Sunday, April 28, 2024

ਵਾਹਿਗੁਰੂ

spot_img
spot_img

ਖੇਤੀ ਬਿੱਲਾਂ ਦੇ ਨਾਂ ‘ਤੇ ਕਿਸਾਨਾਂ ਨਾਲ ਦੂਹਰਾ ਧੋਖਾ ਕਰ ਰਹੀ ਹੈ ਅਮਰਿੰਦਰ ਸਰਕਾਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2020 –
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਦੋਸ਼ ਲਗਾਏ ਹਨ ਕਿ ਉਹ ਕਿਸਾਨਾਂ-ਮਜ਼ਦੂਰਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਖੇਤੀ ਬਿੱਲਾਂ ਦੇ ਨਾਂ ‘ਤੇ ਦੋਵੇਂ ਪਾਸਿਓ ਬੇਵਕੂਫ਼ ਬਣਾ ਰਹੇ ਹਨ।

‘ਆਪ’ ਸੰਸਦ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਜੇਕਰ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਕਾਨੂੰਨਾਂ ‘ਚ ਸੱਚਮੁੱਚ ਦਮ ਹੁੰਦਾ ਤਾਂ ਅਮਰਿੰਦਰ ਸਰਕਾਰ ਇਨ੍ਹਾਂ ਬਿੱਲਾਂ ‘ਚ ਨਰਮਾ ਅਤੇ ਕਪਾਹ ਸਮੇਤ ਐਮ.ਐਸ.ਪੀ ਵਾਲੀਆਂ ਬਾਕੀ ਸਾਰੀਆਂ ਫ਼ਸਲਾਂ ਨੂੰ ਸ਼ਾਮਲ ਕਰਨ ਤੋਂ ਨਾ ਭੱਜਦੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਸੰਸਦ ਵੱਲੋਂ ਪਾਸ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਸੋਧੇ ਜਾਣ ਦਾ ਡਰਾਮਾ ਕਰ ਰਹੇ ਹਨ, ਦੂਜੇ ਪਾਸੇ ਇਸ ਸਮੇਂ ਪੰਜਾਬ ਦੀਆਂ ਮੰਡੀਆਂ ‘ਚ ਨਰਮੇ ਅਤੇ ਮੱਕੀ ਦੀ ਫ਼ਸਲ ਐਲਾਨੀ ਐਮਐਸਪੀ ਕ੍ਰਮਵਾਰ 5745 ਰੁਪਏ ਅਤੇ 1870 ਰੁਪਏ ਪ੍ਰਤੀ ਕਵਿੰਟਲ ਨਾਲੋਂ ਔਸਤਨ ਇੱਕ ਹਜ਼ਾਰ ਰੁਪਏ ਪ੍ਰਤੀ ਕਵਿੰਟਲ ਘੱਟ ਮੁੱਲ ‘ਤੇ ਖ਼ਰੀਦੇ ਜਾਣ ਨੂੰ ਪੂਰੀ ਤਰਾਂ ਅਣਦੇਖਿਆ ਕਰ ਰਹੇ ਹਨ।

ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਪੰਜਾਬ ਦੇ ਲੋਕਾਂ/ਕਿਸਾਨਾਂ ਨੂੰ ਹਾਂ ਜਾ ਨਾਂਹ ‘ਚ ਦੱਸਣ ਕਿ ਕੀ ਪੰਜਾਬ ਵਿਧਾਨ ਸਭਾ ਕੋਲ ਕੇਂਦਰੀ ਕਾਨੂੰਨਾਂ ਨੂੰ ਸੋਧਣ ਦਾ ਕਾਨੂੰਨੀ ਅਤੇ ਸੰਵਿਧਾਨਿਕ ਅਧਿਕਾਰ ਹੈ? ਕੀ ਇਨ੍ਹਾਂ ਕਾਨੂੰਨਾਂ ਉੱਪਰ ਰਾਜਪਾਲ ਅਤੇ ਰਾਸ਼ਟਰਪਤੀ ਦਸਤਖ਼ਤ ਕਰਨਗੇ? ਕੀ ਇਹ ਕਾਨੂੰਨ ਪੰਜਾਬ ਦੇ ਕਿਸਾਨ ਦੇ ਕਣਕ ਅਤੇ ਝੋਨੇ ਦੀ ਫ਼ਸਲ ਦੀ ਐਮਐਸਪੀ ਉੱਪਰ ਯਕੀਨਨ ਖ਼ਰੀਦੇ ਜਾਣ ਦੀ ਗਰੰਟੀ ਕਰਦੇ ਹਨ?

ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਵਾਲਾਂ ਦੀ ਹਾਂ ਵੀ ਅਤੇ ਨਾਂਹ ਵੀ ਜਨਤਾ ਨੂੰ ਬੇਵਕੂਫ਼ ਬਣਾਉਂਦੀ ਹੈ। ਜਦਕਿ ਸੱਚ ਇਹ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮਐਸਪੀ ਉੱਪਰ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਰੰਟੀ ਵਾਲਾ ਸੂਬੇ ਦਾ ਆਪਣਾ ਕਾਨੂੰਨ ਨਹੀਂ ਲਿਆਉਂਦੀ ਉਨ੍ਹਾਂ ਚਿਰ ਪੰਜਾਬ ਦੇ ਕਿਸਾਨ ਨੂੰ ਮੋਦੀ ਸਰਕਾਰ ਵਾਂਗ ਕੈਪਟਨ ਸਰਕਾਰ ਕੋਲੋਂ ਵੀ ਕੋਈ ਇਨਸਾਫ਼ ਨਹੀਂ ਮਿਲ ਸਕਦਾ।

ਇਹੋ ਵਜਾ ਹੈ ਕਿ ਅਮਰਿੰਦਰ ਸਿੰਘ ਨੇ ਚਲਾਕੀ ਨਾਲ ਨਰਮਾ, ਕਪਾਹ, ਮੱਕੀ, ਸੂਰਜਮੁਖੀ ਅਤੇ ਗੰਨੇ ਆਦਿ ਦੀਆਂ ਫ਼ਸਲਾਂ ਨੂੰ ਆਪਣੇ ਅਖੌਤੀ ਕਾਨੂੰਨਾਂ ‘ਚ ਸ਼ਾਮਲ ਨਹੀਂ ਕੀਤਾ, ਕਿਉਂਕਿ ਜੇਕਰ ਇਹ ਫ਼ਸਲਾਂ ਵੀ ਸ਼ਾਮਲ ਕਰ ਲਈਆਂ ਜਾਂਦੀਆਂ ਤਾਂ ਕੈਪਟਨ ਦੀ 2022 ਤਾਂ ਦੂਰ ਹੁਣ ਹੀ ਪੋਲ ਖੁੱਲ ਜਾਣੀ ਸੀ।


Click here to Like us on Facebook


 

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...