Monday, May 6, 2024

ਵਾਹਿਗੁਰੂ

spot_img
spot_img

ਸਾਜ਼ਿਸ਼ ਦਾ ਸ਼ਿਕਾਰ ਹੋ ਰਹੇ ਹਨ ਪੰਜਾਬੀ ਯੂਨੀਵਰਸਿਟੀ ਤੇ ਹੋਰ ਸਰਕਾਰੀ ਸਿੱਖ਼ਿਆ ਸੰਸਥਾਨ: ਹਰਪਾਲ ਚੀਮਾ

- Advertisement -

ਪਟਿਆਲਾ, 13 ਅਗਸਤ 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਪ੍ਰਾਈਵੇਟ ਸਿੱਖਿਆ ਮਾਫ਼ੀਆ ਨਾਲ ਮਿਲ ਕੇ ਸਮੇਂ-ਸਮੇਂ ਸੂਬਾ ਸਰਕਾਰਾਂ (ਕੈਪਟਨ-ਬਾਦਲ) ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਗਿਣ-ਮਿੱਥ ਕੇ ਬਰਬਾਦ ਕੀਤਾ ਜਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਵੀਰਵਾਰ ਨੂੰ ‘ਆਪ’ ਆਗੂਆਂ ਨਾਲ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰਾਂ-ਲੈਕਚਰਾਰਾਂ ਅਤੇ ਕਰਮਚਾਰੀ ਸਟਾਫ਼ ਵੱਲੋਂ ਲਗਾਏ ਧਰਨਿਆਂ ‘ਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪ੍ਰੋ. ਭੀਮ ਇੰਦਰ ਸਿੰਘ, ਨੀਨਾ ਮਿੱਤਲ, ਡਾ. ਬਲਬੀਰ, ਆਰਪੀਐਸ ਮਲਹੋਤਰਾ, ਤੇਜਿੰਦਰ ਮਹਿਤਾ ਅਤੇ ਵਲੰਟੀਅਰ ਮੌਜੂਦ ਸਨ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਪੰਜਾਬੀਅਤ ਲਈ ਪੰਜਾਬੀ ਯੂਨੀਵਰਸਿਟੀ ਦੀ ਬੇਹੱਦ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜੋ ਸਰਕਾਰ ਮਾਂ-ਬੋਲੀ ਨੂੰ ਸਮਰਪਿਤ ਅਜਿਹੇ ਅਣਮੁੱਲੇ ਅਦਾਰਿਆਂ ਨੂੰ ਚਲਾ ਨਹੀਂ ਸਕਦੀ ਅਜਿਹੀ ਨਿਕੰਮੀ ਸਰਕਾਰ ਦੀ ਪੰਜਾਬ ਅਤੇ ਪੰਜਾਬੀਆਂ ਨੂੰ ਕੋਈ ਜ਼ਰੂਰਤ ਨਹੀਂ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਗੱਲ ਹੋ ਸਕਦੀ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਪਣੇ ਜੱਦੀ ਸ਼ਹਿਰ ਪਟਿਆਲਾ ‘ਚ ਸਥਿਤ ਪੰਜਾਬੀ ਯੂਨੀਵਰਸਿਟੀ ਸਰਕਾਰੀ ਬੇਰੁਖ਼ੀ, ਬੇਲੋੜੀ ਸਿਆਸੀ ਦਖ਼ਲ ਅੰਦਾਜ਼ੀ ਅਤੇ ਲੋੜੀਂਦੇ ਫ਼ੰਡਾਂ ਬਗੈਰ ਦਮ ਤੋੜਦੀ ਜਾ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਹਲਾਤ ਇਹ ਹਨ ਕਿ ਪੰਜਾਬੀ ਯੂਨੀਵਰਸਿਟੀ 150 ਕਰੋੜ ਰੁਪਏ ਦੀ ਕਰਜ਼ਾਈ ਹੋ ਚੁੱਕੀ ਹੈ। ਸਰਕਾਰ ਇਸ ਮਿਆਰੀ ਸੰਸਥਾ ਨੂੰ ਵਿੱਤੀ ਸੰਕਟ ‘ਚੋਂ ਕੱਢਣ ਲਈ ਕੋਈ ਰੁਚੀ ਨਹੀਂ ਦਿਖਾ ਰਹੀ, ਜਦਕਿ ਮੁੱਖ ਮੰਤਰੀ ਪ੍ਰਨੀਤ ਕੌਰ ਪਟਿਆਲਾ ਤੋਂ ਸੰਸਦ ਮੈਂਬਰ ਵੀ ਹਨ।

ਹਰਪਾਲ ਸਿੰਘ ਚੀਮਾ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਪੰਜਾਬ ‘ਚ ਸਿੱਖਿਆ ਦਾ ਬਜਟ ਵਧਾਇਆ ਜਾਵੇ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵਿਸ਼ੇਸ਼ ਵਿੱਤੀ ਪੈਕੇਜ ਰਾਹੀਂ ਵਿੱਤੀ ਸੰਕਟ ‘ਚੋਂ ਕੱਢਿਆ ਜਾਵੇ। ਚੀਮਾ ਨੇ ਕਿਹਾ ਕਿ ਜੇਕਰ ਅਧਿਆਪਕਾਂ ਅਤੇ ਪ੍ਰੋਫੈਸਰਾਂ ਨੂੰ ਆਪਣੀਆਂ ਤਨਖ਼ਾਹਾਂ ਲਈ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹੋਣ, ਤਾਂ ਕਿਸੇ ਵੀ ਸਰਕਾਰ ਲਈ ਬੇਹੱਦ ਸ਼ਰਮਨਾਕ ਵਰਤਾਰਾ ਹੁੰਦਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...