Wednesday, October 2, 2024
spot_img
spot_img
spot_img
spot_img
spot_img

ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ: ਰਾਜਪਾਲ ਪੁਰੋਹਿਤ

ਯੈੱਸ ਪੰਜਾਬ
ਅੰਮ੍ਰਿਤਸਰ, 24 ਜੁਲਾਈ, 2024

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ ਨੇ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਸਜਗ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੱਜ ਕਮਿਊਨਿਟੀ ਸੈਂਟਰ ਰਣਜੀਤ ਐਵੀਨਿਊ ਵਿਖੇ 0-18 ਸਾਲ ਤੱਕ ਦੇ ਹੇਠਾਂ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੁਣਵਾਈ ਉਪਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ।

ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਉਥੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਅਧਿਕਾਰਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਮੌਕੇ ਤੇ ਹੀ ਉਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਦੀ ਮੌਜੂਦਗੀ ਵਿਚ ਕਮਿਸ਼ਨ ਵਲੋਂ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ਵੀ ਬੱਚੇ ਆਪਣੇ ਮਾਪਿਆਂ ਨਾਲ ਪਹੁੰਚੇ ਹੋਏ ਸਨ। ਜਿਥੇ ਕਮਿਸ਼ਨ ਨੇ ਮੌਕੇ ਤੇ ਹੀ ਇਨਾਂ ਦੀਆਂ ਸ਼ਿਕਾਇਤਾਂ ਨੂੰ ਸੁਣਿਆ ਅਤੇ ਹਦਾਇਤ ਕੀਤੀ ਕਿ ਬਿਨੈਕਾਰਾਂ ਦੇ ਮਾਮਲਿਆਂ ਦਾ ਢੁਕਵਾਂ ਨਿਪਟਾਰਾ ਕੀਤਾ ਜਾਵੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਵਿਚ ਕਾਰਵਾਈ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਮਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਨੂੰ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਤੱਕ ਆਪਣੀ ਪਹੁੰਚ ਬਣਾਉਣੀ ਚਾਹੀਦੀ ਹੈ।

ਉਨਾਂ ਦੱਸਿਆ ਕਿ ਕੋਵਿਡ ਦੌਰਾਨ ਕਈ ਬੱਚਿਆਂ ਦੇ ਮਾਪੇ ਨਹੀਂ ਰਹੇ ਅਤੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਇਨਾਂ ਬੱਚਿਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਮੁਹੱਈਆ ਕਰਵਾਈਏ। ਉਨਾਂ ਕਿਹਾ ਕਿ ਅੱਜ ਦੇਖਣ ਵਿੱਚ ਆਇਆ ਹੈ ਕਿ ਬਹੁਤੇ ਬੱਚੇ ਇਸ ਕੈਂਪ ਵਿੱਚ ਆਪਣਾ ਆਧਾਰ ਕਾਰਡ, ਦਿਵਿਆਂਗਤਾ ਸਰਟੀਫਿਕੇਟ ਨਾ ਬਣਨ ਦੀ ਸੂਰਤ ਵਿੱਚ ਇੱਥੇ ਪਹੁੰਚੇ ਹਨ।

ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ ਬੱਚਿਆਂ ਦੇ ਮੌਕੇ ਤੇ ਹੀ ਆਧਾਰ ਕਾਰਡ ਬਣਾਏ ਜਾਣ। ਜਿਸ ਤੇ ਅਮਲ ਕਰਦੇ ਹੋਏ ਕਈ ਬੱਚਿਆਂ ਦੇ ਮੌਕੇ ਤੇ ਹੀ ਆਧਾਰ ਕਾਰਡ ਜਨਰੇਟ ਕੀਤੇ ਗਏ।

ਡਾ.ਦਿਵਿਆ ਗੁਪਤਾ ਨੇ ਪੂਰੀ ਸੰਜੀਦਗੀ ਨਾਲ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨਾਲ ਸਬੰਧਿਤ ਅਰਜ਼ੀਆਂ ’ਤੇ ਵਿਚਾਰ ਕਰਦਿਆਂ ਪ੍ਰਸ਼ਾਸਨ ਨੂੰ ਕਿਹਾ ਕਿ ਆਉਂਦੇ ਦਿਨਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਅਜਿਹੇ ਕੈਂਪ ਲਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਵਿਭਾਗਾਂ ਦੇ ਅਧਿਕਾਰੀ ਮੌਕੇ ’ਤੇ ਹੀ ਬੱਚਿਆਂ ਲਈ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਮੁੱਖ ਤੌਰ ’ਤੇ ਬੱਚਿਆਂ ਦੇ ਬਹੁਤੇ ਮਸਲੇ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਖੁਰਾਕ ਤੇ ਸਿਵਲ ਸਪਲਾਈਜ਼, ਆਧਾਰ ਕਾਰਡ, ਸੇਵਾ ਕੇਂਦਰਾਂ ਆਦਿ ਨਾਲ ਸਬੰਧਿਤ ਹਨ, ਜਿਨ੍ਹਾਂ ਦੇ ਅਧਿਕਾਰੀ ਇਨ੍ਹਾਂ ਅਰਜ਼ੀਆਂ ਨੂੰ ਫੌਰੀ ਤੌਰ ’ਤੇ ਨਿਪਟਾਉਣ।

ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਨੂੰ ਵਿਭਾਗ ਦੇ ਜ਼ਿਲ੍ਹੇ ਵਿਚ ਨੋਡਲ ਅਧਿਕਾਰੀ ਨੂੰ ਅਜਿਹੇ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਮੀਖਿਆ ਉਪਰੰਤ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਯਕੀਨੀ ਬਣਾਇਆ ਜਾਵੇ।

ਸਹਾਇਕ ਕਮਿਸ਼ਨਰ ਨੇ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਮਰਮੈਨ ਕੰਵਰਦੀਪ ਸਿੰਘ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਲਈ ਪਿੰਡਾਂ ਵਿਚ ਲਾਏ ਜਾਂਦੇ ਕੈਂਪਾਂ ਦੀ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਇਨ੍ਹਾਂ ਕੈਂਪਾਂ ਵਿਚ ਬਾਲ ਅਧਿਕਾਰਾਂ ਦੀ ਉਲੰਘਣਾ ਦੇ ਕੇਸਾਂ ਅਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

ਇਸ ਮੌਕੇ ਕਮਿਸ਼ਨ ਦੀ ਮੈਂਬਰ ਅਤੇ ਚੇਅਰਮੈਨ ਵਲੋਂ ਸਹਿਯੋਗ ਹਾਲਫ ਵੇਅ ਹੋਮ ਦੀਆਂ ਸਹਿਵਾਸਣਾ (ਵਿਸ਼ੇਸ਼ ਲੋੜਾਂ ਵਾਲੇ ਬੱਚੀਆਂ) ਜਿਨਾਂ ਨੇ ਪੰਜਾਬ ਰਾਜ ਸਪੈਸ਼ਲ ਓਲੰਪਿਕਸ ਵਿੱਚ 4 ਗੋਲਡ ਮੈਡਲ ਅਤੇ 8 ਕਾਂਸੇ ਦੇ ਤਗਮੇ ਜਿੱਤੇ ਸਨ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਕੈਂਪ ਲਗਾ ਕੇ ਲੋਕਾਂ ਨੂੰ ਬੱਚਿਆਂ ਲਈ ਚਲਾਈਆਂ ਜਾਂਦੀਆਂ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਜਿਲ੍ਹਾ ਸਮਾਜਿਕ ਅਤੇ ਨਿਆਂ ਅਧਿਕਾਰਤਾ ਅਧਿਕਾਰੀ ਸ੍ਰੀ ਪੱਲਵ ਸ੍ਰੇਸ਼ਠ, ਜਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਹਰਦੀਪ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਮੀਨਾ ਦੇਵੀ, ਐਡਵੋਕੇਟ ਐਮ.ਕੇ. ਸ਼ਰਮਾ, ਡੀ.ਐਸ.ਪੀ. ਬਾਲ ਵਿਕਾਸ ਕਮੇਟੀ ਮੈਡਮ ਅੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ