Sunday, May 5, 2024

ਵਾਹਿਗੁਰੂ

spot_img
spot_img

ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਅਕਤੂਬਰ, 2020 –
ਸੇਵਾਮੁਕਤ ਆਈ.ਏ.ਐਸ ਆਫੀਸਰਜ ਐਸੋਸੀਏਸ਼ਨ ਵਲੋਂ ਸੇਵਾ ਮੁਕਤ ਆਈ.ਏ.ਐਸ ਅਧਿਕਾਰੀ ਸ੍ਰੀ ਸੀ.ਐਲ. ਬੈਂਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਅੱਜ ਇੱਥੋਂ ਜਾਰੀ ਬਿਆਨ ਵਿਚ ਸੇਵਾਮੁਕਤ ਆਈ.ਏ.ਐਸ ਆਫੀਸਰ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਵਰਚੁਅਲ ਮੀਟਿੰਗ ਦੌਰਾਨ ਸ੍ਰੀ ਸੀ.ਐਲ ਬੈਂਸ ਦੇ ਦਿਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਇਸ ਦੁਖ ਦੀ ਘੜੀ ਵਿਚ ਪੂਰੀ ਤਰਾਂ ਨਾਲ ਸ੍ਰੀ ਚਮਨ ਲਾਲ ਦੇ ਪਰਿਵਾਰ ਨਾਲ ਖੜਨ ਦਾ ਭਰੋਸਾ ਜਤਾਇਆ।

ਐਸੋਸੀਏਸ਼ਨ ਵਲੌਂ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਪ੍ਰਮਾਤਮਾਂ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਬੁਲਾਰੇ ਨੇ ਸ੍ਰੀ ਚਮਨ ਬੈਂਸ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਬੈਂਸ ਸਾਲ 1965 ਵਿਚ ਇੰਡੀਅਨ ਪੁਲਿਸ ਸਰਵਿਸ ਵਿਚ ਭਰਤੀ ਹੋਏ ਸਨ ਅਤੇ ਇਸ ਉਪਰੰਤ ਉਹ 1966 ਵਿਚ ਪੰਜਾਬ ਵਿਚ ਆਈ.ਏ.ਐੱਸ. ਅਧਿਕਾਰੀ ਬਣੇ। ਉਨ੍ਹਾਂ ਦੱਸਿਆ ਸ੍ਰੀ ਬੈਂਸ ਆਪਣੇ ਚੜ੍ਹਦੀ ਕਲਾ ਵਾਲੇ ਸੁਭਾਅ, ਇਮਾਨਦਾਰੀ, ਨਿਡਰਤਾ ਅਤੇ ਹਾਜ਼ਰਜਵਾਬੀ ਲਈ ਜਾਣੇ ਜਾਂਦੇ ਸਨ।ਸ੍ਰੀ ਬੈਂਸ ਹਮੇਸ਼ਾ ਦ੍ਰਿੜਤਾ ਨਾਲ ਇਮਾਨਦਾਰ ਅਫਸਰਾਂ ਦੇ ਪੱਖ ਵਿੱਚ ਖੜ੍ਹੇ ਰਹੇ ਅਤੇ ਹਮੇਸ਼ਾ ਆਪਣੇ ਸਿਧਾਂਤਾਂ `ਤੇ ਕਾਇਮ ਰਹੇ। ਉਹ ਆਪਣੇ ਸੀਨੀਅਰ ਤੇ ਜੂਨੀਅਰਾਂ ਅਫਸਰਾਂ ਅਤੇ ਮੁਲਾਜ਼ਮਾ ਨੂੰ ਪੂਰਾ ਸਤਿਕਾਰ ਦਿੰਦੇ ਸਨ।

ਉਹ ਇਕ ਤੰਦਰੁਸਤੀ ਪਸੰਦ ਵਿਅਕਤੀ ਸਨ, ਪਰ ਇਹ ਦੁਖ ਦੀ ਗੱਲ ਹੈ ਕਿ ਅਖੀਰ ਵਿਚ ਬਿਮਾਰੀ ਕਰਕੇ ਉਹ ਜਿੰਦਗੀ ਦੀ ਜੰਗ ਹਾਰ ਗਏ। ਉਹਨਾਂ ਦੇ ਜ਼ਿੰਦਾਦਿੱਲ ਅਤੇ ਮਿਲਾਪੜੇ ਸੁਭਾਅ ਕਰਕੇ ਉਹਨਾਂ ਦੇ ਸਾਥੀ ਅਤੇ ਦੋਸਤ ਹਮੇਸ਼ਾ ਉਹਨਾਂ ਨੂੰ ਯਾਦ ਰੱਖਣਗੇ।


Click here to Like us on Facebook


 

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,144FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...