Saturday, April 27, 2024

ਵਾਹਿਗੁਰੂ

spot_img
spot_img

ਅਗਲੇ ਮਹੀਨੇ ਤੱਕ 6 ਐਮਸੀਐਚ ਹਸਪਤਾਲ ਮੁਕੰਮਲ ਤੌਰ ਤੇ ਕਾਰਜਸ਼ੀਲ ਕਰ ਦਿੱਤੇ ਜਾਣਗੇ: ਬਲਬੀਰ ਸਿੰਘ ਸਿੱਧੂ

- Advertisement -

ਚੰਡੀਗੜ, 5 ਜੂਨ, 2020 –

ਅੱਜ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਵਿੱਚ ਰਾਜ ਪੱਧਰੀ ਮੀਟਿੰਗ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ, ਸੈਕਟਰ 34-ਏ, ਚੰਡੀਗੜ ਦੇ ਦਫ਼ਤਰ ਵਿੱਚ ਹੋਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਐਸਡੀਐਚ ਦਸੂਹਾ (ਜ਼ਿਲਾ ਹੁਸ਼ਿਆਰਪੁਰ), ਸਮਾਣਾ, ਰਾਜਪੁਰਾ (ਪਟਿਆਲਾ), ਖੰਨਾ (ਲੁਧਿਆਣਾ), ਨਕੋਦਰ (ਜਲੰਧਰ) ਅਤੇ ਪਠਾਨਕੋਟ ਵਿਖੇ ਨਵੇਂ ਬਣੇ 30 ਬਿਸਤਰਿਆਂ ਵਾਲੇ ਐਮਸੀਐਚ ਹਸਪਤਾਲ ਅਗਲੇ ਮਹੀਨੇ ਤੱਕ ਮੁਕੰਮਲ ਤੌਰ ‘ਤੇ ਕਾਰਜਸ਼ੀਲ ਕਰ ਦਿੱਤੇ ਜਾਣਗੇ।

ਸ: ਸਿੱਧੂ ਨੇ ਕਿਹਾ ਕਿ ਸੂਬੇ ਭਰ ਵਿਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੈਡੀਕਲ, ਪੈਰਾ ਮੈਡੀਕਲ ਅਤੇ ਹੋਰ ਦੀਆਂ 7055 ਖਾਲੀ ਅਸਾਮੀਆਂ ਭਰਨ ਜਾ ਰਹੀ ਹੈ। ਇਨਾਂ ਅਸਾਮੀਆਂ ਵਿੱਚ ਮੌਜੂਦਾ ਸਮੇਂ ਵਿਚ ਖਾਲੀ ਪਈਆਂ ਅਸਾਮੀਆਂ, ਪਦਉੱਨਤੀ ਤੋਂ ਬਾਅਦ ਖਾਲੀ ਹੋਣ ਅਤੇ 30 ਸਤੰਬਰ, 2020 ਨੂੰ ਸੇਵਾ ਕਾਲ ਵਿਚ ਵਾਧੇ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਫਾਰਗੀ ਤੋਂ ਬਾਅਦ ਖਾਲੀ ਹੋਣ ਵਾਲੀਆਂ ਅਸਾਮੀਆਂ ਸ਼ਾਮਲ ਹਨ। ਉਨਾਂ ਕਿਹਾ ਕਿ ਉਹ(ਸਿਹਤ ਮੰਤਰੀ) ਅਗਲੀ ਕੈਬਨਿਟ ਮੀਟਿੰਗ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਸਬੰਧੀ ਮਨਜੂਰੀ ਲੈਣ ਲਈ ਫਾਈਲ ਪੇਸ਼ ਕਰਨਗੇੇ।

ਮੰਤਰੀ ਨੇ ਸਪੱਸ਼ਟ ਕੀਤਾ ਕਿ ਆਮ ਜਨਤਾ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਵੱਖ ਵੱਖ ਵਿਸ਼ੇਸ਼ਤਾਵਾਂ ਵਾਲੀਆਂ ਡਾਕਟਰੀ ਸਹੂਲਤਾਂ ,ਜਿਨਾਂ ਨੂੰ ਆਮ ਤੌਰ ਤੇ ਮਾਹਰ ਕੇਡਰ ਵਿਚ ਮਨਜੂਰੀ ਨਹੀਂ ਦਿੱਤੀ ਜਾਂਦੀ ਜਿਵੇਂ ਮੈਡੀਕਲ ਅਫਸਰ (ਮਾਈਕਰੋਬਾਇਓਲੋਜੀ), ਮੈਡੀਕਲ ਅਫਸਰ (ਐਸਪੀਐਮ), ਮੈਡੀਕਲ ਅਫਸਰ (ਫੋਰੈਂਸਿਕ ਮੈਡੀਸਨ) ਨੂੰ ਸ਼ਾਮਲ ਕੀਤੇ ਜਾਣ ਸਬੰਧੀ ਵੀ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਿਆ ਜਾਵੇਗਾ ਤਾਂ ਜੋ ਰਾਜ ਦੇ ਪੇਂਡੂ ਇਲਾਕਿਆਂ ਦੇ ਹਸਪਤਾਲਾਂ ਨੂੰ ਹੋਰ ਸਮਰੱਥ ਬਣਾਇਆ ਜਾ ਸਕੇ।

ਨਵੇਂ ਜ਼ਿਲਾ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ 732 ਨਵੀਆਂ ਅਸਾਮੀਆਂ ਸਥਾਪਤ ਕਰਨ, ਜ਼ਿਲਾ ਜਲੰਧਰ, ਲੁਧਿਆਣਾ ਅਤੇ ਅੰਮਿ੍ਰਤਸਰ ਵਿੱਚ ਨਵੇਂ ਬਣੇ 11 ਸ਼ਹਿਰੀ ਸੀ.ਐੱਚ.ਸੀਜ਼ ਵਿੱਚ 528 ਅਸਾਮੀਆਂ ਭਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ।

ਕੋਵਿਡ -19 ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਮਾਰਚ 2020 ਤੋਂ ਕੋਰੋਨਾ ਵਾਇਰਸ ਦੇ ਖ਼ਤਰੇ ਨਾਲ ਲੜ ਰਿਹਾ ਹੈ। ਹੁਣ ਤੱਕ 2461 ਮਰੀਜ਼ਾਂ ਦੀ ਕੋਵਿਡ -19 ਸਬੰਧੀ ਜਾਂਚ ਪਾਜ਼ੇਟਿਵ ਪਾਈ ਗਈ ਹੈ ਅਤੇ 2069 ਮਰੀਜ਼ ਠੀਕ ਹੋਏ ਜ਼ੋ ਕਿ 80 ਪ੍ਰਤੀਸ਼ਤ ਤੋਂ ਵੀ ਵੱਧ ਬਣਦਾ ਹੈ। ਉਨਾਂ ਡਾਇਰੈਕਟਰ (ਸਿਹਤ ਸੇਵਾਵਾਂ )ਡਾ: ਅਵਨੀਤ ਕੌਰ ਨੂੰ ਹਦਾਇਤ ਕੀਤੀ ਕਿ ਉਹ ਕੋਰੋਨਾ ਮਰੀਜ਼ਾਂ ਦੇ ਸਾਰੇ ਸੰਪਰਕਾਂ ਦੀ ਵਿਆਪਕ ਟਰੇਸਿੰਗ ਅਤੇ ਟੈਸਟਿੰਗ ਨੂੰ ਯਕੀਨੀ ਬਣਾਉਣ।

ਡਾ.ਅਵਨੀਤ ਕੌਰ ਨੇ ਮੀਟਿੰਗ ਵਿਚ ਦੱਸਿਆ ਕਿ ਰਾਜ ਵਿੱਚ ਨਿਗਰਾਨੀ ਨੂੰ ਹੋਰ ਵਧਾਉਣ ਲਈ ਸਮੂਹ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 30 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਅਤੇ ਸਹਿ-ਰੋਗਾਂ ਵਾਲੇ ਜਾਂ ਲੱਛਣ ਵਾਲੇ 30 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦੀ ਹਾਊਸ ਟੂ ਹਾਊਸ ਨਿਗਰਾਨੀ ਪਹਿਲਾਂ ਹੀ ਇੱਕ ਮੋਬਾਈਲ ਅਧਾਰਤ ਐਪਲੀਕੇਸ਼ਨ ਤੇ ਸ਼ੁਰੂ ਕੀਤੀ ਜਾ ਚੁੱਕੀ ਹੈ।

ਸਿਹਤ ਮੰਤਰੀ ਨੇ ਰਾਜ ਪ੍ਰੋਗਰਾਮ ਅਫਸਰ, ਆਈਡੀਐਸਪੀ ਨੂੰ ਹਦਾਇਤ ਕੀਤੀ ਕਿ ਰਾਜ ਵਿੱਚ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਰੋਗਾਂ ਦੀ ਜਾਂਚ ਅਤੇ ਪ੍ਰਬੰਧਨ ਦੀ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ।

ਉਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਆਈਡੀਐਸਪੀ ਪ੍ਰੋਗਰਾਮ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਨਵੇਂ ਸਟਾਫ ਦੀ ਭਰਤੀ ਕੀਤੀ ਜਾਵੇ। ਸਰਬੱਤ ਸਹਿਤ ਬੀਮਾ ਯੋਜਨਾ, ਮਾਂ ਅਤੇ ਬਾਲ ਸਿਹਤ ਪ੍ਰੋਗਰਾਮ, ਮਾਨਸਿਕ ਸਿਹਤ ਪ੍ਰੋਗਰਾਮ, ਮੁਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਟੀਬੀ ਪ੍ਰੋਗਰਾਮ ਅਤੇ ਕੇਅਰ ਕੰਪੇਅਨ ਪ੍ਰੋਗਰਾਮ ਵਰਗੇ ਪ੍ਰਮੁੱਖ ਪ੍ਰੋਗਰਾਮਾਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿਚ ਹਾਜ਼ਰ ਹੋਰਨਾਂ ਵਿਚ ਡਾਇਰੈਕਟਰ (ਸਿਹਤ ਸੇਵਾਵਾਂ) ਡਾ: ਅਵਨੀਤ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਪ੍ਰਭਦੀਪ ਕੌਰ ਜੌਹਲ ਅਤੇ ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਨੋਡਲ ਅਫ਼ਸਰ ਡਾ. ਰਾਜੇਸ਼ ਭਾਸਕਰ ਅਤੇ ਡਾਇਰੈਕਟੋਰੇਟ (ਸਿਹਤ) ਦੇ ਸਾਰੇ ਸੀਨੀਅਰ ਅਧਿਕਾਰੀ ਸ਼ਾਮਲ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...