Tuesday, April 30, 2024

ਵਾਹਿਗੁਰੂ

spot_img
spot_img

Haryana Border ਸੀਲ ਕਰਨ ਅਤੇ ਗ੍ਰਿਫ਼ਤਾਰੀਆਂ ਦੇ ਮਾਮਲੇ ’ਚ Khattar ’ਤੇ ਵਰ੍ਹੇ ਕਿਸਾਨ, ਕਿਹਾ ਹਰ ਹੀਲੇ ਪਹੁੰਚਾਂਗੇ Delhi

- Advertisement -

ਯੈੱਸ ਪੰਜਾਬ
ਚੰਡੀਗੜ੍ਹ 24 ਨਵੰਬਰ, 2020 –
ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਾਰਪੋਰੇਟਾਂ ਦਾ ਦਲਾਲ ਅਤੇ ਕਿਸਾਨ-ਵਿਰੋਧੀ ਕਰਾਰ ਦਿੱਤਾ ਹੈ।

ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਭਾਰਤੀ ਕਿਸਾਨ ਯੂਨੀਅਨ(ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਬੀਕੇਯੂ-ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖੱਟੜ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਲਈ ਹਰ ਹੱਥਕੰਡਾ ਵਰਤਿਆ ਗਿਆ ਹੈ, ਕਰੀਬ 3 ਦਰਜ਼ਨ ਕਿਸਾਨ-ਆਗੂਆਂ ਨੂੰ ਜ਼ਬਰਦਸਤੀ ਗ੍ਰਿਫਤਾਰ ਕੀਤਾ ਗਿਆ, ਘਰਾਂ ‘ਚ ਛਾਪੇਮਾਰੀ ਕੀਤੀ ਗਈ, ਪਰਿਵਾਰਕ ਮੈਂਬਰਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਹਰਿਆਣਾ ਦੇ ਬਾਰਡਰ-ਸੀਲ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਲਈ ਰੋਕਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।

ਪਰ ਪੰਜਾਬ ਦੇ ਕਿਸਾਨ ਸੂਝ-ਬੂਝ ਵਰਤਣਗੇ ਅਤੇ ਹਰ ਸੰਭਵ ਤਰੀਕੇ ਰਾਹੀਂ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਪੰਜਾਬ-ਭਰ ‘ਚ 30 ਕਿਸਾਨ-ਜਥੇਬੰਦੀਆਂ ਦੇ ਟੋਲ-ਪਲਾਜ਼ਿਆਂ, ਭਾਜਪਾ ਆਗੂਆਂ ਦੇ ਘਰਾਂ, ਕਾਰਪੋਰੇਟ-ਮਾਲਜ਼ ਅਤੇ ਅੰਬਾਨੀਆਂ ਦੇ ਪੰਪਾਂ ‘ਤੇ ਪੱਕੇ-ਧਰਨੇ ਜਾਰੀ ਰਹੇ।

ਦਿੱਲੀ ਜਾਣ ਲਈ ਟਰੈਕਟਰ-ਟਰਾਲੀਆਂ ਨੂੰ ਤਿਆਰ ਕਰਦਿਆਂ, ਜਾਗੋ-ਮਾਰਚਾਂ, ਨੁੱਕੜ-ਨਾਟਕਾਂ ਅਤੇ ਢੋਲ-ਮਾਰਚਾਂ ਰਾਹੀਂ ਹਰ ਪੰਜਾਬੀ ਨੂੰ ਕਿਸਾਨ-ਅੰਦੋਲਨ ਦਾ ਹਿੱਸਾ ਬਨਣ ਲਈ ਪ੍ਰੇਰਿਆ ਗਿਆ ਅਤੇ 26-27 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ। ਨੌਜਵਾਨਾਂ ਅਤੇ ਔਰਤਾਂ ਵੱਲੋਂ ਕਾਫ਼ਲਿਆਂ ਦੀ ਗਿਣਤੀ ਨੂੰ ਵਧਾਉਣ ਲਈ ਪੂਰੀ ਪੂਰੀ ਵਾਹ ਲਾਈ ਜਾ ਰਹੀ ਹੈ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ...

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...