Friday, January 10, 2025
spot_img
spot_img
spot_img
spot_img

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, ਜੁਲਾਈ 27, 2024:

ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ