Sunday, April 28, 2024

ਵਾਹਿਗੁਰੂ

spot_img
spot_img

ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ’ਚ ਨਾ ਆਉਣ ਲੋਕ: ਸਿੰਗਲਾ

- Advertisement -

ਚੰਡੀਗੜ੍ਹ, 14 ਅਗਸਤ, 2020:

ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ।

ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ ‘ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਅਜਿਹੀ ਕੋਈ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ, ਜਿਸ ‘ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ। ਉਨ੍ਹਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।


ਇਸ ਨੂੰ ਵੀ ਪੜ੍ਹੋ:
ਕਿੱਥੇ ਜਾਂਦੇ ਹਨ ਸਤਿਕਾਰ ਕਮੇਟੀ ਵੱਲੋਂ ਸਿੱਖਾਂ ਦੇ ਘਰਾਂ ’ਚੋਂ ਚੁੱਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ?


ਉਨ੍ਹਾਂ ਲੋਕਾਂ ਨੂੰ ਕਿਹਾ ਕਿ ਮੋਬਾਈਲ ਸੰਦੇਸ਼ ਜਾਂ ਵਟਸਐਪ ਰਾਹੀਂ ਫੈਲਾਏ ਜਾ ਰਹੇ ਅਜਿਹੇ ਸੰਦੇਸ਼ਾਂ ਅਤੇ ਯੂ.ਆਰ.ਐਲ. ਲਿੰਕ ‘ਤੇ ਕਲਿੱਕ ਨਾ ਕਰਨ, ਜਿੱਥੇ ਸਰਕਾਰ ਵੱਲੋਂ ਮੁਫ਼ਤ ਸਮਾਰਟ ਫ਼ੋਨ ਦੇਣ ਲਈ ਰਜਿਸਟ੍ਰੇਸ਼ਨ ਕਰਨ ਵਾਸਤੇ ਕਿਹਾ ਗਿਆ ਹੋਵੇ।

ਸ੍ਰੀ ਸਿੰਗਲਾ ਨੇ ਸੁਚੇਤ ਕੀਤਾ ਕਿ ਅਜਿਹੇ ਧੋਖਾਧੜੀ ਵਾਲੇ ਸੁਨੇਹੇ ‘ਤੇ ਕਲਿੱਕ ਕਰਨ ਨਾਲ ਤੁਹਾਡੇ ਮੋਬਾਈਲ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ।

ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸੰਦੇਸ਼ਾਂ, ਯੂ.ਆਰ.ਐਲ. ਲਿੰਕਸ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਜੇ ਕਿਸੇ ਕੋਲ ਅਜਿਹਾ ਸੰਦੇਸ਼ ਆਉਂਦਾ ਵੀ ਹੈ ਤਾਂ ਇਸ ਨੂੰ ਅੱਗੇ ਹੋਰਾਂ ਨੂੰ ਨਾ ਭੇਜਿਆ ਜਾਵੇ, ਸਗੋਂ ਤੁਰੰਤ ਡਿਲੀਟ ਕਰ ਦਿੱਤਾ ਜਾਵੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...