Tuesday, October 1, 2024
spot_img
spot_img
spot_img
spot_img
spot_img

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ: DC ਘਨਸ਼ਾਮ ਥੋਰੀ

ਯੈੱਸ ਪੰਜਾਬ
ਅੰਮ੍ਰਿਤਸਰ, 17 ਜੁਲਾਈ, 2024

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ ਪੈਲਸਾਂ ਵਿੱਚ ਚਲਦੇ ਲੇਜ਼ਰ ਸ਼ੋਅ ਰਾਤ ਨੂੰ ਉਤਰਨ ਅਤੇ ਚੜਨ ਵਾਲੀਆਂ ਫਲਾਈਟਾਂ ਦੇ ਪਾਇਲਟਾਂ ਲਈ ਵੱਡੀ ਪਰੇਸ਼ਾਨੀ ਅਤੇ ਖਤਰੇ ਦਾ ਕਾਰਨ ਬਣ ਰਹੇ ਹਨ, ਨੂੰ ਸੁਣਦੇ ਹੋਏ ਸ੍ਰੀ ਥੋਰੀ ਨੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਮੈਰਿਜ ਪੈਲਸ ਜਾਂ ਆਮ ਵਿਅਕਤੀ ਅਜਿਹਾ ਗੁਨਾਹ ਕਰੇਗਾ,

ਉਸ ਖਿਲਾਫ ਪਰਚਾ ਦਰਜ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਹਾਜ ਦੀ ਉਡਾਨ ਅਤੇ ਲੈਂਡਿੰਗ ਨੂੰ ਸੁਰੱਖਿਆ ਰੱਖਣ ਲਈ ਇਹ ਜਰੂਰੀ ਹੈ ਕਿ ਕੋਈ ਵੀ ਵਾਧੂ ਲਾਈਟ ਪਾਇਲਟ ਨੂੰ ਪ੍ਰਭਾਵਿਤ ਨਾ ਕਰੇ ਅਤੇ ਜੇਕਰ ਕੋਈ ਪ੍ਰਭਾਵਿਤ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕਰਨੀ ਜਰੂਰੀ ਹੈ।

ਉਹਨਾਂ ਹਵਾਈ ਅੱਡਾ ਅਧਿਕਾਰੀਆਂ ਵੱਲੋਂ ਕੀਤੀ ਗਈ ਮੰਗ ਜਿਸ ਵਿੱਚ ਹਵਾਈ ਅੱਡੇ ਦੇ ਆਲੇ ਦੁਆਲੇ ਵਿਚੋਂ ਪੰਛੀਆਂ ਦੀ ਆਮਦ ਘੱਟ ਕਰਨ ਲਈ, ਸਾਫ ਸਫਾਈ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਸ੍ਰੀਥੋਰੀ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡਾ ਇੰਟਰਨੈਸ਼ਨਲ ਫਲਾਈਟਾਂ ਦੇ ਆਉਣ ਨਾਲ ਉੱਤਰੀ ਭਾਰਤ ਲਈ ਵੱਡਾ ਸੰਪਰਕ ਬਣ ਰਿਹਾ ਹੈ ਅਤੇ ਇਸ ਦੀ ਤਰੱਕੀ ਵਿੱਚ ਕੋਈ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ