Wednesday, October 2, 2024
spot_img
spot_img
spot_img
spot_img
spot_img

ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਪਾਰਟੀ ਅਹੁਦੇਦਾਰਾਂ ਅਤੇ ਵਾਲੰਟੀਅਰਾਂ ਨਾਲ ਕੀਤੀ ਮੁਲਾਕਾਤ, ਸ਼ਹਿਰ ਵਾਸੀਆਂ ਦਾ ਕੀਤਾ ਧੰਨਵਾਦ

ਯੈੱਸ ਪੰਜਾਬ
ਜਲੰਧਰ, 24 ਜੁਲਾਈ, 2024

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਕੀਤੇ ਆਪਣੇ ਵਾਅਦੇ ਮੁਤਾਬਕ ਬੁੱਧਵਾਰ ਨੂੰ ਜਲੰਧਰ ਪੁੱਜੇ। ਉਹ ਬੁੱਧਵਾਰ ਅਤੇ ਵੀਰਵਾਰ ਨੂੰ ਜਲੰਧਰ ਵਿੱਚ ਰਹਿਣਗੇ।

ਬੁੱਧਵਾਰ ਨੂੰ ਮੁੱਖ ਮੰਤਰੀ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਾਲੰਟੀਅਰਾਂ ਨਾਲ ਮੁਲਾਕਾਤ ਕਰਕੇ ਉਹਨਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ।

ਸ: ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਰਿਕਾਰਡ ਤੋੜ ਜਿੱਤ ਵਿੱਚ ਇਨ੍ਹਾਂ ਹੀ ਅਹੁਦੇਦਾਰਾਂ ਅਤੇ ਵਰਕਰਾਂ ਦਾ ਵੱਡਾ ਯੋਗਦਾਨ ਰਿਹਾ ਹੈ ਜਿਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ।

ਸ: ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਪਾਰਟੀ ਵਾਲੰਟੀਅਰਾਂ ਨੂੰ ਸਰਕਾਰ ਅਤੇ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਸੌਪੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਇੱਕ ਵਾਰ ਫ਼ਿਰ ਜਲੰਧਰ ਵਾਲਿਆਂ ਦਾ ਜਲੰਧਰ ਪੱਛਮੀ ਵਿੱਚ ਪਾਰਟੀ ਦੇ ਉਮੀਦਵਾਰ ਸ੍ਰੀ ਮਹਿੰਦਰ ਭਗਤ ਦੀ ਜਿੱਤ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਹਲਕੇ ਦੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇ ਜਾਣ ਉਪਰੰਤ ਖ਼ਾਲੀ ਹੋਈ ਸੀਟ ’ਤੇ ‘ਆਪ’ ਨੇ ਸ੍ਰੀ ਮਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਸੀ ਜਦਕਿ ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਹੀ ਮੈਦਾਨ ਵਿੱਚ ਉਤਾਰਿਆ ਸੀ। ਇਹ ਜ਼ਿਮਨੀ ਚੋਣ ਸ੍ਰੀ ਮਹਿੰਦਰ ਭਗਤ ਨੇ 37325 ਵੋਟਾਂ ਦੇ ਵੱਡੇ ਫ਼ਰਕ ਨਾਲ ਸ਼ੀਤਲ ਅੰਗੁਰਾਲ ਨੂੰ ਹਰਾ ਕੇ ਜਿੱਤੀ ਸੀ।

ਇਸ ਸੀਟ ਦੇ ਚੋਣ ਪ੍ਰਚਾਰ ਸਮੇਂ ਹੀ ਜਲੰਧਰ ਵਿੱਚ ਘਰ ਲੈ ਕੇ ਪਰਿਵਾਰ ਸਮੇਤ ਸ਼ਹਿਰ ਵਿੱਚ ਰਹੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਉਹ ਨਾ ਕੇਵਲ ਦੁਆਬੇ ਅਤੇ ਖ਼ਾਸਕਰ ਜਲੰਧਰ ਦੇ ਵਿਕਾਸ ਵੱਲ ਧਿਆਨ ਦੇਣਗੇ ਸਗੋਂ ਲਗਾਤਾਰ ਇੱਥੇ ਆਉਂਦੇ ਰਹਿਣਗੇ। ਸਮਝਿਆ ਜਾਂਦਾ ਹੈ ਕਿ ਮੁੱਖ ਮੰਤਰੀ ਦੇ 2 ਦਿਨ ਜਲੰਧਰ ਰਹਿਣ ਦੌਰਾਨ ਉਹ ਸਰਕਾਰ ਦਾ ਕੰਮ ਕਾਜ ਇੱਥੇ ਬੈਠੇ ਹੀ ਵੇਖ਼ਣਗੇ ਅਤੇ ਇੱਥੇ ਦੇ ਲੋਕਾਂ ਨਾਲ ਰਾਬਤਾ ਕਰਦੇ ਹੋਏ ਇੱਥੇ ਦੀ ਅਫ਼ਸਰਸ਼ਾਹੀ ਨੂੰ ਜ਼ਰੂਰੀ ਨਿਰਦੇਸ਼ ਦੇਣਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ