Tuesday, April 30, 2024

ਵਾਹਿਗੁਰੂ

spot_img
spot_img

ਗਮਾਡਾ ਨੂੰ ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨੀ ਚਾਹੀਦੀ ਹੈ: ਮਨੀਸ਼ ਤਿਵਾੜੀ

- Advertisement -

ਯੈੱਸ ਪੰਜਾਬ
ਐਸ.ਏ.ਐਸ.ਨਗਰ, 29 ਅਕਤੂਬਰ, 2020 –
ਦੋਸ਼ੀ ਬਿਲਡਰਾਂ ਖ਼ਿਲਾਫ਼ ਮਿਸਾਲੀ ਕਾਰਵਾਈ ਦੀ ਵਕਾਲਤ ਕਰਦਿਆਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਉਹਨਾਂ ਬਿਲਡਰਾਂ / ਡਿਵੈਲਪਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ ਜੋ ਨਾਗਰਿਕਾਂ ਨਾਲ ਧੋਖਾ ਕਰ ਰਹੇ ਹਨ।

ਸ੍ਰੀ ਤਿਵਾੜੀ ਨੇ ਕਿਹਾ, ‘ਕਬਜ਼ਾ ਦੇਣ ਵਿੱਚ ਜਾਣ-ਬੁੱਝ ਕੇ ਦੇਰੀ ਅਤੇ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਰੀਅਲ ਅਸਟੇਟ ਗ੍ਰਾਹਕਾਂ ਨੂੰ ਨਾ ਸਿਰਫ਼ ਮਾਨਸਿਕ ਅਤੇ ਵਿੱਤੀ ਤੌਰ ‘ਤੇ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਸਗੋਂ ਉਨ੍ਹਾਂ ਦੇ ‘ਜੀਵਨ ਅਤੇ ਰੋਜ਼ੀ-ਰੋਟੀ ਦੇ ਅਧਿਕਾਰ’ ਦੀ ਉਲੰਘਣਾ ਵੀ ਹੁੰਦੀ ਹੈ।’ ਉਨ੍ਹਾਂ ਨੇ ਧੋਖਾ ਕਰ ਰਹੇ ਬਿਲਡਰਾਂ /ਕਾਲੋਨੀਆਂ ਵਾਲਿਆਂ ‘ਤੇ ਭਾਰੀ ਜ਼ੁਰਮਾਨੇ, ਲਾਇਸੈਂਸ ਰੱਦ ਕਰਨ ਅਤੇ ਅਪਰਾਧਿਕ ਕਾਰਵਾਈ ਕਰਨ ਦਾ ਸੁਝਾਅ ਦਿੱਤਾ।

ਉਹਨਾਂ ਅਧਿਕਾਰੀਆਂ ਨੂੰ ਇੱਕ ਅਜਿਹਾ “ਮਾਡਲ ਬਿਲਡਰ ਬਾਇਅਰ ਐਗਰੀਮੈਂਟ” ਲਿਆਉਣ ਲਈ ਸੁਝਾਅ ਵੀ ਦਿੱਤਾ ਜਿਸ ਵਿੱਚ ਜੁਰਮਾਨੇ ਦੀ ਧਾਰਾ ਨੂੰ ਉਚਿਤ ਢੰਗ ਨਾਲ ਸ਼ਾਮਲ ਕੀਤਾ ਗਿਆ ਹੋਵੇ। ਸ੍ਰੀ ਤਿਵਾੜੀ ਨੇ ਕਿਹਾ, “ਆਮ ਤੌਰ ‘ਤੇ ਸਮਝੌਤੇ ਬਿਲਡਰਾਂ ਦੇ ਹੱਕ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਆਮ ਲੋਕਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ।”

ਮੌਜੂਦਾ ਸਮੇਂ ਵਿੱਚ ਰੀਅਲ ਅਸਟੇਟ ਉਦਯੋਗ ਦੇਸ਼ ਭਰ ਵਿਚ ਸਭ ਤੋਂ ਵੱਧ ਪ੍ਰਫੁੱਲਤ ਹੋ ਰਿਹਾ ਹੈ। ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਦੀ ਮੰਗ ਨਿਰੰਤਰ ਵੱਧ ਰਹੀ ਹੈ ਅਤੇ ਇਸ ਤਰ੍ਹਾਂ ਬਿਲਡਰਾਂ ਅਤੇ ਡਿਵੈਲਪਰਾਂ ਦੀ ਗਿਣਤੀ ਵੀ ਵੱਧ ਰਹੀ ਹੈ ਜੋ ਸੰਭਾਵਿਤ ਖਰੀਦਦਾਰਾਂ ਨੂੰ ਆਕਰਸ਼ਿਤ ਕਰਨ ਲਈ ਵਿਸ਼ੇਸ਼ ਸੁਵਿਧਾਵਾਂ ਦੇ ਵਾਅਦੇ ਕਰਦੇ ਹਨ। ਪਰ ਕਈ ਮਾਮਲਿਆਂ ਵਿੱਚ ਉਹ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰਦੇ।

ਸੰਸਦ ਮੈਂਬਰ ਨੇ ਕਿਹਾ ਕਿ ਨਿਰਧਾਰਤ ਸਮਾਂ ਅਵਧੀ ਦੇ ਅੰਦਰ ਪ੍ਰਾਜੈਕਟ ਮੁਕੰਮਲ ਨਾ ਕਰਨ ਵਿੱਚ ਅਸਫ਼ਲ ਰਹਿਣ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਬਿਜਲੀ, ਪਾਣੀ ਦੀ ਸਪਲਾਈ ਆਦਿ ਵਿੱਚ ਕਮੀ, ਸੇਵਾਵਾਂ ਦੀ ਘਾਟ, ਅਢੁਕਵੀਆਂ ਸਹੂਲਤਾਂ, ਛੱਤ ਦੀ ਲੀਕੇਜ, ਸਹੀ ਢੰਗ ਨਾਲ ਨਿਕਾਸੀ ਨਾ ਕਰਨ, ਅਧੂਰਾ ਫਾਈਰ ਸੇਫਟੀ ਸਿਸਟਮ, ਬਿਜਲੀ ਦੀਆਂ ਤਾਰਾਂ ਦੀ ਘਟੀਆ ਕੁਆਲਟੀ, ਪਾਣੀ ਦੀ ਵਿਵਸਥਾ, ਰਿਹਾਇਸ਼ ਸਬੰਧੀ ਸਰਟੀਫਿਕੇਟ ਮੁਹੱਈਆ ਨਾ ਕਰਾਉਣ ਬਾਰੇ ਪ੍ਰਮੋਟਰਾਂ / ਬਿਲਡਰਾਂ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲਦੀਆਂ ਹਨ, ਜਿਸ ਨਾਲ ਬਿਲਡਰਾਂ ਅਤੇ ਖਰੀਦਦਾਰਾਂ ਵਿਚਾਲੇ ਟਕਰਾਅ ਪੈਦਾ ਹੁੰਦਾ ਹੈ ਜਿਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਿਲਡਰਾਂ ਖ਼ਿਲਾਫ਼ ਜਨਤਕ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਕਮੇਟੀ ਗਠਿਤ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਖਰੀਦਦਾਰਾਂ ਦੇ ਵਿੱਤੀ ਨੁਕਸਾਨ ਤੇ ਮਾਨਸਿਕ ਪ੍ਰੇਸ਼ਾਨੀ ਨੂੰ ਘਟਾਉਣ ਲਈ ਅਤੇ ਬਿਲਡਰਾਂ ਅਤੇ ਰੀਅਲ ਅਸਟੇਟ ਡਿਵੈਲਪਰਾਂ ਦੇ ਅਣਉਚਿਤ ਅਮਲਾਂ ਨੂੰ ਠੱਲ ਪਾਉਣ ਲਈ ਗਮਾਡਾ ਨੂੰ ਉਚਿਤ ਉਪਾਵਾਂ ਨਾਲ ਅੱਗੇ ਆਉਣਾ ਚਾਹੀਦਾ ਹੈ।

ਸ੍ਰੀ ਮਨੀਸ਼ ਤਿਵਾੜੀ ਨੇ ਮੋਹਾਲੀ ਦੇ ਪੁੱਡਾ ਭਵਨ ਵਿਖੇ ਗਮਾਡਾ ਵੱਲੋਂ ਕੀਤੀਆਂ ਗਤੀਵਿਧੀਆਂ ਬਾਰੇ ਜਾਣੂ ਹੋਣ ਲਈ ਅਧਿਕਾਰੀਆਂ ਨਾਲ ਮੀਟਿੰਗ ਅਤੇ ਗੱਲਬਾਤ ਕੀਤੀ। ਉਨ੍ਹਾਂ ਨਾਲ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਿੰਦਰ ਪਾਲ ਸਿੰਘ ਪਾਲੀ ਅਤੇ ਪੰਜਾਬ ਵਿਸ਼ਾਲ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਪਵਨ ਦੀਵਾਨ ਵੀ ਸਨ।


Click here to Like us on Facebook


 

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...