Thursday, May 2, 2024

ਵਾਹਿਗੁਰੂ

spot_img
spot_img

Delhi ਜਾ ਰਹੇ ਸੰਘਰਸ਼ਸ਼ੀਲ ਕਿਸਾਨਾਂ ਦਾ ਰਾਹ ਰੋਕਣਾ ਜਮਹੂਰੀਅਤ ਦਾ ਘਾਣ: Harnam Singh Khalsa

- Advertisement -

ਯੈੱਸ ਪੰਜਾਬ
ਮਹਿਤਾ/ਅੰਮ੍ਰਿਤਸਰ, 27 ਨਵੰਬਰ, 2020:
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸੰਬੰਧੀ ਕਾਨੂੰਨਾਂ ਦੇ ਖ਼ਿਲਾਫ਼ ਜਮਹੂਰੀਅਤ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿਲੀ ਜਾਣ ਤੋਂ ਬਲ ਪੂਰਵਕ ਰੋਕਿਆ ਜਾਣਾ ਲੋਕਤੰਤਰ ਦਾ ਘਾਣ ਹੈ।

ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਨ ਹਿਤੂ ਜਾਂ ਲੋਕ ਪੱਖੀ ਸਰਕਾਰਾਂ ਉਹ ਹਨ ਜੋ ਜਨਤਾ ਦੀ ਸੁਣੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਦੂਰ ਕਰੇ ਪਰ ਇੱਥੇ ਸਰਕਾਰ ਹੀ ਖ਼ੁਦ ਇਕ ਸਮੱਸਿਆ ਬਣ ਚੁੱਕੀ ਹੈ । ਕਿਸੇ ਵੀ ਸਰਕਾਰ ਕੋਲ ਆਪਣੀ ਗਲ ਰੱਖਣੀ ਜਾਂ ਸਰਕਾਰੀ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਇੱਥੇ ਕੇਂਦਰ ਸਰਕਾਰ ਕਿਸਾਨਾਂ ਦੇ ਜਮਹੂਰੀ ਹੱਕ ਖੋਹਣ ’ਤੇ ਤੁਲੀ ਹੋਈ ਹੈ।

ਉਨ੍ਹਾਂ ਕਿਸਾਨਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਸੰਜਮ ’ਚ ਰਹਿਣ ਅਤੇ ਹਿੰਸਾ ਦਾ ਰਸਤਾ ਅਖ਼ਤਿਆਰ ਕਰਨ ਤੋਂ ਗੁਰੇਜ਼ ਕਰਨ ਦੀ ਵੀ ਸਲਾਹ ਦਿੱਤੀ । ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਸਰਕਾਰ ਕਿਸਾਨਾਂ ਨੂੰ ਉਕਸਾ ਕੇ ਕਿਸਾਨ ਲਹਿਰ ਨੂੰ ਤਾਰਪੀਡੋ ਕਰ ਸਕਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਦੇਸ਼ ਵਿਆਪੀ ਕਿਸਾਨ ਲਹਿਰ ਨੂੰ ਦਮਨ ਨਾਲ ਦਬਾਉਣ ਦੀ ਪ੍ਰਕ੍ਰਿਆ ਨਾਲ ਹਰ ਪਾਸੇ ਹਫੜਾ-ਦਫੜੀ ਦਾ ਬਣ ਰਿਹਾ ਮਾਹੌਲ ਅਤੇ ਤਣਾਅਪੂਰਨ ਸਥਿਤੀ ਦੇਸ਼ ਦੇ ਹਿਤ ’ਚ ਨਹੀਂ ਹੋਵੇਗਾ।

ਉਨ੍ਹਾਂ ਕੇਂਦਰ ਸਰਕਾਰ ਨੂੰ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾਂ ਦੀ ਮੰਗ ’ਤੇ ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਦਿਲੀ ਜਾ ਰਹੇ ਕਿਸਾਨਾਂ ਦਾ ਰਾਹ ਰੋਕਣ ਦੀ ਵੀ ਸਖ਼ਤ ਆਲੋਚਨਾ ਕੀਤੀ ਅਤੇ ਕਿਸਾਨਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ।

ਪਰ ਹਰਿਆਣਾ ਨੇ ਪੰਜਾਬ ਤੇ ਹੋਰ ਸੂਬਿਆਂ ਤੋਂ ਹਰਿਆਣਾ ‘ਚੋਂ ਲੰਘ ਕੇ ਦਿੱਲੀ ਜਾਣ ਵਾਲੇ ਸਭ ਰਸਤੇ ਬੰਦ ਕਰਨ ਲਈ ਕੰਡਿਆਲੀ ਤਾਰਾਂ ਲਾਉਣ ਨੂੰ ਅਮਾਨਵੀ ਕਾਰਾ ਗਰਦਾਨਿਆ ਅਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦੇਣ, ਸਭ ਰਸਤਿਆਂ ਨੂੰ ਵੱਡੇ-ਵੱਡੇ ਪੱਥਰ ਤੇ ਰੋਕਾਂ ਲਗਾ ਕੇ ਮੁਕੰਮਲ ਤੌਰ ‘ਤੇ ਬੰਦ ਕਰਨ, ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈੱਸ ਛੱਡਣ ਅਤੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੀ ਵੀ ਸਖ਼ਤ ਨਿਖੇਧੀ ਕੀਤੀ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...