Sunday, May 19, 2024

ਵਾਹਿਗੁਰੂ

spot_img
spot_img

ਮੋਦੀ ਸਰਕਾਰ ਦੇ ਪੈਂਤੜੇ ਦੇਸ਼ ਦੇ ਧਰਮਨਿਰਪੱਖ ਢਾਂਚੇ ਨੂੰ ਖੋਖਲਾ ਕਰਨ ਵਾਲੇ: ਆਰਐਮਪੀਆਈ

- Advertisement -

ਜਲੰਧਰ, 7 ਅਗਸਤ, 2020 –
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵੱਲੋਂ ਧਰਮਨਿਰਪੱਖਤਾ ਅਤੇ ਭਾਈਚਾਰਕ ਸਾਂਝ ਦੇ ਨਾਲ-ਨਾਲ ਦੇਸ਼ ਦੀ ਏਕਤਾ-ਅਖੰਡਤਾ ਦੇ ਜੜੀਂ ਤੇਲ ਦੇਣ ਵਾਲੇ ਮੋਦੀ ਸਰਕਾਰ ਦੇ ਫੈਸਲਿਆਂ ਦੀ ਜੋਰਦਾਰ ਨਿਖੇਧੀ ਕੀਤੀ ਗਈ ਹੈ।

ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਅਤੇ ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ ਨੇ ਕਿਹਾ ਕਿ ਅਯੁੱਧਿਆ ਵਿਖੇ ਮੰਦਰ ਸ਼ਿਲਾਨਿਆਸ ਅਤੇ ਭੂਮੀ ਪੂਜਨ ਆਦਿ ਵਿੱਚ ਸ਼ਾਮਲ ਹੋਕੇ ਮੋਦੀ ਸਰਕਾਰ ਨੇ ਨਾ ਕੇਵਲ ਸਥਾਪਿਤ ਲੋਕਰਾਜੀ ਮਾਪਦੰਡਾਂ ਦੀਆਂ ਧੱਜੀਆਂ ਉਡਾਈਆਂ ਹਨ ਬਲਕਿ ਇਹ ਵੀ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਸੰਘ-ਭਾਜਪਾ ਆਗੂਆਂ ਦੇ ਮਨਾਂ ਵਿੱਚ ਭਾਰਤ ਦੇ ‘‘ਅਨੇਕਤਾ ਵਿੱਚ ਏਕਤਾ‘‘ ਵਾਲੇ ਸਵਰੂਪ ਪ੍ਰਤੀ ਉੱਕਾ ਹੀ ਕੋਈ ਸਨਮਾਨ ਨਹੀਂ।

ਸਾਥੀ ਪਾਸਲਾ ਅਤੇ ਹਰਕੰਵਲ ਨੇ ਕਿਹਾ ਕਿ ਇਸ ਪ੍ਰਕਿਰਿਆ ਵਿੱਚ ਦੇਸ਼ ਦੀ ਸਰਵ ਉੱਚ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਦੀ ਵੀ ਰੱਜ ਕੇ ਅਣਦੇਖੀ ਕੀਤੀ ਗਈ ਹੈ।

ਉਨ੍ਹਾਂ ਇਸ ਸਮੁੱਚੇ ਘਟਨਾਕ੍ਰਮ ਦੌਰਾਨ ਕਾਂਗਰਸ ਸਮੇਤ ਦੇਸ਼ ਦੀਆਂ ਬਾਕੀ ਹਾਕਮ ਜਮਾਤੀ ਰਾਜਸੀ ਪਾਰਟੀਆਂ ਵੱਲੋਂ ਅਪਣਾਈ ਗਈ ਗੋਡੇ ਟੇਕੂ ਅਤੇ ਅਵਸਰਵਾਦੀ ਭੂਮਿਕਾ ਦੀ ਵੀ ਡਟਵੀਂ ਨਿੰਦਾ ਕੀਤੀ।

ਸਾਥੀ ਪਾਸਲਾ ਅਤੇ ਹਰਕੰਵਲ ਸਿੰਘ ਨੇ ਸੰਘ ਮੁਖੀ ਮੋਹਨ ਭਾਗਵਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੰਦਰ ਦੇ ਮੁੱਖ ਪੁਜਾਰੀ ਵੱਲੋਂ ਦੇਸ਼ ਦੀ ਬਹੁਗਿਣਤੀ ਵਸੋਂ ਦੇ ਧਾਰਮਿਕ ਅਕੀਦੀਆਂ ਅਤੇ ਰਾਸ਼ਟਰ ਦੇ ਸੰਕਲਪ ਨੂੰ ਇੱਕ ਮਿੱਕ ਕਰਨ ਅਤੇ ਭਾਰਤ ਦੇ ਸੁਤੰਤਰਤਾ ਦਿਹਾੜੇ 15 ਅਗਸਤ ਤੇ ਭੂਮੀ ਪੂਜਨ ਦਿਵਸ, 5 ਅਗਸਤ ਨੂੰ ਸਮਾਨ ਮਹੱਤਵ ਦੇਣ ਵਾਲੇ ਸਾਜ਼ਿਸ਼ੀ ਬਿਆਨਾਂ ਦਾ ਗੰਭੀਰ ਨੋਟਿਸ ਲੈਂਦਿਆਂ ਦੇਸ਼ ਵਾਸੀਆਂ ਨੂੰ ਅਜਿਹੇ ਸ਼ਰਾਰਤ ਪੂਰਨ ਬਿਆਨਾਂ ਪਿੱਛੇ ਕੰਮ ਕਰਦੀ ਵੰਡਵਾਦੀ ਮਾਨਸਿਕਤਾ ਨੂੰ ਡੂੰਘਾਈ ਨਾਲ ਸਮਝਣ ਅਤੇ ਇਸ ਤਬਾਹਕੁੰਨ ਸੋਚ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ।

ਕਮਿਊਨਿਸਟ ਆਗੂਆਂ ਨੇ ਸੰਘ ਭਾਜਪਾ ਦੀਆਂ ਫਿਰਕੂ ਕਤਾਰਬੰਦੀ ਰਾਹੀਂ ਫਿਰਕੂ ਵੰਡ ਤਿੱਖੀ ਕਰਨ ਦੀਆਂ ਆਪਣੀਆਂ ਕੁਚਾਲਾਂ ਦੀ ਸੁਤੰਤਰਤਾ ਸੰਗਰਾਮ ਨਾਲ ਤੁਲਨਾ ਕਰਨ ਦੀ ਹੋਛੀ ਹਰਕਤ ਨੂੰ ਸੁਤੰਤਰਤਾ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਜੁਝਾਰੂਆਂ ਦੀ ਤੌਹੀਣ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮੀਏ ਸਾਰੇ ਧਰਮਾਂ ਨੂੰ ਮੰਨਣ ਵਾਲੇ ਭਾਰਤ ਵਾਸੀਆਂ ਦੀ ਸਿੱਕੇਬੰਦ ਏਕਤਾ ਦੇ ਮੁੱਦਈ ਸਨ ਜਦਕਿ ਸੰਘ ਦਾ ਮੂਲ ਏਜੰਡਾ ਅਤੇ ਸਮੁੱਚੀਆਂ ਕਾਰਵਾਈਆਂ ਹੀ ਲੋਕ ਏਕਤਾ ਨੂੰ ਤਾਰ-ਤਾਰ ਕਰਨ ਵਾਲੀਆਂ ਹਨ ਅਤੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਨੂੰ ਤੂਲ ਦੇਣਾ ਸੰਘ ਦੀ ਉਕਤ ਸੋਚ ਦੀ ਹੀ ਪੈਦਾਇਸ਼ ਹੈ।

ਸਭ ਤੋਂ ਕਰੂਰ ਸੱਚ ਇਹ ਹੈ ਕਿ ਆਜ਼ਾਦੀ ਸੰਗਰਾਮੀਆਂ ਨੇ ਸਾਮਰਾਜੀ ਜੂਲੇ ਤੋਂ ਮੁਕਤੀ ਲਈ ਜਾਨਾਂ ਵਾਰੀਆਂ ਜਦਕਿ ਸੰਘ ਦਾ ਇਤਿਹਾਸ ਸੁਤੰਤਰਤਾ ਸੰਗਰਾਮ ਦੌਰਾਨ ਅਤੇ ਪਿਛੋਂ ਵੀ ਸਾਮਰਾਜ ਦੀ ਨਿਰਲੱਜ ਚਾਕਰੀ ਦੀਆਂ ਕਹਾਣੀਆਂ ਨਾਲ ਭਰਿਆ ਪਿਆ ਹੈ।

ਉਨ੍ਹਾਂ ਸਮੁੱਚੀਆਂ ਖੱਬੀਆਂ, ਪ੍ਰਗਤੀਸ਼ੀਲ ਅਤੇ ਸੰਗਰਾਮੀ ਸ਼ਕਤੀਆਂ ਨੂੰ ਉਕਤ ਸਾਜ਼ਿਸ਼ੀ ਵਰਤਾਰੇ ਵਿਰੁੱਧ ਇੱਕਜੁਟ ਲੋਕ ਲਾਮਬੰਦੀ ਅਤੇ ਮੁਜਹਮਤ ਉਸਾਰਨ ਦੀ ਵੀ ਅਪੀਲ ਕੀਤੀ।

ਸਾਥੀ ਮੰਗਤ ਰਾਮ ਪਾਸਲਾ ਅਤੇ ਹਰਕੰਵਲ ਸਿੰਘ ਨੇ ਦੇਸ਼ ਵਿੱਚ ਜਮਹੂਰੀਅਤ, ਸੈਕੁਲਰਿਜ਼ਮ, ਫੈਡਰਲਿਜ਼ਮ, ਵਿਗਿਆਨਕ ਸੋਚ, ਅਗਾਂਹਵਧੂ ਵਿਚਾਰਾਂ ਅਤੇ ਸਮੁੱਚੇ ਦੇਸ਼ ਵਾਸੀਆਂ ਲਈ ਹਰ ਖੇਤਰ ਵਿੱਚ ਸਮਾਨ ਅਧਿਕਾਰਾਂ ਦੀ ਜਾਮਣੀ ਦੇ ਚਾਹਵਾਨਾਂ ਨੂੰ ਉਕਤ ਸੰਗਰਾਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...