Tuesday, April 30, 2024

ਵਾਹਿਗੁਰੂ

spot_img
spot_img

ਸਪੀਕਰ ਵਿਰੁੱਧ ਨਹੀਂ ਵਰਤੀ ਭੱਦੀ ਸ਼ਬਦਾਵਲੀ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2020 –
ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਸਦਨ ‘ਚ ਹੋਈ ਗਰਮਾ-ਗਰਮੀ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਸਪੀਕਰ ਵਿਰੁੱਧ ਕੋਈ ਭੱਦੀ ਸ਼ਬਦਾਵਲੀ ਨਹੀਂ ਸੱਚੀ ਸ਼ਬਦਾਵਲੀ ਵਰਤੀ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿਸ ਸਮੇਂ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਬਿੱਲ ‘ਤੇ ਪਾਰਟੀ ਵਿਧਾਇਕ ਅਮਨ ਅਰੋੜਾ ਨੂੰ ਮਾਨਯੋਗ ਸਪੀਕਰ ਵੱਲੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ ਤਾਂ ਉਨ੍ਹਾਂ (ਚੀਮਾ) ਸਪੀਕਰ ਸਾਹਿਬ ਨੂੰ ਸ਼ਿਕਵਾ ਜ਼ਾਹਿਰ ਕੀਤਾ ਕਿ ਉਹ (ਸਪੀਕਰ) ਕਾਂਗਰਸ ਦੇ ਬੁਲਾਰੇ ਵਜੋਂ ਪਵਿੱਤਰ ਸਦਨ ਨੂੰ ‘ਕਾਂਗਰਸ ਭਵਨ’ ਵਾਂਗ ਨਾ ਵਰਤਣ। ਇਨ੍ਹਾਂ ਸ਼ਬਦਾਂ ਨੂੰ ਕਿਸੇ ਵੀ ਲਿਹਾਜ਼ ਤੋਂ ਭੱਦੀ ਸ਼ਬਦਾਵਲੀ ਨਹੀਂ ਕਿਹਾ ਜਾ ਸਕਦਾ।

ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸਪੀਕਰ ਵੱਲੋਂ ਨਿਰਪੱਖ ਭੂਮਿਕਾ ਨਹੀਂ ਨਿਭਾਈ ਗਈ। ਜਿੱਥੇ ਮੀਡੀਆ ਨੂੰ ਸਦਨ ਦੀ ਕਾਰਵਾਈ ਤੋਂ ਦੂਰ ਰੱਖ ਕੇ ਪ੍ਰੈੱਸ ਦੀ ਆਜ਼ਾਦੀ ਉੱਤੇ ਹਮਲਾ ਕੀਤਾ ਗਿਆ, ਉੱਥੇ ਲਾਈਵ ਟੈਲੀਕਾਸਟ ‘ਚ ਵਿਰੋਧੀ ਧਿਰਾਂ ਅਤੇ ਹੋਰ ‘ਨਾਪਸੰਦ’ ਵਿਧਾਇਕ ਮੈਂਬਰਾਂ ਦੀ ਇੱਕ ਝਲਕ ਵੀ ਨਹੀਂ ਦਿਖਾਈ ਗਈ।

ਚੀਮਾ ਨੇ ਚੁਨੌਤੀ ਦਿੱਤੀ ਕਿ ਸਦਨ ਦੀ ਕਾਰਵਾਈ ਦਾ ਰਿਕਾਰਡ ਸਪੀਕਰ ਕੋਲ ਮੌਜੂਦ ਹੈ ਅਤੇ ਉਹ ਸਾਬਤ ਕਰਨ ਕਿ ਮੇਰੇ ਵੱਲੋਂ ਭੱਦੀ ਜਾਂ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਹੈ। ਇਸ ਤੋਂ ਪਹਿਲਾਂ ਚੀਮਾ ਨੇ ਬਾਜ਼ੀਗਰ ਅਤੇ ਜੈ ਸਿੰਘ ਰੋੜੀ ਨੇ ਗੁੱਜਰ ਕਬੀਲੇ ਨੂੰ ਵੀ ਮਾਲਕਾਨਾ ਹੱਕ ਦੇਣ ਦੀ ਜ਼ੋਰਦਾਰ ਮੰਗ ਕੀਤੀ।

ਇਸ ਤੋਂ ਬਿਨਾਂ ‘ਆਪ’ ਵਿਧਾਇਕਾਂ ਨੇ ਵਜ਼ੀਫ਼ਾ ਘੁਟਾਲੇ ‘ਚ ਫਸੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੰਨ੍ਹੀ ਕਲੀਨ ਚਿੱਟ ਦਿੱਤੇ ਜਾਣ ਦਾ ਸਖ਼ਤ ਵਿਰੋਧ ਕੀਤਾ।


Click here to Like us on Facebook


 

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...