Wednesday, May 1, 2024

ਵਾਹਿਗੁਰੂ

spot_img
spot_img

ਅਕਾਲੀ ਦਲ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ‘ਸੰਘਰਸ਼’ ’ਚ ਸ਼ਾਮਲ ਹੋਣ ਦਾ ਸੱਦਾ

- Advertisement -

ਚੰਡੀਗੜ, 19 ਸਤੰਬਰ, 2020 –

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ ਵਿਚ ਸ਼ਾਮਲ ਹੋਣ ਜਦਕਿ ਪਾਰਟੀ ਨੇ ਕਿਹਾ ਕਾਂਗਰਸ ਅਤੇ ਆਪ ਨੇ ਲੋਕ ਸਭਾ ਵਿਚ ਇਹਨਾਂ ਬਿੱਲਾਂ ਨੂੰ ਪਾਸ ਕਰਨ ਦਾ ਵਿਰੋਧ ਨਾ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਕਿਸਾਨ ਹਿੱਤਾਂ ਲਈ ਇਕਸੁਰਤਾ ਨਹੀਂ ਵਿਖਾਈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਿਦਆਂ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਮੁੱਦੇ ‘ਤੇ ਇਕ ਸੋਚ ਇਕ ਮੰਚ ਦਾ ਗਠਨ ਕਰਨ ਤੇ ਕਿਹਾ ਕਿ ਪੰਜਾਬ ਇਸ ਮਾਮਲੇ ‘ਤੇ ਕਿਸੇ ਵੀ ਤਰੀਕੇ ਦੀ ਵੰਡ ਨਹੀਂ ਸਹਿ ਸਕਦਾ।

ਉਹਨਾਂ ਕਿਹਾ ਕਿ ਸਾਰੇ ਕਿਸਾਨ ਸੰਗਠਨਾਂ ਤੇ ਸਿਆਸੀ ਪਾਰਟੀਆਂ ਨੂੰ ਇਹਨਾਂ ਬਿੱਲਾਂ ਦੇ ਵਿਰੋਧ ਵਿਚ ਇਸ ਸੰਘਰਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਆਪਸੀ ਵੰਡੀਆਂ ਨੇ ਸੂਬੇ ਦਾ ਦਰਿਆਈ ਪਾਣੀਆਂ ਤੇ ਇਸਦੀ ਰਾਜਧਾਨੀ ਦੇ ਮਾਮਲੇ ਵਿਚ ਨੁਕਸਾਨ ਕੀਤਾ ਹੈ।

ਪ੍ਰੋ. ਚੰਦੂਮਾਜਰਾ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀਬਾੜੀ ਬਿੱਲਾਂ ਖਿਲਾਫ ਪਾਰਟੀ ਦਾ ਇਕ ਪ੍ਰੋਗਰਾਮ ਜਾਰੀ ਕਰੇਗਾ। ਅਸੀਂ ਚੁੱਪ ਨਹੀਂ ਬੈਠਾਂਗੇ। ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਆਵਾਜ਼ ਚੁੱਕੀ ਹੈ ਤੇ ਹੁਣ ਵੀ ਆਪਣੀ ਪਾਰਟੀ ਦੇ ਅਮੀਰ ਤੇ ਗੌਰਵਮਈ ਇਤਿਹਾਸ ਅਨੁਸਾਰ ਚੁੱਕਦੇ ਰਹਾਂਗੇ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਕਿਸਾਨਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਉਣ ਵਾਸਤੇ ‘ਸਾਂਝਾ ਮੰਚ’ ਬਣਾਉਣ ਲਈ ਤਿਆਰ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਤੇ ਆਪ ਨੂੰ ਵੀ ਦੋਗਲੀ ਦੀ ਖੇਡ ਖੇਡ ਕੇ ਕਿਸਾਨਾਂ ਨੂੰ ਧੋਖਾ ਦੇਣਾ ਬੰਦ ਕਰਨਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇਕ ਪਾਸੇ ਤਾਂ ਇਹ ਪਾਰਟੀਆਂ ਪੰਜਾਬ ਵਿਚ ਬਿੱਲਾਂ ਦਾ ਵਿਰੋਧ ਕਰ ਰਹੀਆਂ ਹਨ ਪਰ ਅਸਲ ਵਿਚ ਇਹ ਇਕ ਦੂਜੇ ਨਾਲ ਰਲੀਆਂ ਹੋਈਆਂ ਹਨ ਅਤੇ ਦਿੱਲੀ ਖਿਲਾਫ ਹਾਂ ਜਾਂ ਨਾ ਦੀ ਲੜਾਈ ਵਿਚ ਸ਼ਾਮਲ ਨਹੀਂ ਹੋ ਰਹੀਆਂ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਤੇ ਆਪ ਨੇ ਜ਼ਰੂਰੀ ਵਸਤਾਂ ਐਕਟ ਵਿਚ ਸੋਧ ਦੀ ਮੰਗ ਕਰਦੇ ਬਿੱਲ ‘ਤੇ ਵੋਟਾਂ ਦੀ ਡਵੀਜ਼ਨ ਦੀ ਮੰਗ ਕੀਤੀ ਹੁੰਦੀ ਤਾਂ ਭਾਜਪਾ ਖੇਤੀਬਾੜੀ ਬਿੱਲਾਂ ਨੂੰ ਪੇਸ਼ ਕਰਨਾ ਟਾਲਣ ਵਾਸਤੇ ਮਜਬੂਰ ਹੋ ਜਾਂਦੀ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਨੂੰ ਪ੍ਰਵਾਨਗੀ ਦੇਣ ਵਾਸਤੇ ਉਚ ਤਾਕਤੀ ਕਮੇਟੀ ਦੇ ਮੈਂਬਰ ਬਣਨ ਦੇ ਦੋਸ਼ੀ ਹਨ ਬਲਕਿ ਉਹਨਾਂ ਨੇ ਆਪਣੇ ਸੁਝਾਅ ਵੀ ਦਿੱਤੇ ਜੋ ਇਹਨਾਂ ਆਰਡੀਨੈਂਸਾਂ ਨਾਲ ਮੇਲ ਖਾਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਸਮੁੱਚੇ ਕਿਸਾਨ ਭਾਈਚਾਰੇ ਦੇ ਵਿਸ਼ਵਾਸ ਨਾਲ ਧੋਖਾ ਕਰਨਾ ਹੈ।

ਉਹਨਾਂ ਕਿਹਾ ਕਿ ਨਾ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਨਾ ਹੀ ਆਪ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਇਹਨਾਂ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਇਕ ਸ਼ਬਦ ਹੀ ਬੋਲਿਆ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਦੋਵੇਂ ਪਾਰਟੀਆਂ ਹੁਣ ਮਗਰਮੱਛ ਦੇ ਹੰਝੂ ਵਹਾ ਰਹੀਆਂ ਹਨ।

ਅਕਾਲੀ ਆਗੂ ਨੇ ਇਹ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐਨ ਡੀ ਏ ਸਰਕਾਰ ਵਿਚ ਹੁੰਦਿਆਂ ਸਿੱਖ ਮਸਲੇ ਉਠਾਏ ਹਨ। ਉਹਨਾਂ ਕਿਹਾ ਕਿ ਅਸੀਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸਜ਼ਾ ਦੁਆਉਣ, ਵਿਦੇਸ਼ਾਂ ਵਿਚਲੇ ਭਾਰਤੀ ਦੂਤਾਵਾਸਾਂ ਵਿਚ ਰੱਖੀ ਕਾਲੀ ਸੂਚੀ ਖਤਮ ਕਰਵਾਉਣ, ਕਰਤਾਰਪੁਰ ਸਾਹਿਬ ਲਾਂਘਾ ਖੁਲਵਾਉਣ ਅਤੇ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ ਤੇ ਤਰਨਤਾਰਨ ਨੂੰ ਸ੍ਰੀ ਅੰਮ੍ਰਿਤਸਰ ਨਾਲ ਜੰਮੂ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਪ੍ਰਾਜੈਕਟ ਰਾਹੀਂ ਜੋੜਨ ਵਿਚ ਸਫਲ ਹੋਏ ਹਾਂ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਸੀਂ ਭਾਜਪਾ ਨੂੰ ਆਪਣੀਆਂ ਚਿੰਤਾਵਾਂ ਦੱਸੀਆਂ ਤੇ ਕਿਸਾਨ ਭਾਈਚਾਰੇ ਦੀਆਂ ਭਾਵਨਾਵਾਂ ਤੋਂ ਇਸਦੀ ਕੇਂਦਰੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ ਪਰ ਉਹਨਾਂ ਨੇ ਮਸਲਾ ਹੱਲ ਨਹੀਂ ਕੀਤਾ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਨਹੀਂ ਹੋਵਾਂਗੇ ਤੇ ਅਸੀਂ ਉਹਨਾਂ ਲਈ ਤੇ ਪੰਜਾਬ ਲਈ ਨਿਆਂ ਹਾਸਲ ਕਰਨ ਵਾਸਤੇ ਆਪਣਾ ਸੰਘਰਸ਼ ਜਾਰੀ ਰੱਖਾਂਗੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...