Tuesday, September 17, 2024
spot_img
spot_img
spot_img

SGPC ਵੱਲੋਂ 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ UP ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸਵਾਗਤ

ਯੈੱਸ ਪੰਜਾਬ
ਅੰਮ੍ਰਿਤਸਰ, 22 ਜੁਲਾਈ, 2024

1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ 2017 ਵਿਚ ਦਾਖ਼ਲ ਕੀਤੀ ਗਈ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਇਸ ਵਿਚ ਕਾਨੂੰਨੀ ਸਹਿਯੋਗ ਕਰ ਰਹੀ ਹੈ।

ਸ਼੍ਰੋਮਣੀ ਕਮੇਟ ਵੱਲੋਂ ਇਨ੍ਹਾਂ ਕੇਸਾਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਸ੍ਰੀ ਪਰਸੂਨ ਕੁਮਾਰ ਅਤੇ ਸ. ਗੁਰਬਖ਼ਸ ਸਿੰਘ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1984 ਵਿਚ ਕਾਨਪੁਰ ਵਿਖੇ ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸੰਸਥਾ ਨਿਰੰਤਰ ਜਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਮਾਨਯੋਗ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਜਿਨ੍ਹਾਂ 11 ਮਾਮਲਿਆਂ ਵਿਚ ਚਾਰਜਸ਼ੀਟ ਦਾਖ਼ਲ ਹੋਈ ਹੈ, ਉਨ੍ਹਾਂ ਵਿਚ 2 ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਨੂੰ ਸਹਿਯੋਗ ਕਰਨ ਲਈ ਮੁੱਖ ਜਾਂਚ ਅਧਿਕਾਰੀ ਨੂੰ ਵੀ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਲਾਹਾਬਾਦ ਹਾਈ ਕੋਰਟ ਵਿਚ 4 ਚਾਰ ਮਾਮਲਿਆਂ ਸਬੰਧੀ ਚੱਲ ਰਹੀਆਂ ਅਪੀਲਾਂ ਸਬੰਧੀ ਉੱਚ ਅਦਾਲਤ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਨ੍ਹਾਂ ਮੁਕੱਦਮਿਆਂ ਦੀ ਤਰਜੀਹੀ ਤੌਰ ’ਤੇ ਸੁਣਵਾਈ ਕਰੇ। ਇਸੇ ਤਰ੍ਹਾਂ ਬੰਦ ਹੋ ਚੁੱਕੇ 9 ਮਾਮਲਿਆਂ ਬਾਰੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲਿਆਂ ਨਾਲ ਸਬੰਧਤ ਨਾਮ ਪਟੀਸ਼ਨ ਕਰਤਾ ਨੂੰ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ