ ਦੁਆਰਾ ਲਿਖੇ ਗਏ ਹਨ ।

ਫ਼ਿਲਮ ਦੀ ਨਿਰਦੇਸ਼ਨਾ ਜਸਵੰਤ ਮਿੰਟੂ ਨੇ ਕੀਤੀ ਹੈ। ਫਿਲਮ ਦੀ ਪ੍ਰੋਡਕਸ਼ਨ ਅਲਫਾਜ਼ ਥੀਏਟਰ ਆਰਗੇਨਾਇਜੇਸ਼ਨ ਦੀ ਹੈ। ਇਸ ਮੌਕੇ ਸ੍ਰੀ ਸੁਰਿੰਦਰ ਫਰਿਸ਼ਤਾ, ਡਾ. ਮਨਦੀਪ ਘਈ, ਡਾ. ਜਸਵਿੰਦਰ ਸਿੰਘ ਗਾਂਧੀ, ਆਰ.ਪੀ.ਸਿੰਘ ਬੋਪਾਰਾਏ, ਸ੍ਰੀ ਪ੍ਰੇਮ ਸੇਠ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਫ਼ਿਲਮ ਵਿੱਚ ਵੀ ਸਮਾਜ ਵਿੱਚ ਰਿਸ਼ਤਿਆਂ ਦੇ ਅੰਦਰ ਮੋਹ ਦੀਆਂ ਸੁੰਗੜਦੀਆਂ ਤੰਦਾਂ , ਇਨਸਾਨੀ ਜਜ਼ਬਿਆਂ ਦੇ ਨਿਘਾਰ ਅਤੇ ਵੱਧ ਰਹੀ ਵਿਅਕਤੀਵਾਦੀ ਸੋਚ ਉੱਤੇ ਚੋਟ ਕੀਤੀ ਗਈ ਹੈ ।

ਫਿਲਮ ਵਿੱਚ ਕਲਾਕਾਰ ਅਸ਼ੋਕ ਅਜ਼ੀਜ਼, ਜਸਵੰਤ ਸਿੰਘ ਮਿੰਟੂ , ਸਰੋਜ ਸ਼ਰਮਾ, ਅਭੀ ਨਰੂਲਾ, ਡਾ. ਜਸਵਿੰਦਰ ਸਿੰਘ ਗਾਂਧੀ, ਸੁਧੀਰ ਕੁਮਾਰ, ਸੁੱਖਚੈਨ,ਬੌਬੀ ਚਾਹਲ, ਗੁਰਪ੍ਰੀਤ ਗੈਰੀ, ਬਲਜਿੰਦਰ ਸਿੰਘ ਕਲਸੀ ਨੇ ਅਦਾਕਾਰੀ ਕੀਤੀ ਹੈ। ਡਾਇਰੈਕਟਰ ਆਫ਼ ਫ਼ੋਟੋਗਰਾਫੀ ਨਕਾਸ਼ ਚਿੱਤੇਵਾਣੀ , ਗਾਇਨ ਗਗਨ ਵਡਾਲੀ, ਪਿੱਠਵਰਤੀ ਸੰਗੀਤ ਜੀ ਸਟੂਡੀਓ ਦਾ ਹੈ।

ਮੇਕਅੱਪ ਸੁਧੀਰ ਕੁਮਾਰ ਨੇ ਕੀਤਾ ਹੈ। ਫਿਲਮ ਦੇ ਅੰਗਰੇਜ਼ੀ ਸਬ- ਟਾਈਟਲਜ਼ ਕੰਵਲਜੀਤ ਕੌਰ ਨੇ ਦਿੱਤੇ ਹਨ ਅਤੇ ਪੋਸਟਰ ਡਿਜ਼ਾਈਨ ਨੀਰਜ ਸੈਨੀ ਦਾ ਹੈ।ਇਹ ਫ਼ਿਲਮ 20 ਮਈ ਨੂੰ ਓ ਟੀ ਟੀ ਪਲੇਟਫਾਰਮ ਰਾਹੀਂ ਦਰਸ਼ਕਾਂ ਦੇ ਸਾਹਮਣੇ ਪੇਸ਼ ਕੀਤੀ ਜਾਵੇਗੀ ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...