Wednesday, May 8, 2024

ਵਾਹਿਗੁਰੂ

spot_img
spot_img

Simarjeet Bains ’ਤੇ ਬਲਾਤਕਾਰ ਤੇ ਹੋਰ ਦੋਸ਼ਾਂ ਦੀ ਜਾਂਚ ਕਰ ਰਹੀ IPS ਅਧਿਕਾਰੀ ਦਾ ਤਬਾਦਲਾ

- Advertisement -

ਯੈੱਸ ਪੰਜਾਬ
ਲੁਧਿਆਣਾ, 21 ਨਵੰਬਰ, 2020:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਇਕ ਮਹਿਲਾ ਵੱਲੋਂ ਬਲਾਤਕਾਰ ਦੇ ਦੋਸ਼ ਲਗਾਏ ਜਾਣ ਦੇ ਮਾਮਲੇ ਦੀ ਜਾਂਚ ਜਿਸ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਸੌਂਪੀ ਗਈ ਸੀ, ਅੱਜ ਉਸਦਾ ਤਬਾਦਲਾ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਲੁਧਿਆਣਾ ਦੀ ਇਕ ਵਿਧਵਾ ਔਰਤ ਨੇ ਸ: ਬੈਂਸ ’ਤੇ ਬਲਾਤਕਾਰ, ਧੋਖ਼ਾਧੜੀ ਅਤੇ ਧਮਕੀਆਂ ਦੇਣ ਆਦਿ ਜਿਹੇ ਅਨੇਕਾਂ ਗੰਭੀਰ ਦੋਸ਼ ਲਗਾਏ ਸਨ ਅਤੇ ਇਸ ਸੰਬੰਧੀ ਉਸ ਵੱਲੋਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਨੂੰ ਪੰਜਾਬੀ ਵਿੱਚ ਲਿਖ਼ ਕੇ ਦਿੱਤੀ ਦਰਖ਼ਾਸਤ ਦੀ ਕਾਪੀ ਸੋਮਵਾਰ ਨੂੰ ਵਾਇਰਲ ਕੀਤੀ ਗਈ ਸੀ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਨੇ ਇਸ ਮਾਮਲੇ ਦੀ ਜਾਂਚ ਜੁਆਇੰਟ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ.ਐਸ. ਨੂੰ ਸੌਂਪੀ ਸੀੇ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

ਇਸੇ ਦੌਰਾਨ ਅੱਜ ਰਾਜ ਸਰਕਾਰ ਵੱਲੋਂ 3 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ ਜਿਨ੍ਹਾਂ ਵਿੱਚ ਸ੍ਰੀਮਤੀ ਕੰਵਰਦੀਪ ਕੌਰ ਦਾ ਨਾਂਅ ਵੀ ਸ਼ਾਮਲ ਹੈ। ਉਨ੍ਹਾਂ ਨੂੰ ਸ: ਜਸਪ੍ਰੀਤ ਸਿੰਘ ਸਿੱਧੂ ਆਈ.ਪੀ.ਐਸ. ਦੀ ਥਾਂ ਕਪੂਰਥਲਾ ਦਾ ਐਸ.ਐਸ.ਪੀ.ਨਿਯੁਕਤ ਕੀਤਾ ਗਿਆ ਹੈ।


ALSO READ:
Punjab Police Transfers – SSP among 3 IPS, 4 PPS officers transferred


ਜ਼ਾਹਿਰ ਹੈ ਕਿ ਹੁਣ ਸ: ਬੈਂਸ ’ਤੇ ਲੱਗੇ ਗੰਭੀਰ ਦੋਸ਼ਾਂ ਦੀ ਜਾਂਚ ਦਾ ਜ਼ਿੰਮਾ ਕਿਸੇ ਹੋਰ ਅਧਿਕਾਰੀ ਨੂੰ ਸੌਂਪਿਆ ਜਾਵੇਗਾ।

ਇਸੇ ਦੌਰਾਨ ਖ਼ਬਰ ਇਹ ਵੀ ਹੈ ਕਿ ਸ: ਬੈਂਸ ਦੇ ਖਿਲਾਫ਼ ਸ਼ਿਕਾਇਤ ਦੇਣ ਵਾਲੀ ਉਕਤ ਔਰਤ ਨੂੰ ਪੁਲਿਸ ਸੁਰੱਖ਼ਿਆ ਪ੍ਰਦਾਨ ਕਰ ਦਿੱਤੀ ਗਈ ਹੈ।

ਇਸ ਮਾਮਲੇ ’ਤੇ ਜਿੱਥੇ ਵਿਰੋਧੀ ਧਿਰਾਂ, ਖ਼ਾਸ ਕਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ: ਬੈਂਸ ਦੇ ਖਿਲਾਫ਼ ਜ਼ਬਰਦਸਤ ਮੋਰਚਾ ਖੋਲਿ੍ਹਆ ਹੋਇਆ ਹੈ, ਉੱਥੇ ਸ: ਬੈਂਸ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਖਿਲਾਫ਼ ਕੀਤੀ ਜਾ ਰਹੀ ਸਿਆਸੀ ਮੋਰਚਾਬੰਦੀ ਦਾ ਹਿੱਸਾ ਹੈ ਅਤੇ ਸਮੇਂ ਦੇ ਨਾਲ ਸਭ ਕੁਝ ਸਾਫ਼ ਹੋ ਜਾਵੇਗਾ।

ਸ: ਬੈਂਸ ਅਨੁਸਾਰ ਇਹ ਕੈਸਾ ਸੰਜੋਗ ਰਿਹਾ ਹੋਵੇਗਾ ਕਿ ਇਹ ਸ਼ਿਕਾਇਤ ਉਸ ਦਿਨ ਹੀ ਵਾਇਰਲ ਕੀਤੀ ਗਈ ਜਿਸ ਦਿਨ ਉਹ ‘ਪੰਜਾਬ ਅਧਿਕਾਰ ਯਾਤਰਾ’ ਸ਼ੁਰੂ ਕਰਕੇ ਇਹ ਮੰਗ ਉਠਾ ਰਹੇ ਸਨ ਕਿ ਪੰਜਾਬ ਦੇ ਪਾਣੀਆਂ ਦੇ ਪੈਸੇ ਦੂਜੇ ਰਾਜਾਂ ਤੋਂ ਮੰਗੇ ਜਾਣ ਜਿਸ ਨਾਲ ਪੰਜਾਬ ਦੀ ਅਰਥ ਵਿਵਸਥਾ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,138FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...