Wednesday, October 2, 2024
spot_img
spot_img
spot_img
spot_img
spot_img

ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਨਹੀਂ ਹੋਏ ਮਜੀਠੀਆ; ਪੱਤਰ ਲਿਖ਼ ਕੇ ਦੱਸਿਆ ਕਾਰਨ

ਯੈੱਸ ਪੰਜਾਬ
ਚੰਡੀਗੜ੍ਹ, 20 ਜੁਲਾਈ, 2024

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਉਹਨਾਂ ਖਿਲਾਫ ਐਨ ਡੀ ਪੀ ਐਸ ਕੇਸ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਦੱਸਿਆ ਕਿ ਉਹ ਜਾਂਚ ਏਜੰਸੀ ਅੱਗੇ ਪੇਸ਼ ਨਹੀਂ ਹੋ ਸਕਣਗੇ ਕਿਉਂਕਿ ਉਹ ਉਹਨਾਂ ਖਿਲਾਫ ਸੁਪਰੀਮ ਕੋਰਟ ਵਿਚ ਉਹਨਾਂ ਦੀ ਰੈਗੂਲਰ ਜ਼ਮਾਨਤ ਰੱਦ ਕਰਵਾਉਣ ਲਈ ਦਾਇਰ ਵਿਸ਼ੇਸ਼ ਲੀਵ ਪਟੀਸ਼ਨ (ਐਸ ਐਲ ਪੀ) ਦੇ ਮਾਮਲੇ ਵਿਚ ਵਕੀਲਾਂ ਦੀ ਸਹਾਇਤਾ ਲਈ ਦਿੱਲੀ ਪਹੁੰਚੇ ਹੋਏ ਹਨ।

ਇਸ ਸਬੰਧ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਐਸ ਆਈ ਟੀ ਸੂਚਨਾ ਭੇਜੀ ਗਈ ਹੈ।

ਸੂਚਨਾ ਵਿਚ ਦੱਸਿਆ ਗਿਆ ਕਿ ਐਸ ਆਈ ਟੀ ਇਸ ਗੱਲ ਤੋਂ ਜਾਣੂ ਸੀ ਕਿ ਸੁਪਰੀਮ ਕੋਰਟ ਵਿਚ ਸੁਣਵਾਈ ਹੋਣੀ ਹੈ ਤੇ ਉਹ ਸਰਦਾਰ ਮਜੀਠੀਆ ਨੂੰ ਕਾਨੂੰਨ ਮੁਤਾਬਕ ਮਿਲੀ ਚਾਰਾਜੋਈ ਕਰਨ ਤੋਂ ਰੋਕਣ ਵਾਸਤੇ ਆਪਣੀਆਂ ਤਾਕਤਾਂ ਦੀ ਜਾਣ ਬੁਝ ਕੇ ਦੁਰਵਰਤੋਂ ਕਰ ਰਹੀ ਹੈ।

ਇਸ ਵਿਚ ਕਿਹਾ ਗਿਆ ਕਿ ਅਕਾਲੀ ਆਗੂ ਉਹਨਾਂ ਖਿਲਾਫ ਦਰਜ ਐਨ ਡੀ ਪੀ ਐਸ ਕੇਸ ਵਿਚ ਹੁਣ ਤੱਕ ਬਣਾਈਆਂ ਸਾਰੀਆਂ ਜਾਂਚ ਟੀਮਾਂ (ਐਸ ਆਈ ਟੀ) ਅੱਗੇ ਪੇਸ਼ ਹੁੰਦੇ ਰਹੇ ਹਨ ਅਤੇ ਹੁਣ ਅੱਜ ਉਹਨਾਂ ਦੀ ਐਸ ਆਈ ਟੀ ਅੱਗੇ ਪੇਸ਼ੀ ਇਸ ਵਾਸਤੇ ਰੱਖੀ ਗਈ ਸੀ ਤਾਂ ਜੋ ਉਹਨਾਂ ਦੇ ਕਾਨੂੰਨ ਤੱਕ ਪਹੁੰਚ ਦੇ ਅਧਿਕਾਰ ਨੂੰ ਤਾਰਪੀਡੋ ਕੀਤਾ ਜਾ ਸਕੇ।

ਇਸ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਦੇ ਕੰਟਰੋਲ ਹੇਠਲੀ ਐਸਆਈ ਟੀ ਤੋਂ ਕਿਸੇ ਨਿਰਪੱਖ ਜਾਂਚ ਦੀ ਆਸ ਨਹੀਂ ਰੱਖੀ ਜਾ ਸਕਦੀ। ਇਹ ਵੀ ਕਿਹਾ ਗਿਆ ਕਿ ਸਰਦਾਰ ਮਜੀਠੀਆ ਖਿਲਾਫ ਸਹਿਯੋਗ ਨਾ ਦੇਣ ਦੀ ਝੂਠੀ ਦਲੀਲ ਤਿਆਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਐਸ ਆਈ ਟੀ ਦੇ ਚੇਅਰਮੈਨ ਨੇ ਆਪ ਕਿਹਾ ਹੈ ਕਿ ਸਰਦਾਰ ਮਜੀਠੀਆ ਦੇ ਸਹਿਯੋਗ ਨਾ ਦੇਣ ਦੀ ਗੱਲ ਰੱਖੀ ਜਾਵੇਗੀ।

ਇਸ ਵਿਚ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਆਗੂ ਆਪਣੇ ਵਕੀਲਾਂ ਦੇ ਸਹਿਯੋਗ ਲਈ ਦਿੱਲੀ ਵਿਚ ਬਣਦੇ ਹੱਕ ਨਾਲ ਗਏ ਹਨ ਤੇ ਇਸੇ ਕਾਰਣ ਉਹ ਅੱਜ ਐਸ ਆਈ ਟੀ ਅੱਗੇ ਪੇਸ਼ ਨਹੀਂ ਹੋ ਸਕੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ