Wednesday, May 1, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਕੋਵਿਡ ਦੌਰਾਨ ਝੋਨੇ ਦੀ ਪੜਾਅਵਾਰ ਖ਼ਰੀਦ ਲਈ ਮਿੱਲਾਂ ਦੀਆਂ ਥਾਂਵਾਂ ਨੂੰ ਮੰਡੀ ਯਾਰਡ ਵਜੋਂ ਵਰਤਣ ਦੀ ਇਜਾਜ਼ਤ

- Advertisement -

ਚੰਡੀਗੜ੍ਹ, 22 ਸਤੰਬਰ, 2020:
ਕੋਵਿਡ-19 ਦੌਰਾਨ ਅਗਾਮੀ ਸਾਉਣੀ ਦੇ ਸੀਜ਼ਨ ਮੌਕੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਸਟਮ ਮਿਲਿੰਗ ਨੀਤੀ 2020-21 ਵਿੱਚ ਕਈ ਸੋਧਾਂ ਦਾ ਐਲਾਨ ਕੀਤਾ ਜਿਨ੍ਹਾਂ ਵਿੱਚ ਮਿੱਲਾਂ ਦੀਆਂ ਥਾਵਾਂ ਦਾ ਮੰਡੀ ਯਾਰਡਾਂ ਵਜੋਂ ਇਸਤੇਮਾਲ ਕੀਤਾ ਜਾਣਾ ਵੀ ਸ਼ਾਮਲ ਹੈ।

ਮੁੱਖ ਮੰਤਰੀ ਵੱਲੋਂ ਇਸ ਮਕਸਦ ਲਈ ਕਸਟਮ ਮਿਲਿੰਗ ਨੀਤੀ 2020-21 ਦੇ ਕਲਾਜ਼ 12 (ਜੇ) ਨੂੰ ਹਟਾ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਕਲਾਜ਼ ਦਾ ਸਬੰਧ ਉਨ੍ਹਾਂ ਮਿੱਲ ਮਾਲਕਾਂ ਨਾਲ ਹੈ ਜੋ ਕਿ ਆੜ੍ਹਤੀਏ ਵੀ ਹਨ ਅਤੇ ਮੌਜੂਦਾ ਨਿਯਮਾਂ ਤਹਿਤ ਜਿਨ੍ਹਾਂ ਨੂੰ ਉਸ ਏਜੰਸੀ ਵੱਲ ਅਲਾਟ ਕਰਨ ਦੀ ਇਜਾਜ਼ਤ ਨਹੀਂ ਸੀ ਜਿਸ ਲਈ ਉਹ ਆੜ੍ਹਤੀਏ ਦਾ ਕੰਮ ਕਰਦੇ ਸਨ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕਦਮ ਨਾਲ ਪੜਾਅਵਾਰ ਖਰੀਦ ਯਕੀਨੀ ਬਣੇਗੀ ਜਿਸ ਨਾਲ ਮਹਾਂਮਾਰੀ ਦੇ ਸਮੇਂ ਮੌਕੇ ਮੰਡੀਆਂ ਵਿੱਚ ਭੀੜ-ਭੜੱਕੇ ਤੋਂ ਛੁਟਕਾਰਾ ਮਿਲੇਗਾ। ਇਹ ਫੈਸਲਾ ਮੁੱਖ ਮੰਤਰੀ ਵੱਲੋਂ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਵੱਲੋਂ ਚੁੱਕੇ ਗਏ ਮੁੱਦਿਆਂ ‘ਤੇ ਗਹਿਰਾਈ ਨਾਲ ਵਿਚਾਰ ਕਰ ਕੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਤਜਵੀਜ਼ਾਂ ਦੇ ਆਧਾਰ ‘ਤੇ ਕੀਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਸਾਉਣੀ 2020-21 ਦੀ ਕਸਟਮ ਮਿਲਿੰਗ ਨੀਤੀ ਤੇ ਉਪਬੰਧਾਂ ਵਿੱਚ ਕੁਝ ਹੋਰ ਸੋਧਾਂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਵਿੱਚ ਬੈਂਕ ਗਾਰੰਟੀ ਕਲਾਜ਼ ਦੀ ਬਹਾਲੀ, ਆਰ.ਓ. ਦੀ ਵੱਧ ਤੋਂ ਵੱਧ ਵੰਡੇ ਜਾਣ ਵਾਲੀ ਇਜਾਜ਼ਤ ਯੋਗ ਗਿਣਤੀ ਅਤੇ ਮੌਜੂਦਾ ਮਿੱਲਾਂ ਦੀ ਵਿਕਰੀ ਸ਼ਾਮਿਲ ਹਨ।


ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਨੂੰ ਝਟਕਾ, ਮੀਤ ਪ੍ਰਧਾਨ ਪਰਮਜੀਤ ਸਿੱਧਵਾਂ ਨੇ ਲਿਖ਼ੀ ਸੁਖ਼ਬੀਰ ਬਾਦਲ ਨੂੰ ਚਿੱਠੀ – ਪੜ੍ਹਣ ਵਾਲੀ ਜੇ!


ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2020-21 ਦੀ ਕਸਟਮ ਮਿਲਿੰਗ ਨੀਤੀ ਵਿੱਚ ਸ਼ਾਮਲ ਬੈਂਕ ਗਾਰੰਟੀ ਕਲਾਜ਼ ਦੀ ਬਹਾਲੀ ਨੂੰ ਬੀਤੇ ਵਰ੍ਹੇ ਦੇ ਉਪਬੰਧਾਂ ਦੀ ਤੁਲਨਾ ਵਿੱਚ ਹਰੀ ਝੰਡੀ ਦਿੱਤੇ ਜਾਣ ਨਾਲ ਬੈਂਕਾਂ ਵਿੱਚ ਜਮ੍ਹਾਂ ਕਰਵਾਈ ਜਾਣ ਵਾਲੀ ਰਕਮ ਦੀ ਫੀਸਦ ਮੌਜੂਦਾ 10 ਫੀਸਦੀ ਤੋਂ ਘਟ ਕੇ 5 ਫੀਸਦੀ ਤੱਕ ਆ ਜਾਵੇਗੀ। ਇਸ ਨਾਲ ਸੂਬੇ ਦੇ ਖਜ਼ਾਨੇ ‘ਤੇ ਕੋਈ ਵਾਧੂ ਵਿੱਤੀ ਭਾਰ ਨਹੀਂ ਪਵੇਗਾ ਕਿਉਂਜੋ ਬੈਂਕ ਗਾਰੰਟੀ ਬਰਾਬਰ ਦੇ ਪੈਮਾਨੇ ਵਜੋਂ ਕੰਮ ਕਰੇਗੀ।

ਸੋਧੇ ਗਏ ਨਿਯਮਾਂ ਤਹਿਤ ਮਿੱਲ ਮਾਲਕ ਨੂੰ ਹੁਣ ਆਪਣੇ ਸਥਾਨ ਵਿਖੇ ਝੋਨੇ ਦਾ ਅਸਲ ਰੂਪ ਵਿੱਚ ਭੰਡਾਰਨ ਕਰਨ ਤੋਂ ਸਬੰਧਤ ਏਜੰਸੀ ਨੂੰ ਬੈਂਕ ਗਾਰੰਟੀ ਜਮ੍ਹਾਂ ਕਰਾਉਣੀ ਪਵੇਗੀ ਜੋ ਕਿ 5000 ਮੀਟਰਿਕ ਟਨ ਤੋਂ ਵੱਧ ਹੱਦ ਤੱਕ ਵੰਡੇ ਜਾਣ ਵਾਲੇ ਮੁਫ਼ਤ ਝੋਨੇ ਨੂੰ ਹਾਸਿਲ ਕਰਨ ਦੀ ਕੀਮਤ ਦੇ 5 ਫੀਸਦੀ ਦੇ ਬਰਾਬਰ ਹੋਵੇਗੀ। ਇਹ ਬੈਂਕ ਗਾਰੰਟੀ ਐਫ.ਸੀ.ਆਈ. ਨੂੰ ਲੋੜੀਂਦੇ ਚੌਲ ਉਪਲਬਧ ਕਰਵਾ ਦਿੱਤੇ ਜਾਣ ਮਗਰੋਂ ਛੱਡ ਦਿੱਤੀ ਜਾਵੇਗੀ।

ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਮੰਗ ਨੂੰ ਮਨਜ਼ੂਰ ਕਰਦੇ ਹੋਏ ਮੁੱਖ ਮੰਤਰੀ ਨੇ ਕਸਟਮ ਮਿਲਿੰਗ ਨੀਤੀ 2020-21 ਦੇ ਕਲਾਜ਼ 10 (ਬੀ) (ਆਈ) (8) ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਇਸ ਹੱਦ ਤੱਕ ਹੋਵੇਗੀ ਕਿ ਮਲਕੀਅਤ/ਸਾਂਝੇਦਾਰੀ ਵਿੱਚ 50 ਫੀਸਦੀ ਤੋਂ ਵੱਧ ਬਦਲਾਅ ਦੀ ਸੂਰਤ ਵਿੱਚ ਇਸ ਨੂੰ ਰਜਿਸਟ੍ਰੇਸ਼ਨ ਦੇ ਪੱਖ ਤੋਂ ਇਕ ਨਵੀਂ ਮਿੱਲ ਸਮਝਿਆ ਜਾਵੇਗਾ ਅਤੇ ਵੱਧ ਤੋਂ ਵੱਧ ਹੱਦ ਤੱਕ ਵੰਡੇ ਜਾਣ ਯੋਗ ਝੋਨੇ ਦੇ ਅਖ਼ਤਿਆਰੀ ਹੱਕ ਵਿੱਚ ਕੋਈ ਕਟੌਤੀ ਨਹੀਂ ਹੋਵੇਗੀ ਬਸ਼ਰਤੇ ਕਿ ਮੌਜੂਦਾ ਨੀਤੀ ਅਨੁਸਾਰ ਨਵੀਂ ਮਿੱਲ ਸਥਾਪਿਤ ਕਰਨ ਲਈ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹੋਣ।

ਬੁਲਾਰੇ ਨੇ ਅਗਾਂਹ ਦੱਸਿਆ ਕਿ ਇਸ ਤੋਂ ਇਲਾਵਾ ਕਸਟਮ ਮਿਲਿੰਗ ਨੀਤੀ 2019-20 ਵਿੱਚ ਆਰ.ਓ. ਸਕੀਮ ਤਹਿਤ ਵੱਧ ਤੋਂ ਵੱਧ ਹੱਦ ਤੱਕ ਇਜਾਜ਼ਤ ਯੋਗ ਝੋਨੇ ਦੀ ਬਹਾਲੀ ਕਰ ਦਿੱਤੀ ਗਈ ਹੈ ਭਾਵ 3000 ਮੀਟਰਿਕ ਟਨ-1875 ਮੀਟਰਿਕ ਟਨ, 3000 ਮੀਟਰਿਕ ਟਨ ਤੋਂ ਵੱਧ ਪਰ 4000 ਮੀਟਰਿਕ ਟਨ 2500 ਮੀਟਰਿਕ ਟਨ ਦੇ ਬਰਾਬਰ ਹਿੱਸੇ ਤੋਂ ਘੱਟ, 4000 ਮੀਟਰਿਕ ਟਨ ਤੋਂ ਵੱਧ ਪਰ 5000 ਮੀਟਰਿਕ ਟਨ 3750 ਮੀਟਰਿਕ ਟਨ ਦੇ ਬਰਾਬਰ ਹਿੱਸੇ ਤੋਂ ਘੱਟ, 5000 ਮੀਟਰਿਕ ਟਨ ਤੋਂ ਵੱਧ ਪਰ 6000 ਮੀਟਰਿਕ ਟਨ 5000 ਮੀਟਰਿਕ ਟਨ ਦੇ ਬਰਾਬਰ ਹਿੱਸੇ ਤੋਂ ਘੱਟ ਅਤੇ 6000 ਮੀਟਰਿਕ ਟਨ 6250 ਮੀਟਰਿਕ ਟਨ ਤੋਂ ਵੱਧ ਹੈ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...