Friday, January 10, 2025
spot_img
spot_img
spot_img
spot_img

ਕੇਂਦਰੀ ਬਜਟ 2024-25 ਵਿੱਚ ਪੰਜਾਬ ਨਾਲ ਪੱਖਪਾਤ ਕੀਤਾ ਗਿਆ: ਕਰਨੈਲ ਸਿੰਘ ਪੀਰਮੁਹੰਮਦ

ਯੈੱਸ ਪੰਜਾਬ
ਚੰਡੀਗੜ੍ਹ, ਜੁਲਾਈ 24, 2024:

ਸ੍ਰੌਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਨੇ  ਕੇਦਰੀ ਬਜਟ ਤੇ ਟਿੱਪਣੀ ਕਰਦਿਆ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਲੋੜੀਂਦੀ ਫਸਲੀ ਵਿਭਿੰਨਤਾ ਜਾਂ ਕਰਜ਼ਾ ਮੁਆਫੀ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ।

.ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਉਦਯੋਗਿਕ ਸੈਕਟਰ ਲਈ ਕੋਈ ਟੈਕਸ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਹੋਈਆਂ ਰਿਆਇਤਾ ਕਾਰਨ ਅਪੰਗ ਹੋ ਗਏ ਹਨ।

ਉਹਨਾਂ ਕਿਹਾ ਕਿ  ਕੇਂਦਰ ਸਰਕਾਰ ਐਮ ਐਸ ਪੀ ਲਈ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ ਐਮ ਐਸ ਪੀ ‘ਤੇ ਸਾਰੀਆਂ ਫਸਲਾਂ ਖਰੀਦਣ ਲਈ ਫੰਡ ਅਲਾਟ ਕਰਨ ਵਿੱਚ ਵੀ ਅਸਫਲ ਰਹੀ ਹੈ।

ਅਕਾਲੀ ਆਗੂ ਨੇ ਕਿਹਾ ਕਿ  ਗਰੀਬਾਂ ਤੇ ਜਵਾਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ, ਮਨਰੇਗਾ ਵਿੱਚ ਕੋਈ ਵਾਧਾ ਨਹੀਂ ਹੋਇਆ।

ਆਮਦਨੀ ਦੀ ਅਸਮਾਨਤਾ ਨੂੰ ਦੂਰ ਕਰਨ ਲਈ ਕੁਝ ਨਹੀਂ ਕੀਤਾ ਗਿਆ ਹੈ। ਇੱਥੋਂ ਤੱਕ ਕਿ 5,000 ਰੁਪਏ ਪ੍ਰਤੀ ਮਹੀਨਾ ਅਪ੍ਰੈਂਟਿਸਸ਼ਿਪ ਸਕੀਮ ਵੀ ਇੱਕ ਵਿਖਾਵਾ ਹੈ ਕਿਉਂਕਿ ਨੌਜਵਾਨ ਇਸ ਟੋਕਨ ਰਕਮ ਦਾ ਲਾਭ ਲੈਣ ਲਈ ਵੱਡੀਆਂ ਕੰਪਨੀਆਂ ਵਿੱਚ ਦਾਖ਼ਲ ਨਹੀਂ ਹੋ ਸਕਣਗੇ।

ਅਖੀਰ ਵਿੱਚ  ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਜਿਸ ਤਰੀਕੇ ਦਾ ਬੱਜਟ ਬਣਾਇਆ ਗਿਆ ਹੈ ਇਹ ਸਾਬਤ ਹੁੰਦਾ ਹੈ ਕਿ ਗਠਜੋੜ ਦੀਆਂ ਮਜਬੂਰੀਆਂ ਕਾਰਨ ਸਰਕਾਰ ਰਾਸ਼ਟਰੀ ਹਿੱਤਾਂ ਨੂੰ ਵੀ ਅੱਖੋਂ ਪਰੋਖੇ ਕਰ ਗਈ ਹੈ।

ਸਰਕਾਰ ਦਾ ਸਮਰਥਨ ਕਰਨ ਵਾਲੇ ਮੁੱਖ ਸਹਿਯੋਗੀਆਂ ਨੂੰ ਇੱਕਤਰਫਾ ਤਰੀਕੇ ਨਾਲ ਫੰਡ ਅਲਾਟ ਕੀਤੇ ਗਏ, ਮੁੱਖ ਰਾਜਾਂ ਨੂੰ ਫੰਡਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਸਭ ਦੀ ਸਮੀਖਿਆ ਕਰਨ ਦੀ ਲੋੜ ਹੈ।

ਉਹਨਾਂ ਕਿਹਾ ਕਿ ਪੰਜਾਬ, ਇੱਕ ਸਰਹੱਦੀ ਰਾਜ ਹੋਣ ਦੇ ਨਾਤੇ, ਇਸ ਢੰਗ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ