Sunday, May 5, 2024

ਵਾਹਿਗੁਰੂ

spot_img
spot_img

ਰਾਣਾ ਕੇ.ਪੀ. ਸਿੰਘ ਨੂੰ ਅਚਾਰੀਆ ਸ਼੍ਰੀ ਮਹਾਪ੍ਰਗਿਆ ਦੀਆਂ ਲਿਖੀਆਂ ਕਿਤਾਬਾਂ ਦਾ ਸੈੱਟ ਭੇਟ

- Advertisement -

ਯੈੱਸ ਪੰਜਾਬ
ਚੰਡੀਗੜ, 22 ਅਕਤੂਬਰ, 2020 –
ਜੈਨ ਸਮਾਜ ਨਾ ਕੇਵਲ ਅਹਿੰਸਾ ’ਤੇ ਜ਼ੋਰ ਦਿੰਦਾ ਹੈ ਸਗੋਂ ਮਾਨਵਤਾ ਦੀ ਸੇਵਾ ਨੂੰ ਵੀ ਆਪਣਾ ਪਰਮ ਧਰਮ ਮੰਨਦਾ ਹੈ। ਜੈਨ ਭਾਈਚਾਰੇ ਨੇ ਦੇਸ਼ ਦੇ ਵਿਕਾਸ ਦੇ ਨਾਲ ਨਾਲ ਭਾਰਤੀ ਸਭਿਆਚਾਰ ਨੂੰ ਵੀ ਅਮੀਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਜੈਨ ਭਾਈਚਾਰੇ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ।

ਮੁਨੀ ਸ੍ਰੀ ਵਿਨੈ ਕੁਮਾਰ ‘ਅਲੋਕ‘ ਅਤੇ ਮੁਨੀ ਸ੍ਰੀ ਅਭੈ ਕੁਮਾਰ ਦੀ ਅਗਵਾਈ ਵਾਲੇ ਵਫ਼ਦ ਵੱਲੋਂ ਸਪੀਕਰ ਨਾਲ ਜੈਨ ਸ਼ਵੇਤਾਂਬਰ ਤੇਰਾਪੰਥ ਦੇ 10ਵੇਂ ਮੁਖੀ ਆਚਾਰੀਆ ਸ਼੍ਰੀ ਮਹਾਪ੍ਰਗਿਆ ਦੀ ਜਨਮ ਸ਼ਤਾਬਦੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਨੇ ਰਾਣਾ ਕੇਪੀ ਸਿੰਘ ਨੂੰ ਆਚਾਰੀਆ ਸ਼੍ਰੀ ਮਹਾਪ੍ਰਗਿਆ ਵੱਲੋਂ ਲਿਖੀਆਂ 121 ਪੁਸਤਕਾਂ ਦਾ ਸੈੱਟ ਪੰਜਾਬ ਵਿਧਾਨ ਸਭਾ ਦੀ ਲਾਇਬ੍ਰੇਰੀ ਲਈ ਸੌਂਪਿਆ ।

ਵਫ਼ਦ ਦਾ ਸਵਾਗਤ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ਼੍ਰੀ ਮਹਾਪ੍ਰਗਿਆ ਮਹਾਨ ਦਾਰਸ਼ਨਿਕ, ਰੂਹਾਨੀ ਆਗੂ, ਲੇਖਕ ਅਤੇ ਸ਼ਾਂਤੀ ਦੇ ਦੂਤ ਸਨ। ਸ੍ਰੀ ਮਹਾਪ੍ਰਗਿਆ ਅਹਿੰਸਾ ਅਤੇ ਸਦਭਾਵਨਾ ਦੇ ਪ੍ਰਚਾਰਕ ਸਨ ਅਤੇ ਉਨਾਂ ਨੇ ਸਦਭਾਵਨਾ ਅਤੇ ਸ਼ਾਂਤੀ ਦੇ ਸੰਦੇਸ਼ ਨੂੰ ਫੈਲਾਉਣ ਲਈ ਮੁਲਕ ਭਰ ਦੀ ਯਾਤਰਾ ਕੀਤੀ।

ਉਨਾਂ ਕਿਹਾ ਕਿ ਧਾਰਮਿਕ ਸਾਹਿਤ ਗਿਆਨ ਦਾ ਇੱਕ ਆਦਰਸ਼ ਸਰੋਤ ਹੈ ਅਤੇ ਇਹ ਪੁਸਤਕਾਂ ਵਿਧਾਇਕਾਂ ਨੂੰ ਲੋਕਾਂ ਦੀ ਭਲਾਈ ਲਈ ਸਹੀ ਮਾਰਗ ’ਤੇ ਦਿ੍ਰੜਤਾ ਨਾਲ ਚੱਲਣ ਲਈ ਸੇਧ ਦੇਣਗੀਆਂ।

ਵਫ਼ਦ ਵੱਲੋਂ ਵਿਧਾਨ ਸਭਾ ਸਪੀਕਰ ਦਾ ਯਾਦਗਾਰੀ ਚਿੰਨ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ਼੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਅਤੇ ਸਪੀਕਰ ਦੇ ਸਕੱਤਰ ਸ੍ਰੀ ਰਾਮ ਲੋਕ ਵੀ ਮੌਜੂਦ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...