Sunday, April 28, 2024

ਵਾਹਿਗੁਰੂ

spot_img
spot_img

ਜ਼ਿਲ੍ਹਾ ਮੋਗਾ ਦੀ ਰਾਸ਼ਟਰੀ ਸਵੱਛ ਭਾਰਤ ਮਿਸ਼ਨ ਪੁਰਸਕਾਰ ਲਈ ਚੋਣ, ਜਾਗਰੂਕਤ ਫ਼ੈਲਾਉਣ ਵਿੱਚ ਭਾਰਤ ਭਾਰ ਵਿੱਚ ਰਿਹਾ ਪਹਿਲਾ ਸਥਾਨ

- Advertisement -

ਮੋਗਾ, 30 ਸਤੰਬਰ, 2020:
ਭਾਰਤ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜਿ਼ਲ੍ਹਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਮਿਤੀ 2 ਅਕਤੂਬਰ ਨੂੰ `ਸਵੱਛ ਭਾਰਤ ਮਿਸ਼ਨ` ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕਰਨਗੇ।ਇਹ ਸਮਾਗਮ ਵਰਚੁਅਲੀ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜਿ਼ਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿ਼ਲ੍ਹਾ ਮੋਗਾ ਵਿੱਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ।

ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਿ਼ਲ੍ਹਾ ਮੋਗਾ ਵਿੱਚ ਤਾਇਨਾਤ ਐਕਸੀਅਨ ਸ੍ਰ ਜਸਵਿੰਦਰ ਸਿੰਘ ਚਾਹਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਹੰਸ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ ਤੇ ਜਿ਼ਲ੍ਹਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...