Sunday, April 28, 2024

ਵਾਹਿਗੁਰੂ

spot_img
spot_img

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ

- Advertisement -

ਯੈੱਸ ਪੰਜਾਬ
ਗੂਹਲਾ, ਕੁੁਰਕਸ਼ੇਤਰ, 13 ਅਗਸਤ, 2020:

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਪਲੇਠੀ ਚੋਣ ਵਿੱਚ ਪੰਥਕ ਸੇਵਾ ਲਹਿਰ ਦੇ ਮੋਢੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਚੁਣ ਲਿਆ ਗਿਆ।

ਕੁਲ 36 ਵੋਟਾਂ ਵਿੱਚੋਂ ਜਥੇਦਾਰ ਦਾਦੂਵਾਲ ਨੂੰ 17 ਵੋਟਾਂ ਪਈਆਂ ਜਦ ਕਿ ਉਨ੍ਹਾਂ ਦੇ ਵਿਰੋਧੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢੀ ਸ: ਜਗਦੀਸ਼ ਸਿੰਘ ਝੀਂਡਾ ਦੇ ਨੁਮਾਇੰਦੇ ਸ:ਬਲਜੀਤ ਸਿੰਘ ਖ਼ਾਲਸਾ ਨੂੰ 17 ਵੋਟਾਂ ਹਾਸਿਲ ਹੋਈਆਂ। ਭਾਵੇਂ ਇਹ ਜਿੱਤ 2 ਵੋਟਾਂ ਦੇ ਫ਼ਰਕ ਨਾਲ ਹੋਈ ਹੈ ਪਰ ਇਹ ਜਥੇਦਾਰ ਦਾਦੂਵਾਲ ਦੀ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ ਕਿਉਂਕਿ ਉਹ ਪੰਜਾਬ ਵਿਚੋਂ ਜਾ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਚੁਣੇ ਹੋਏ ਪ੍ਰਧਾਨ ਬਣਨ ਵਿਚ ਸਫ਼ਲ ਹੋਏ ਹਨ।

ਅੱਜ ਹੋਈ ਵੋਟਿੰਗ ਦੌਰਾਨ ਵੋਟਾਂ ਪੈਣ ਦਾ ਕੰਮ 2 ਘੰਟੇ ਰੁਕਿਆ ਰਿਹਾ ਕਿਉਂਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਚੋਣ ਅਧਿਕਾਰੀ ਵੱਲੋਂ ਚੋਣ ਨਿਰਪੱਖ ਤਰੀਕੇ ਨਾਲ ਨਾ ਕਰਵਾਏ ਜਾਣ ਦੇ ਦੋਸ਼ ਲਗਾਉਂਦਿਆਂ ਗੂਹਲਾ ਦੇ ਐਸ.ਡੀ.ਐਮ. ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਜਿਸ ਉਪਰੰਤ ਵੋਟਿੰਗ ਸ਼ੁਰੂ ਹੋਈ ਜਿਸ ਵਿਚ ਸ: ਦਾਦੂਵਾਲ ਜੇਤੂ ਰਹੇ।

ਜ਼ਿਕਰਯੋਗ ਹੈ ਕੁਝ ਹੀ ਸਮਾਂ ਪਹਿਲਾਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਸੀ।


ਇਸ ਨੂੰ ਵੀ ਪੜ੍ਹੋ:
ਸਤਿਕਾਰ ਕਮੇਟੀ ਵੱਲੋਂ ਘਰਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਚੁੱਕੇ ਜਾਣ ’ਤੇ ਜਥੇਦਾਰ ਅਕਾਲ ਤਖ਼ਤ ਦਾ ਵੱਡਾ ਬਿਆਨ


ਇਸ ਨੂੰ ਵੀ ਪੜ੍ਹੋ:
ਢੱਡਰੀਆਂ ਵਾਲਾ ਚੁਣੌਤੀ ਆ ਕਰੀ ਜਾਂਦਾ, ਕਦੇ ਤਾਂ ਚੁੱਪ ਇਹ ਦਿਓ ਖਾਂ ਤੋੜ ਭਾਈ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...