Wednesday, October 2, 2024
spot_img
spot_img
spot_img
spot_img
spot_img

ਪੰਜਾਬ ਦੇ ਰਾਜਪਾਲ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਯੈੱਸ ਪੰਜਾਬ
ਚੰਡੀਗੜ੍ਹ/ਗੁਰਦਾਸਪੁਰ, 23 ਜੁਲਾਈ, 2024

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਪਿੰਡ ਘੁਮਾਣ ਵਿੱਚ ਬਣਨ ਵਾਲੇ ਇਸ ਭਵਨ ਵਿੱਚ ਕੁੱਲ 10 ਕਮਰੇ, 1 ਹਾਲ ਅਤੇ 1 ਰਸੋਈ ਬਣਾਈ ਜਾਵੇਗੀ, ਜਿਸ ਦਾ ਮੰਤਵ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ।

ਦੱਸਣਯੋਗ ਹੈ ਕਿ ਭਗਤ ਨਾਮਦੇਵ ਜੀ ਮਹਾਰਾਸ਼ਟਰ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਦੇ ਹੋਏ ਪੰਜਾਬ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪਿੰਡ ਘੁਮਾਣ ਅਤੇ ਨੇੜਲੇ ਪਿੰਡ ਭੱਟੀਵਾਲ ਵਿੱਚ ਡੇਰਾ ਲਾਇਆ ਸੀ। ਭਗਤ ਨਾਮਦੇਵ ਜੀ 18 ਸਾਲ ਘੁਮਾਣ ਵਿੱਚ ਰਹੇ ਅਤੇ ਸੰਨ 1350 ਵਿੱਚ ਜੋਤੀ-ਜੋਤ ਸਮਾ ਗਏ। ਪਿੰਡ ਘੁਮਾਣ ਵਿੱਚ ਹੀ ਭਗਤ ਨਾਮਦੇਵ ਜੀ ਦੀ ਸਮਾਧ ਮੌਜੂਦ ਹੈ ਜਿੱਥੇ ਦੁਨੀਆਂ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ।

ਭਗਤ ਨਾਮਦੇਵ ਜੀ ਦਾ ਜਨਮ ਸੰਨ 1270 ਵਿੱਚ ਮਹਾਰਾਸ਼ਟਰ ਦੇ ਪਿੰਡ ਨਰਸੀ ਬਾਮਣੀ ਵਿੱਚ ਹੋਇਆ ਸੀ। ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਸਨ, ਜਿਹਨਾਂ ਨੇ ਆਪਣੀ ਬਾਣੀ ਵਿੱਚ ਊਚ-ਨੀਚ ਦੇ ਫਰਕ ਨੂੰ ਖਤਮ ਕਰਨ ਦੀ ਗੱਲ ਕੀਤੀ। ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਪਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 18 ਰਾਗਾਂ ‘ਚ ਦਰਜ ਹਨ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।

ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਹਰ ਮਨੁੱਖ ਨੂੰ ਇਸ ਤੋਂ ਸੇਧ ਲੈਣ ਦੀ ਲੋੜ ਹੈ।

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਘੁਮਾਣ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾਂਦਾ ਹੈ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਪੁੱਜਦੀਆਂ ਹਨ ।

ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਕਿਸ਼ਨਕੋਟ, ਗੁਰਦਾਸਪੁਰ ਵਿੱਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਨਾਂ ’ਤੇ 10 ਏਕੜ ਵਿੱਚ ਫੈਲਿਆ ਇੱਕ ਸਰਕਾਰੀ ਡਿਗਰੀ ਕਾਲਜ ਪਹਿਲਾਂ ਹੀ ਸਥਾਪਿਤ ਹੈ, ਜਿਸ ਵਿੱਚ 500 ਬੱਚੇ ਪੜ੍ਹਦੇ ਹਨ।

ਜ਼ਿਕਰਯੋਗ ਹੈ ਕਿ ‘ਪਾਲਕੀ ਸੋਲਾਂ ਪੱਤਰਕਾਰ ਸੰਘ’ਵੱਲੋਂ ਪਿਛਲੇ ਦੋ ਸਾਲਾਂ ਤੋਂ ਮਹਾਰਾਸ਼ਟਰ ਤੋਂ ਪੰਜਾਬ ਤੱਕ ਸਾਈਕਲ ਯਾਤਰਾ ਕੱਢੀ ਜਾਂਦੀ ਹੈ, ਜਿਸ ਦਾ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਨਿੱਜੀ ਤੌਰ ’ਤੇ ਸਵਾਗਤ ਕੀਤਾ ਜਾਂਦਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ