Thursday, October 3, 2024
spot_img
spot_img
spot_img
spot_img
spot_img

ਕੈਬਨਿਟ ਮੰਤਰੀ ਜਿੰਪਾ ਨੇ ਆਰਮੀ ਰੇਂਜ ਡਾਡਾ ’ਚ ਪੌਦੇ ਲਗਾਉਣ ਦੀ ਮੁਹਿੰਮ ਦੀ ਕਰਵਾਈ ਸ਼ੁਰੂਆਤ

ਯੈੱਸ ਪੰਜਾਬ
ਹੁਸ਼ਿਆਰਪੁਰ, 29 ਜੁਲਾਈ, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਪਿੰਡ ਡਾਡਾ ਦੀ ਆਰਮੀ ਰੇਂਜ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਉਨ੍ਹਾਂ ਨਾਲ ਜਨਰਲ ਅਫ਼ਸਰ ਅੰਮ੍ਰਿਤਸਰ ਡਵੀਜ਼ਨ ਮੇਜਰ ਜਨਰਲ ਮੁਕੇਸ਼ ਸ਼ਰਮਾ, ਕਮਾਂਡਰ ਜਲੰਧਰ ਬ੍ਰਿਗੇਡੀਅਰ ਐਚ.ਪੀ ਸਿੰਘ, ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੂਰੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਰਿਆਵਲ ਮੁਹਿੰਮ ਤਹਿਤ ਸੂਬੇ ਵਿਚ ਲੱਖਾਂ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨਾ ਸਾਡੀ ਮੁੱਖ ਪਹਿਲ ਹੈ।

ਪੌਦੇ ਲਗਾਉਣ ਨਾਲ ਨਾ ਕੇਵਲ ਵਾਤਾਵਰਨ ਵਿਚ ਸੁਧਾਰ ਹੋਵੇਗਾ, ਬਲਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਵੱਛ ਅਤੇ ਸਿਹਤਮੰਦ ਵਾਤਾਵਰਨ ਯਕੀਨੀ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰੁੱਖ ਲਗਾਓ ਮੁਹਿੰਮ ਤਹਿਤ ਸੂਬੇ ਭਰ ਵਿਚ ਵੱਖ-ਵੱਖ ਸਥਾਨਾਂ ’ਤੇ ਪੌਦੇ ਲਗਾਏ ਜਾ ਰਹੇ ਹਨ, ਜਿਸ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਜਨਤਕ ਸਥਾਨ ਸ਼ਾਮਿਲ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੁਹਿੰਮ ਸੂਬੇ ਵਿਚ ਹਰਿਆਲੀ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਬਧਾਉਣ ਵਿਚ ਮੀਲ ਦਾ ਪੱਥਰ ਸਾਬਿਤ ਹੋਵੇਗੀ।

ਉਨ੍ਹਾਂ ਦੱਸਿਆ ਕਿ ਅੱਜ ਦੀ ਇਹ ਰੁੱਖ ਲਗਾਉਣ ਦਾ ਪ੍ਰੋਗਰਾਮ ਕਰਨਲ (ਰਿਟਾ.) ਮਨਦੀਪ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਸ਼ਾਸਨ, ਵਣ ਵਿਭਾਗ, ਸਥਾਨਕ ਨਿਵਾਸੀਆਂ, ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਅਸੀਂ ਆਪਣੇ ਵਾਤਾਵਰਨ ਦੀ ਰੱਖਿਆ ਅਤੇ ਸੁਧਾਰ ਕਰ ਸਕਦੇ ਹਾਂ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕਰਨਲ ਰਿਸ਼ਭ ਸਿੰਘ, ਕਰਨਲ ਅਮਿਤ ਦੱਤ, ਡੀ.ਐਫ.ਓ ਨਲਿਨ ਯਾਦਵ, ਕਮਲਜੀਤ ਗਰੇਵਾਲ, ਸਰਪੰਚ ਡਾਡਾ ਸੁਰਜੀਤ ਸਿੰਘ, ਬਲਬੀਰ ਸਿੰਘ, ਸਾਗਰ, ਰੇਂਜ ਅਫ਼ਸਰ ਤਜਿੰਦਰ ਸਿੰਘ, ਵਿਨੋਦ , ਬਲਾਕ ਅਫ਼ਸਰ ਬਲਵੰਤ ਤੋਂ ਇਲਾਵਾ ਭਾਰਤੀ ਸੈਨਾ ਦੇ 50 ਤੋਂ ਵੱਧ ਜਵਾਨ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ