Sunday, May 19, 2024

ਵਾਹਿਗੁਰੂ

spot_img
spot_img

ਆਟੋ ਚਾਲਕ ਵੱਲੋਂ ਕੁੜੀ ਨਾਲ ਜ਼ਬਰਦਸਤੀ ਦੀ ਕੋਸ਼ਿਸ਼, ਨਾਕਾਮ ਰਹਿਣ ’ਤੇ ਪੇਚਕਸ ਮਾਰ ਕੇ ਜ਼ਖ਼ਮੀ ਕੀਤਾ

- Advertisement -

ਯੈੱਸ ਪੰਜਾਬ
ਪਟਿਆਲਾ, 22 ਅਕਤੂਬਰ, 2020:
ਪਟਿਆਲਾ ਵਿੱਚ ਅੱਜ ਦਿਨ ਦਿਹਾੜੇ ਵਾਪਰੇ ਇਕ ਘਟਨਾ¬ਕ੍ਰਮ ਵਿੱਚ ਇਕ ਆਟੋ ਚਾਲਕ ਵੱਲੋਂ ਆਪਣੇ ਹੀ ਆਟੋ ਵਿੱਚ ਸਵਾਰ ਕੁੜੀ ਨੂੂੰ ਅਗਵਾ ਕਰਕੇ ਮੁੱਖ ਮਾਰਗ ਤੋਂ ਲਿੰਕ ਰੋਡ ’ਤੇ ਲਿਜਾਣ, ਕੁੜੀ ਨਾਲ ਜ਼ਬਰਦਸਤੀ ਦੀ ਕੋਸ਼ਿਸ਼ ਕਰਨ ਅਤੇ ਨਾਕਾਮ ਰਹਿਣ ’ਤੇ ਉਸਨੂੰ ਪੇਚਕਸ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਕੁੜੀ ਬਹਾਦਰਗੜ੍ਹ ਵਿੱਚ ਟਿਊਸ਼ਨ ਪੜ੍ਹਣ ਮਗਰੋਂ ਅੱਜ ਸਵੇਰੇ ਲਗਪਗ 9.30 ਵਜੇ ਪਟਿਆਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਇਕ ਆਟੋ ਰਾਹੀਂ ਆਪਣੇ ਘਰ ਵੱਲ ਨੂੰ ਜਾ ਰਹੀ ਸੀ ਜਦ ਆਟੋ ਚਾਲਕ ਬਦਨੀਅਤ ਹੋ ਗਿਆ ਅਤੇ ਉਸਨੇ ਆਟੋ ਇਕ ਲਿੰਕ ਰੋਡ ’ਤੇ ਪਾ ਲਿਆ ਅਤੇ ਅੱਗੇ ਜਾ ਕੇ ਰੋਕਣ ਉਪਰੰਤ ਕੁੜੀ ਨਾਲ ਆਟੋ ਵਿੱਚ ਹੀ ਜ਼ਬਰਦਸਤੀ ਸ਼ੁਰੂ ਕਰ ਦਿੱਤੀ।

ਲੜਕੀ ਵੱਲੋਂ ਵਿਰੋਧ ਕਰਨ ’ਤੇ ਆਟੋ ਚਾਲਕ ਨੇ ਉਸ ਉੱਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਇਹ ਵੀ ਖ਼ਬਰ ਹੈ ਕਿ ਉਸਨੇੇ ਆਪਣੇ ਪਰਨੇ ਨਾਲ ਕੁੜੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ।

ਇਸ ਮੌਕੇ ਇਕ ਬਾਈਕ ’ਤੇ ਲੰਘਦੇ ਦੋ ਵਿਅਕਤੀਆਂ ਨੇ ਵੇਖ਼ਿਆ ਕਿ ਆਟੋ ਵਿੱਚ ਕੋਈ ਗੜਬੜ ਹੋ ਰਹੀ ਹੈ ਤਾਂ ਉਹ ਮਦਦ ਲਈ ਮੁੜੇ ਜਿਸ ’ਤੇ ਆਟੋ ਚਾਲਕ ਮੌਕੇ ’ਤੋਂ ਫ਼ਰਾਰ ਹੋ ਗਿਆ ਜਦਕਿ ਕੁੜੀ ਨੂੰ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਹਸਪਤਾਲ ਵਿਖ਼ੇ ਲਿਆਂਦਾ ਗਿਆ। ਹਾਲਾਂਕਿ ਕੁੜੀ ਜ਼ਖ਼ਮੀ ਹੋਈ ਹੈ ਪਰ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮੌਕੇ ’ਤੋਂ ਆਟੋ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਜਦਕਿ ਆਟੋ ਚਾਲਕ ਦੀ ਭਾਲ ਜਾਰੀ ਹੈ।


ਇਸ ਨੂੰ ਵੀ ਪੜ੍ਹੋ:
ਪਟਿਆਲਾ ਪੁਲਿਸ ਨੇ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਵਾਲਾ 24 ਘੰਟੇ ‘ਚ ਕੀਤਾ ਗ੍ਰਿਫ਼ਤਾਰ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...