Sunday, May 5, 2024

ਵਾਹਿਗੁਰੂ

spot_img
spot_img

Akali Dal ਵੱਲੋਂ Haryana Border ਸੀਲ ਕਰਨ ਦੀ ਨਿਖ਼ੇਧੀ, ਕਿਹਾ Khattar ਸਰਕਾਰ ਕਿਸਾਨਾਂ ਦੇ ਦਮਨ ਤੋਂ ਗੁਰੇਜ਼ ਕਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2020:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਨੀਤੀਆਂ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੈਰ ਲੋਕਤੰਤਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਵੁਹਨਾਂ ਕਿਹਾ ਕਿ ਹਰਿਆਣਾ ਸਰਕਾਰ ਕੋਲ ਇਸਦੀਆਂ ਸੜਕਾਂ ‘ਤੇ ਕਿਸਾਨਾਂ ਨੂੰ ਲੰਘਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ।

ਉਹਨਾਂ ਕਿਹਾ ਕਿ ਸਿਕਾਨਾਂ ਦਾ ਅਧਿਕਾਰ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਲੀ ਜਾਣ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿਰਫ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਾਸਤੇ ਅੰਨਦਾਤਾ ਨੂੰ ਦਬਾਉਣ ਲਈ ਜਬਰ ਵਾਲੇ ਤਰੀਕੇ ਨਹੀਂ ਅਪਣਾਉਣੇ ਚਾਹੀਦੇ।

ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ‘ਤੇ ਵੀ ਦੋਸ਼ ਲਾਇਆ ਕਿ ਉਹ ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੂੰ ਗੈਰ ਲੋਕਤੰਤਰੀ ਤਰੀਕੇ ਵਰਤਣ ਲਈ ਹਰੀ ਝੰਡੀ ਦੇ ਕੇ ਕਿਸਾਨਾਂ ਨੁੰ ਗਲਤ ਰਾਹ ਪਾ ਰਹੀ ਹੈ ਜਦਕਿ ਕਿਸਾਨ ਆਪਣੇ ਐਲਾਨ ਅਨੁਸਾਰ 26 ਅਤੇ 27 ਨਵੰਬਰ ਨੁੰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਸਤੇ ਆ ਰਹੇ ਹਨ।

ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਜਿਣਸਾਂ ਦੀ ਐਮ ਐਸ ਸੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਸਮੇਤ ਹੋਰ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਜਾਣ ਦੇਣਾ ਚਾਹੀਦਾ ਹੈ।

ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਦਿਲੀ ਚਲੋ ਪ੍ਰੋਗਰਾਮ ਦੀ ਦਿਲੋਂ ਹਮਾਇਤ ਕਰਦਾ ਹੈ। ਉਹਨਾਂ ਹਿਕਾ ਕਿ ਅਸੀਂ ਪ੍ਰੋਗਰਾਮ ਵਿਚ ਕਿਸਾਨਾਂ ਨਾਲ ਰਲ ਕੇ ਸ਼ਾਮਲ ਹੋਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਹਾਂ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਦਿੱਲੀ ਵਿਚ ਕਿਸਾਨਾਂ ਦੇ ਸ਼ਾਂਤਮਈ ਰੋਸ ਧਰਨਿਆਂ ਦੌਰਾਨ ਲੰਗਰ ਸਮੇਤ ਹਰ ਜ਼ਰੂਰੀ ਸੇਵਾ ਉਪਲਬਧ ਕਰਵਾਉਣ। ਉਹਨਾਂ ਕਿਹਾ ਕਿ ਦਿੱਲੀ ਜਾਣ ਵੇਲੇ ਤੇ ਵਾਪਸੀ ਵੇਲੇ ਵੀ ਸਾਡੇ ਪਾਰਟੀ ਵਰਕਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...