Wednesday, May 8, 2024

ਵਾਹਿਗੁਰੂ

spot_img
spot_img

ਪੰਜਾਬ ’ਚ ਸ਼ੁੱਕਰਵਾਰ ਨੂੰ 2 ਹੋਰ ਕੋਰੋਨਾ ਮੌਤਾਂ, ਕੇਵਲ ਜਲੰਧਰ ਤੋਂ ਹੀ ਆਏ 8 ਹੋਰ ਨਵੇਂ ਪਾਜ਼ਿਟਿਵ ਮਾਮਲੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਜੂਨ, 2020:

ਪੰਜਾਬ ਵਿਚ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ ਕਾਰਨ 2 ਹੋਰ ਮੌਤਾਂ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਰਾਜ ਵਿਚ ਹੋਈਆਂ ਮੌਤਾਂ ਦੀ ਕੁਲ ਗਿਣਤੀ 49 ਤਕ ਜਾ ਪੁੱਜੀ ਹੈ।

ਇਕ ਮੌਤ ਤਰਨ ਤਾਰਨ ਨਾਲ ਸੰਬੰਧਤ ਵਿਅਕਤੀ ਦੀ ਹੈ ਜਦਕਿ ਇਕ ਅੰਮ੍ਰਿਤਸਰ ਦੇ ਵਿਅਕਤੀ ਨੇ ਵੀ ਦਮ ਤੋੜ ਦਿੱਤਾ।

ਦੋਵੇਂ ਹੀ ਮਰੀਜ਼ ਅੰਮ੍ਰਿਤਸਰ ਵਿਚ ਇਲਾਜ ਅਧੀਨ ਸਨ। ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾਵਾਇਰਸ ਕਾਰਨ ਹੋਈ ਇਹ ਪਹਿਲੀ ਮੌਤ ਹੈ ਜਦਕਿ ਅੰਮ੍ਰਿਤਸਰ ਵਿਚ ਕੋਰੋਨਾ ਕਾਰਨ ਦਮ ਤੋੜਨ ਵਾਲਾ ਇਹ 8ਵਾਂ ਵਿਅਕਤੀ ਹੈ।

ਤਰਨ ਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਵਿਚ ਵਾਰਡ ਨਓੰਬਰ 25 ਦੇ ਰਹਿਣ ਵਾਲੇ 45 ਸਾਲਾ ਵਿਅਕਤੀ ਨੇ ਅੱਜ ਅੰਮ੍ਰਿਤਸਰ ਵਿਚ ਦਮ ਤੋੜ ਦਿੱਤਾ।

ਅੰਮ੍ਰਿਤਸਰ ਦੇ ਕਟੜਾ ਮੋਤੀ ਰਾਮ ਦੇ ਇਕ 62 ਸਾਲਾ ਵਿਅਕਤੀ ਦੀ ਵੀ ਅੱਜ ਅੰਮ੍ਰਿਤਸਰ ਵਿਖ਼ੇ ਹੀ ਮੌਤ ਹੋ ਗਈ।

ਪਾਜ਼ਿਟਿਵ ਮਾਮਲੇ

ਜਲੰਧਰ ਵਿਚ ਅੱਜ ਸਵੇਰੇ ਹੀ 8 ਨਵੇਂ ਪਾਜ਼ਿਟਿਵ ਮਾਮਲੇ ਸਾਹਮਣੇ ਆਉਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਇਕ ਨਵਾਂ ਪਾਜ਼ਿਟਿਵ ਮਾਮਲਾ ਬਠਿੰਡਾ ਵਿਚ ਸਾਹਮਣੇ ਆਇਆ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ 39 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਸਨ।

ਜਲੰਧਰ ਵਿਚ ਆਏ ਪਾਜ਼ਿਟਿਵ ਮਾਮਲਿਆਂ ਵਿਚ ਸੋਢਲ ਰੋਡ ਦੀ ਰਹਿਣ ਵਾਲੀ 55 ਸਾਲ ਦੀ ਔਰਤ ਅਤੇ ਲਾਜਪਤ ਨਗਰ ਦਾ 75 ਸਾਲਾ ਬਜ਼ੁਰਗ ਸ਼ਾਮਿਲ ਹੈ। ਇਸ ਤੋਂ ਇਲਾਵਾ ਕਪੂਰਥਲਾ ਦੀਆਂ ਰਹਿਣ ਵਾਲੀਆਂ ਦੋ ਔਰਤਾਂ ਜੋ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਆਈਆਂ ਸਨ, ਉਹ ਵੀ ਪਾਜ਼ਿਟਿਵ ਪਾਈਆਂ ਗਈਆਂ ਹਨ। ਜਲੰਧਰ ਦੇ ਸੈਨੇਟਰੀ ਸ਼ੋਅਰੂਮ ਮਾਲਕ ਦੇ ਦੋ ਹੋਰ ਸੰਪਰਕ ਵੀ ਪਾਜ਼ਿਟਿਵ ਪਾਏ ਗੲੈ ਹਨ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,139FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...