Sunday, May 5, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਹੋਏ ਹਿੰਸਕ ਟਾਕਰੇ ਨੇ ਕੌਮ ਨੂੰ ਦਰਦ ਦਿੱਤਾ: ਪੰਥਕ ਤਾਲਮੇਲ ਸੰਗਠਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2020 –
ਸਿੱਖ ਸੰਸਥਾਂਵਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਟਾਸਕ ਫੋਰਸ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਹੋਏ ਹਿੰਸਕ ਟਕਰਾਅ’ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਕੌਮ ਲਈ ਘਾਤਕ ਘਟਨਾ ਕਰਾਰ ਦਿੱਤਾ ਹੈ।

ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਕੋਰ ਕਮੇਟੀ ਨੇ ਕਿਹਾ ਕਿ ੪੦ ਦਿਨਾਂ ਤੋਂ ਮੋਰਚੇ’ਤੇ ਬੈਠੀਆਂ ਸੰਗਤਾਂ ਨਾਲ ਬੀਬੀਆਂ ਸਮੇਤ ਹੱਥੋਪਾਈ, ਬੰਧਕ ਬਣਾਉਣ ਅਤੇ ਆਪਸੀ ਹਥਿਆਰਾਂ ਦੇ ਵਾਰ ਦੇ ਕਾਰੇ ਨੇ ਕੌਮ ਦੇ ਹਿਰਦਿਆਂ ਨੂੰ ਛਲਣੀ ਕੀਤਾ ਹੈ। ਜਦ ਕਿ ਅੱਜ ਤੱਕ ਮਾਮਲਾ ਸੁਲ਼ਝਣ ਦੀ ਦਿਸ਼ਾ ਵੱਲ ਵਧਣਾ ਚਾਹੀਦਾ ਸੀ।

ਜਿਸ ਲਈ ਜਰੂਰੀ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪਹਿਲੇ ਐਲਾਨ ਅਨੁਸਾਰ ਫੌਜਦਾਰੀ ਕਾਰਵਾਈ ਵਾਲਾ ਰਸਤਾ ਅਖ਼ਤਿਆਰ ਕਰ ਲੈਂਦੀ ਤੇ ਜਾਂ ਖ਼ਾਲਸਾ ਪੰਥ ਨੂੰ ਸਮੁੱਚੀ ਜਾਂਚ ਤੇ ਕਾਰਵਾਈ ਸੌਂਪ ਕੇ ਪੰਥ ਨੂੰ ਸੰਤੁਸ਼ਟ ਕਰਦੀ।

ਸਿੱਖ ਜਥੇਬੰਦੀਆਂ ਦੀ ਵੱਡੀ ਜ਼ਿੰਮੇਵਾਰੀ ਬਣੀ ਹੋਈ ਹੈ ਕਿ ਉਹ ਮਾਮਲੇ ਨੂੰ ਉਲਝਣ ਤੋਂ ਸੁਲਝਾਉਣ ਦੀ ਦਿਸ਼ਾ ਪੂਰੀ ਸਾਵਧਾਨੀ ਦੀ ਵਰਤੋਂ ਕਰਨ।

ਸੰਗਠਨ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਨਾਲ ਬਦਸਲੂਕੀ ਅਤੇ ਉਹਨਾਂ ਨੂੰ ਕਵਰੇਜ ਤੋਂ ਰੋਕਣਾ ਜਿੱਥੇ ਲੋਕਤੰਤਰ ਨਾਲ ਧੱਕਾ ਹੈ, ਉੱਥੇ ਇਸ ਘਟਨਾਕ੍ਰਮ ਦੇ ਵਾਪਰਨ ਪਿੱਛੇ ਕਈ ਤਰ੍ਹਾਂ ਦੇ ਸਵਾਲ ਸ਼ੰਕੇ ਖੜ੍ਹੇ ਹੋ ਗਏ ਹਨ।


Click here to Like us on Facebook


 

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...