Monday, May 6, 2024

ਵਾਹਿਗੁਰੂ

spot_img
spot_img

ਸੂਬੇ ਭਰ ਵਿਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ: ਪੰਨੂ

- Advertisement -

ਚੰਡੀਗੜ੍ਹ, 13 ਅਗਸਤ, 2020 –

ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਤਮ ਗੁਣਵੱਤਾ ਵਾਲੀਆਂ ਫਲ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲਗਾਤਾਰ ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸਨ ਦੇ ਕਮਿਸ਼ਨਰ ਸ੍ਰੀ ਕੇ. ਐਸ. ਪੰਨੂ ਕਰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਰਾਜ ਦੀਆਂ ਪ੍ਰਮੁੱਖ 74 ਫਲ ਅਤੇ ਸਬਜੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ।

ਇਸ ਚੈਕਿੰਗ ਵਿੱਚ ਜਿਲ੍ਹਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ , ਜਿਸ ਵਿੱਚ ਸਿਹਤ ਵਿਭਾਗ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ ।

ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਫਲ ਸਬਜੀਆਂ ਨੂੰ ਅਣਵਿਗਿਆਨਕ ਤਰੀਕੇ ਨਾਲ ਪਕਾਉਣ , ਸੰਭਾਲ ਅਤੇ ਨਾ ਖਾਣਾਯੋਗ ਫਲ ਸਬਜੀਆਂ ਸਬੰਧੀ ਪੜਤਾਲ ਕੀਤੀ ਗਈ । ਇਸ ਤੋਂ ਇਲਾਵਾ ਮੰਡੀਆਂ ਵਿੱਚ ਪਲਾਸਟਿਕ ਦੇ ਲਿਫਾਫੇ ਵੜੇ ਗਏ ਜਿਨ੍ਹਾਂ ਨੂੰ ਮੌਕੇ ਤੋਂ ਜਬਤ ਕੀਤਾ ਗਿਆ । ਚੈਕਿੰਗ ਟੀਮਾਂ ਵੱਲੋਂ ਮੌਕੇ ਤੋਂ ਕਿਸਾਨਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ ਅਤੇ ਆੜਤੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਨੋਟਿਸ ਜਾਰੀ ਕੀਤੇ ਗਏ । ਪੜਤਾਲ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ , ਜੋ ਕਿ ਖਾਣ ਯੋਗ ਨਹੀਂ ਸਨ , ਨੂੰ ਮੌਕੇ ਤੇ ਨਸਟ ਕਰਵਾਇਆ ਗਿਆ ।

ਸ. ਪੰਨੂ ਨੇ ਦੱਸਿਆ ਕਿ ਇਸ ਵਿੱਚ ਮੁੱਖ ਤੌਰ ਤੇ ਮੁਕੇਰੀਆਂ ਵਿਖੇ 2.70 ਕੁਇੰਟਲ ਫਲ ਸਬਜੀਆਂ , ਗੜਸੰਕਰ ਵਿਖੇ 1.20 ਕੁਇੰਟਲ ਬੰਦ ਗੋਭੀ , ਟਮਾਟਰ , ਰੂਪਨਗਰ ਵਿਖੇ 1.05 ਕੁਇੰਟਲ ਵਲ ਸਬਜ਼ੀਆਂ , ਲੁਧਿਆਣਾ ਵਿਖੇ 3.20 ਕੁਇੰਟਲ ਫਲ , ਜਗਰਾਓਂ ਵਿਖੇ 2.10 ਕੁਇੰਟਲ ਸਬਜੀਆਂ , ਮਾਛੀਵਾੜਾ ਵਿਖੇ 1.60 ਕੁਇੰਟਲ ਸਬਜੀਆਂ , ਮੋਗਾ ਵਿਖੇ 2.00 ਕੁਇੰਟਲ ਫਲ , ਬਟਾਲਾ ਵਿਖੇ 1.25 ਕੁਇੰਟਲ ਫਲ ਸਬਜੀਆਂ , ਪਠਾਨਕੋਟ ਵਿਖੇ 1.95 ਕੁਇੰਟਲ ਫਲ ਸਬਜੀਆਂ , ਅਮਿ੍ਰਤਸਰ ਵਿਖੇ 1.32 ਕੁਇੰਟਲ ਫਲ ਸਬਜੀਆਂ , ਜਲੰਧਰ ਸ਼ਹਿਰ ਵਿਖੇ 1.20 ਕੁਇੰਟਲ ਕੇਲਾ , ਰਾਜਪੁਰਾ ਵਿਖੇ 2 .32 ਕੁਇੰਟਲ ਸਬਜੀਆਂ , ਪਟਿਆਲਾ ਵਿਖੇ 2.50 ਕੁਇੰਟਲ ਫਲ ਸਬਜੀਆਂ , ਪਾਤੜਾਂ ਵਿਖੇ 17 ਕੁਇੰਟਲ ਫਲ ਸਬਜੀਆਂ , ਸੁਨਾਮ ਵਿਖੇ 1430 ਕੁਇੰਟਲ ਵਲ ਸਬਜੀਆਂ , ਸਮਾਣਾ ਵਿਖੇ 2.10 ਕੁਇੰਟਲ ਫਲ ਸਬਜ਼ੀਆਂ , ਬਰਨਾਲਾ ਵਿਖੇ 2.40 ਕੁਇੰਟਲ ਸਬਜੀਆਂ , ਸਰਹਿੰਦ ਵਿਖੇ 3.60 ਕੁਇੰਟਲ ਅੰਬ , ਬਠਿੰਡਾ ਵਿਖੇ 1.42 ਕੁਇੰਟਲ ਫਲ ਸਬਜੀਆਂ , ਰਾਮਪੁਰਾ ਫੂਲ ਵਿਖੇ 2.42 ਕੁਇੰਟਲ ਫਲ ਸਬਜੀਆਂ , ਫਰੀਦਕੋਟ ਵਿਖੇ 1 .39 ਕੁਇੰਟਲ ਫਲ ਸਬਜੀਆਂ , ਮਾਨਸਾ ਵਿਖੇ 2.2 ਕੁਇੰਟਲ ਫਲ ਸਬਜੀਆਂ ਨੂੰ ਨਸ਼ਟ ਕਰਵਾਇਆ ਗਿਆ ।

ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਹੜੀ ਫੜੀਆਂ ਵਾਲਿਆਂ ਪਾਸੋਂ 1,25 ਕੁਇੰਟਲ ਕੈਮੀਕਲ ਨਾਲ ਪਕਾਇਆ ਗਿਆ ਅੰਬ ਫੜਿਆ ਗਿਆ ਜੋ ਕਿ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...