Saturday, May 4, 2024

ਵਾਹਿਗੁਰੂ

spot_img
spot_img

ਸੁਖ਼ਜਿੰਦਰ ਰੰਧਾਵਾ ਨੇ ਕੇਂਦਰੀ ਸਹਿਕਾਰੀ ਬੈਂਕਾਂ ਦੇ ਨਵੇਂ ਨਿਯੁਕਤ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

- Advertisement -

ਯੈੱਸ ਪੰਜਾਬ
ਚੰਡੀਗੜ , 27 ਅਕਤੂਬਰ, 2020 –
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ ਦੀ ਸਮਰੱਥਾ ਵਿੱਚ ਵਾਧੇ ਲਈ 110 ਫੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵੱਲੋਂ ਆਊਟਸੋਰਿਸ ‘ਤੇ ਸਹਿਕਾਰੀ ਬੈਂਕਾਂ ਵਿੱਚ ਲਗਾਏ ਗਏ ਹਨ।

ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਮੌਜੂਦਾ ਸਮੇਂ ਸਟਾਫ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ ਵਿੱਚ ਬੈਂਕ ਸਟਾਫ ਨੂੰ ਦਿੱਕਤ ਆ ਰਹੀ ਹੈ ਅਤੇ ਕਈ ਵਾਰ ਗ੍ਰਾਹਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਨ੍ਹਾਂ ਫੀਲਡ ਐਗਜ਼ੀਕਿਊਟਵਾਂ ਵੱਲੋਂ ਬੈਂਕ ਲਈ ਨਵੇਂ ਵਿਅਕਤੀਆਂ ਨੂੰ ਖਾਤਾ ਧਾਰਕ ਬਣਾਉਣਾ, ਬੈਂਕਾਂ ਵਿੱਚ ਨਵੇਂ ਬੱਚਤ ਬੈਂਕ ਖਾਤਿਆਂ ਅਤੇ ਕਰੰਟ ਅਕਾਊਂਟ ਖੋਲ੍ਹਣੇ, ਅਮਾਨਤਾਂ ਸਬੰਧੀ ਜਾਣਕਾਰੀ ਦੇਣ ਅਤੇ ਅਮਾਨਤਾਂ ਨੂੰ ਇਕੱਤਰ ਕਰਨਾ ਸ਼ਾਮਲ ਹੈ।

ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਵੀਆਂ ਕਰਜ਼ਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਅਤੇ ਕਰਜ਼ੇ (ਐਨ.ਪੀ.ਏ.) ਦੀ ਰਿਕਵਰੀ ਕਰਨਾ, ਡਿਫਾਲਟਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਨੂੰ ਮੁਕੰਮਲ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੈਂਕਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਦਿੱਕਤਾਂ ਜਿਵੇਂ ਕਿ ਫਾਰਮ ਭਰਨ ਵਿੱਚ ਮੱਦਦ ਕਰਨਾ ਅਤੇ ਉਨ੍ਹਾਂ ਨੂੰ ਬੈਂਕ ਦੇ ਕਾਰੋਬਾਰ ਪ੍ਰਤੀ ਸੇਧ ਦੇਣ ਦਾ ਕੰਮ ਸੌਂਪਿਆ ਜਾਵੇਗਾ।

ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਸ੍ਰੀਮਤੀ ਹਰਗੁਣਜੀਤ ਕੌਰ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੂਣ ਰੂਜ਼ਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਏ.ਐਮ.ਡੀ. (ਪ੍ਰਬੰਧ) ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...