Tuesday, May 7, 2024

ਵਾਹਿਗੁਰੂ

spot_img
spot_img

551ਵੇਂ ਗੁਰਪੁਰਬ ਮੌਕੇ Nankana Sahib ਤੇ Kartarpur Sahib ਤੋਂ 30 ਮੁਲਕਾਂ ’ਚ ਹੋਵੇਗਾ ਸਿੱਧਾ ਪ੍ਰਸਾਰਣ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2020 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਸੰਸਾਰ ਭਰ ਵਿਚ ਹੋਵੇਗਾ ਸਿੱਧਾ ਪ੍ਰਸਾਰਣ। ਇਹ ਵਡਮੁੱਲੀ ਜਾਣਕਾਰੀ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਦਿੱਤੀ।

ਕੈਨੇਡਾ ਵਿਚ ਸਭ ਤੋਂ ਵੱਡਾ ਨਾਮ ਰੱਖਣ ਵਾਲੇ ਅਦਾਰਾ ਪਰਵਾਸੀ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਵਿਸਥਾਰਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੇ ਸ੍ਰੀ ਪੰਜਾ ਸਾਹਿਬ, ਪਾਕਿਸਤਾਨ ਤੋਂ 551ਵੇਂ ਗੁਰਪੁਰਬ ਮੌਕੇ ਤਿੰਨ ਦਿਨਾਂ ਦਾ ਸਿੱਧਾ ਪ੍ਰਸਾਰਣ ਕੈਨੇਡਾ, ਅਮਰੀਕਾ, ਯੂ.ਕੇ., ਆਸਟਰੇਲੀਆ, ਨਿਊਜ਼ੀਲੈਂਡ ਅਤੇ ਭਾਰਤ ਸਮੇਤ ਦੁਨੀਆ ਦੇ ਉਨ੍ਹਾਂ 30 ਮੁਲਕਾਂ ਵਿਚ ਉਪਲਬਧ ਹੋਵੇਗਾ, ਜਿੱਥੇ ਪੰਜਾਬੀ ਭਾਈਚਾਰਾ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵਸਦੀ ਹੈ।

ਰਜਿੰਦਰ ਸੈਣੀ ਹੋਰਾਂ ਨੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਇਹ ਗੱਲ ਸਾਂਝੀ ਕੀਤੀ ਕਿ ਪਿਛਲੇ ਸਾਲ ਜਦੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਮੇਂ ਉਹ ਪਾਕਿਸਤਾਨ ਗਏ ਸਨ ਤਾਂ ਉਹ ਉੱਥੇ ਗੁਰੂ ਸਾਹਿਬ ਦੇ ਚਰਨਾਂ ਵਿਚ ਇਹ ਅਰਦਾਸ ਕਰਕੇ ਆਏ ਸਨ ਕਿ ਅਗਲੇ ਸਾਲ ਦਾ ਗੁਰਪੁਰਬ ਦਾ ਸਮਾਗਮ ਉਹ ਸੰਸਾਰ ਭਰ ਵਿਚ ਵਸਦੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਤੱਕ ਜ਼ਰੂਰ ਪਹੁੰਚਾਉਣਗੇ।

ਉਨ੍ਹਾਂ ਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪਾਰ ਕਰਨ ਤੋਂ ਬਾਅਦ ਹੁਣ ਉਹ ਇਹ ਗੱਲ ਬਹੁਤ ਮਾਣ ਨਾਲ ਦੱਸਣਾ ਚਾਹੁੰਦੇ ਹਨ ਕਿ ਇਸ ਵਾਰ ਗੁਰਪੁਰਬ ਦੇ ਸਾਰੇ ਸਮਾਗਮ ਲਗਾਤਾਰ ਤਿੰਨ ਦਿਨ ਪਰਵਾਸੀ ਟੈਲੀਵਿਜ਼ਨ ਚੈਨਲ ‘ਤੇ ਦਿਖਾਏ ਜਾਣਗੇ। ਇਸ ਤੋਂ ਇਲਾਵਾ ਪਰਵਾਸੀ ਟੀਵੀ ਦੀ ਵੈਬਸਾਈਟ ਅਤੇ ਫੋਨ ਐਂਡਰਾਇਡ ਜਾਂ ਆਈਫੋਨ ‘ਤੇ ਪਰਵਾਸੀ ਮੀਡੀਆ ਐਪ ਡਾਊਨਲੋਡ ਕਰਕੇ ਵੀ ਇਹ ਸਿੱਧਾ ਪ੍ਰਸਾਰਣ ਦੇਖਿਆ ਜਾ ਸਕਦਾ ਹੈ।

ਰਜਿੰਦਰ ਸੈਣੀ ਹੋਰਾਂ ਨੇ ਕਿਹਾ ਕਿ ਇਸ ਵਾਰ ਜਦੋਂ ਕੋਵਿਡ 19 ਦੇ ਚੱਲਦਿਆਂ ਸੰਗਤਾਂ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਨਹੀਂ ਜਾ ਸਕਣਗੀਆਂ, ਉਸ ਸਮੇਂ ਉਹ ਆਪਣੇ ਘਰਾਂ ਵਿਚ ਬੈਠ ਕੇ ਇਨ੍ਹਾਂ ਗੁਰਧਾਮਾਂ ਅਤੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਸਕਣਗੀਆਂ।

ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਲਗਭਗ 10 ਲੱਖ ਦੇ ਕਰੀਬ, ਅਮਰੀਕਾ ਵਿਚ 8 ਲੱਖ ਦੇ ਕਰੀਬ ਅਤੇ ਇਸ ਤਰ੍ਹਾਂ ਯੂ.ਕੇ., ਆਸਟਰੇਲੀਆ ਅਤੇ ਨਿਊਜ਼ੀਲੈਂਡ ਮੁਲਕਾਂ ਵਿਚ ਵੀ ਲੱਖਾਂ ਪਰਵਾਸੀ ਵਸਦੇ ਹਨ, ਜੋ ਇਹ ਖਬਰ ਸੁਣ ਕੇ ਅਤਿਅੰਤ ਪ੍ਰਸੰਨ ਹਨ। ਰਜਿੰਦਰ ਸੈਣੀ ਹੋਰਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਵਧੇਰੇ ਖੁਸ਼ੀ ਹੈ ਕਿ ਪਰਵਾਸੀ ਐਪ ਅਤੇ ਪਰਵਾਸੀ ਟੀਵੀ ਦੀ ਵੈਬਸਾਈਟ ਕਾਰਨ ਲੱਖਾਂ ਲੋਕ ਭਾਰਤ ਵਿਚ ਵੀ ਸਿੱਧਾ ਪ੍ਰਸਾਰਣ ਦੇਖ ਸਕਣਗੇ।

ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦਾ ਭਾਰਤ ਸਥਿਤ ਯਪ (Yupp) ਟੀਵੀ, ਜਿਸਦਾ ਕਿ ਸਾਰੇ ਸੰਸਾਰ ਵਿਚ ਪਸਾਰਾ ਹੈ, ਨਾਲ ਵੀ ਸਮਝੌਤਾ ਹੋ ਚੁੱਕਾ ਹੈ, ਜਿਸ ਰਾਹੀਂ ਲੋਕ ਯਪ ਟੀਵੀ ਦੇ ਐਪ ‘ਤੇ ਵੀ ਪਰਵਾਸੀ ਟੀਵੀ ਦੇਖ ਸਕਦੇ ਹਨ। ਇਹ ਵੀ ਜ਼ਿਕਰਯੋਗ ਹੈ ਕਿ ਕਿਉਂਕਿ ਯਪ ਟੀਵੀ ਐਪ ਵੋਡਾਫੋਨ ਦੇ ਪਲੇਟਫਾਰਮ ‘ਤੇ ਉਪਲਬਧ ਹੈ। ਇੰਝ ਭਾਰਤ ਵਿਚ ਰਹਿੰਦੇ ਕਰੋੜਾਂ ਲੋਕ ਜੋ ਵੋਡਾਫੋਨ ਦੇ ਸਕਸਕਰਾਈਬਰ ਹਨ, ਉਹ ਵੀ ਇਸ ਸਿੱਧੇ ਪ੍ਰਸਾਰਣ ਨੂੰ ਆਪਣੇ ਫੋਨ ਦੇ ਉਤੇ ਮੁਫਤ ਦੇਖ ਸਕਣਗੇ।

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...