Saturday, April 27, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ ‘ਇਨ ਐਕਸ਼ਨ: Amit Shah ਨੇ ਕੀਤੀ Joginder Singh Ugrahan ਨਾਲ ਗੱਲਬਾਤ – ਕਿੱਥੇ ਫ਼ਸੀ ਕਹਾਣੀ?

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 28 ਨਵੰਬਰ, 2020:
ਪੰਜਾਬ ਤੋਂ ਚੱਲ ਕੇ 40 ਕਿਲੋਮੀਟਰ ਤੋਂ ਵੀ ਵੱਡਾ 2 ਲੱਖ ਲੋਕਾਂ ਦਾ ਕਾਫ਼ਿਲਾ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸ: ਜੋਗਿੰਦਰ ਸਿੰਘ ਉਗਰਾਹਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਫ਼ੋਨ ਕਰਕੇ ਉਨ੍ਹਾਂ ਨੂੰ ਬੁਰਾੜੀ ਵਿਖ਼ੇ ਦਿੱਤੇ ਗਏ ਨਿਰੰਕਾਰੀ ਮੈਦਾਨ ਵਿੱਚ ਹੀ ਆਪਣੇ ਪ੍ਰਦਰਸ਼ਨ ਲਈ ਪੁੱਜਣ ਵਾਸਤੇ ਕਿਹਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਵੱਲ ਜਾ ਰਹੇ ਉਗਰਾਹਾਂ ਜੱਥੇਬੰਦੀ ਦੇ ਕਾਫ਼ਲੇ ਦੀ ਅਗਵਾਈ ਕਰ ਰਹੇ ਸ: ਉਗਰਾਹਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹਨਾਂ ਨੂੰ ਬੁਰਾੜੀ ਵਿਖ਼ੇ ਬੈਠਣਾ ਮਨਜ਼ੂਰ ਨਹੀਂ ਅਤੇ ਉਹ ਜੰਤਰ ਮੰਤਰ ਵਿਖ਼ੇ ਧਰਨਾ ਦੇਣਗੇ। ਉਨ੍ਹਾਂ ਆਖ਼ਿਆ ਸੀ ਕਿ ਜੇ ਉਨ੍ਹਾਂ ਨੂੰ ਜੰਤਰ ਮੰਤਰ ਵਿਖ਼ੇ ਬੈਠਣ ਜਾਂ ਜਾਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਦਿੱਲੀ ਸਰਹੱਦ ’ਤੇ ਸੜਕਾਂ ਰੋਕ ਕੇ ਬੈਠਣ ਨੂੰ ਮਜਬੂਰ ਹੋਣਗੇ।

ਸ: ਉਗਰਾਹਾਂ ਜਿਨ੍ਹਾਂ ਦਾ ਦਾਅਵਾ ਹੈ ਕਿ 5 ਹਜ਼ਾਰ ਵਾਹਨ ਅਤੇ 2 ਲੱਖ ਲੋਕ ਲੈ ਕੇ ਉਹ ਦਿੱਲੀ ਵੱਲ ਜਾ ਰਹੇ ਹਨ ਅਤੇ ਬੁਰਾੜੀ ਦਾ ਮੈਦਾਨ ਉਨ੍ਹਾਂ ਦੀ ਜੱਥੇਬੰਦੀ ਲਈ ਢੁਕਵਾਂ ਨਹੀਂ ਹੈ ਇਸ ਲਈ ਜੱਥੇਬੰਦੀ ਜੰਤਰ ਮੰਤਰ ’ਤੇ ਧਰਨੇ ਦੀ ਥਾਂ ਲਈ ਮੰਗ ਕਰ ਰਹੀ ਹੈ।

ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਈ ਫ਼ੋਨ ਕਾਲ ਮੌਕੇ ਸ੍ਰੀ ਅਮਿਤ ਸ਼ਾਹ ਦਾ ਜ਼ੋਰ ਇਸ ਗੱਲ ’ਤੇ ਸੀ ਕਿ ਦਿੱਤੇ ਜਾ ਰਹੇ ਬੁਰਾੜੀ ਗਰਾਊਂਡ ਵਿੱਚ ਹੀ ਕਿਸਾਨ ਆਪਣਾ ਕਾਫ਼ਲਾ ਲੈ ਕੇ ਜਾਣ ਪਰ ਇਹ ਸਾਨੂੰ ਮਨਜ਼ੂਰ ਨਹੀਂ। ਉਹਨਾਂ ਕਿਹਾ ਕਿ ਉਨ੍ਹਾਂ ਨਾਲ ਦਿੱਲੀ ਪੁਲਿਸ ਦੇ ਕਿਸੇ ਆਈ.ਜੀ. ਨੇ ਗੱਲ ਕੀਤੀ ਸੀ, ਜੋ ਕਹਿ ਰਿਹਾ ਸੀ ਕਿ ਜੰਤਰ ਮੰਤਰ ਵਿਖ਼ੇ ਤਾਂ ਕੇਵਲ 300 ਵਿਅਕਤੀ ਬੈਠ ਸਕਦੇ ਹਨ ਜਦਕਿ ਸ੍ਰੀ ਅਮਿਤ ਸ਼ਾਹ ਕਹਿ ਰਹੇ ਸਨ ਕਿ ਜੰਤਰ ਮੰਤਰ ’ਤੇ ਤਾਂ ਕੇਵਲ 2 ਹਜ਼ਾਰ ਵਿਅਕਤੀ ਬੈਠ ਸਕਦੇ ਹਨ। ਉਨ੍ਹਾਂ ਆਖ਼ਿਆ ਕਿ ਜੇ ਕੋਈ ਗੱਲ ਸਿਰੇ ਨਹੀਂ ਚੜ੍ਹਦੀ ਤਾਂ ਉਹ ਦਿੱਲੀ ਬਾਰਡਰ ’ਤੇ ਹੀ ਬੈਠਣਗੇ।

ਇਹ ਪੁੱਛੇ ਜਾਣ ’ਤੇ ਕਿ ਕੀ ਸ੍ਰੀ ਅਮਿਤ ਸ਼ਾਹ ਨਾਲ ਖ਼ੇਤੀ ਕਾਨੂੂੰਨਾਂ, ਬਿਜਲੀ ਸੋਧ ਬਿੱਲ ਜਾਂ ਪਰਾਲੀ ਐਕਟ ਬਾਰੇ ਵੀ ਕੋਈ ਗੱਲ ਹੋਈ ਹੈ, ਸ: ਉਗਰਾਹਾਂ ਨੇ ਸਪਸ਼ਟ ਕੀਤਾ ਕਿ ਇਸ ਬਾਰੇ ਕੋਈ ਗੱਲ ਨਹੀਂ ਹੋਈ, ਅਜੇ ਤਾਂ ਕੇਵਲ ਧਰਨੇ ’ਤੇ ਬੈਠਣ ਵਾਲੀ ਥਾਂ ਬਾਰੇ ਹੀ ਗੱਲ ਹੋਈ ਹੈ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

DSGMC ਦੇ ਮੈਂਬਰਾਂ ਤੇ ਸਿੱਖ ਕੌਮ ਦੇ ਪ੍ਰਮੁੱਖ ਆਗੂ ਭਾਜਪਾ ਵਿੱਚ ਸ਼ਾਮਲ

ਯੈੱਸ ਪੰਜਾਬ 27 ਅਪ੍ਰੈਲ, 2024 ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਦੀ ਮਾਣਮੱਤੀ ਹਾਜ਼ਰੀ ਵਿੱਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਸਿੱਖ ਕੌਮ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...