Saturday, April 27, 2024

ਵਾਹਿਗੁਰੂ

spot_img
spot_img

Preneet Kaur ਨੇ ਟਰੈਫ਼ਿਕ ਲਾਈਟਾਂ ’ਤੇ ਲੱਗੇ 8 ਐਲ.ਈ.ਡੀ. ਡਿਜੀਟਲ ਬੋਰਡ ਕੀਤੇ Patiala ਵਾਸੀਆਂ ਨੂੰ ਸਮਰਪਿਤ

- Advertisement -

ਯੈੱਸ ਪੰਜਾਬ
ਪਟਿਆਲਾ, 29 ਨਵੰਬਰ, 2020:
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੱਲੋਂ ਅੱਜ ਪਟਿਆਲਾ ਸ਼ਹਿਰ ਦੀਆਂ ਪ੍ਰਮੁੱਖ ਟਰੈਫ਼ਿਕ ਲਾਈਟਾਂ ‘ਤੇ ਲਗਾਏ ਗਏ ਐਲ.ਈ.ਡੀ. ਅਧਾਰਤ ਡਿਜੀਟਲ ਬੋਰਡ ਪਟਿਆਲਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ।

ਪਟਿਆਲਾ ਪੁਲਿਸ ਵੱਲੋਂ ਲੀਲ੍ਹਾ ਭਵਨ ਚੌਂਕ ਵਿਖੇ ਕਰਵਾਏ ਸਮਾਗਮ ਦੌਰਾਨ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਹ ਡਿਜੀਟਲ ਬੋਰਡ ਜਿਥੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦੇਣਗੇ ਉਥੇ ਹੀ ਟਰੈਫ਼ਿਕ ਨਿਯਮਾਂ ਅਤੇ ਕੋਵਿਡ ਤੋਂ ਬਚਾਅ ਲਈ ਰੱਖੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਲੋਕਾਂ ਨੂੰ ਸੁਚੇਤ ਕਰਨਗੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪਟਿਆਲਾ ਪੁਲਿਸ ਵੱਲੋਂ ਲਗਾਏ ਗਏ ਇਹ ਡਿਜੀਟਲ ਬੋਰਡ ਪਟਿਆਲਾ ਵਾਸੀਆਂ ਤੱਕ ਸੂਚਨਾਵਾਂ ਪਹੁੰਚਾਉਣ ਲਈ ਕਾਫ਼ੀ ਉਪਯੋਗੀ ਸਿੱਧ ਹੋਣਗੇ ਅਤੇ ਇਸ ਨਾਲ ਜਿਥੇ ਪਟਿਆਲਾ ਸ਼ਹਿਰ ਦੀ ਸੁੰਦਰ ਦਿੱਖ ਹੋਰ ਚੰਗੀ ਤਰ੍ਹਾਂ ਉਭਰੇਗੀ ਉਥੇ ਹੀ ਟਰੈਫ਼ਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਕੋਵਿਡ ਵਰਗੀ ਮਹਾਂਮਾਰੀ ਤੋਂ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਪ੍ਰੇਰਿਤ ਕਰਨ ‘ਚ ਇਹ ਸਹਾਈ ਸਿੱਧ ਹੋਣਗੇ।

ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਪਟਿਆਲਾ ਸ਼ਹਿਰ ‘ਚ ਸੀ.ਸੀ. ਟੀਵੀ ਕੈਮਰਿਆਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ, ਪੰਜਾਬ ਸਰਕਾਰ ਵਲੋਂ ਨਗਰ ਨਿਗਮ ਨੂੰ 4 ਕਰੋੜ ਰੁਪਏ ਦੇ ਫੰਡ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸੀ.ਸੀ ਟੀਵੀ ਕੈਮਰੇ ਟਰੈਫ਼ਿਕ ਲਾਈਟਾਂ ਤੇ ਲਗਾਏ ਜਾਣਗੇ।

ਇਸ ਮੌਕੇ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਇਹ ਡਿਜੀਟਲ ਬੋਰਡ ਪਟਿਆਲਾ ਦੇ ਪ੍ਰਮੁੱਖ ਚੌਂਕਾਂ ‘ਤੇ ਲਗਾਏ ਗਏ ਹਨ, ਜਿਸ ਵਿੱਚ ਲੀਲ੍ਹਾ ਭਵਨ ਅਤੇ ਫੁਹਾਰਾਂ ਚੌਂਕ ਵਿਖੇ ਰੰਗਦਾਰ ਡਿਜੀਟਲ ਬੋਰਡ ਲਗਾਏ ਗਏ ਹਨ ਅਤੇ ਸ਼ੇਰਾ ਵਾਲਾ ਗੇਟ, ਬੱਸ ਸਟੈਂਡ, ਅਰਬਨ ਅਸਟੇਟ, ਸਰਹਿੰਦ ਰੋਡ ਬਾਈਪਾਸ, ਖੰਡਾ ਚੌਂਕ ਅਤੇ ਥਾਪਰ ਕਾਲਜ ਕੋਲ ਲਗਾਏ ਗਏ ਬੋਰਡ ਲਾਲ ਅੱਖਰਾਂ ‘ਚ ਹਨ ਜੋ ਦੂਰ ਤੋਂ ਆਸਾਨੀ ਨਾਲ ਪੜੇ ਜਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟਰੈਫ਼ਿਕ ਲਾਈਟਾਂ ‘ਤੇ ਖੜੇ ਲੋਕਾਂ ਨੂੰ ਇਨ੍ਹਾਂ ਬੋਰਡਾਂ ਰਾਹੀਂ ਟਰੈਫ਼ਿਕ ਨਿਯਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਾਲੇ ਇਹ ਬੋਰਡ ਪਟਿਆਲਾ ਸ਼ਹਿਰ ਵਿੱਚ ਲਗਾਏ ਗਏ ਹਨ ਅਤੇ ਜਲਦੀ ਹੀ ਇਹ ਪਟਿਆਲਾ ਜ਼ਿਲ੍ਹੇ ਦੇ ਹੋਰਨਾਂ ਖੇਤਰਾਂ ਅਤੇ ਖਾਸਕਰ ਬਾਰਡਰ ਨਾਲ ਲੱਗਦੇ ਖੇਤਰਾਂ ‘ਚ ਇਹ ਡਿਜੀਟਲ ਬੋਰਡ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾਣਗੇ।

ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਲੋਕ ਸਭਾ ਮੈਂਬਰ ਦੇ ਨਿੱਜੀ ਸਕੱਤਰ ਬਲਵਿੰਦਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮ ਦੀਪ ਕੌਰ, ਐਸ.ਪੀ. ਸਿਟੀ ਵਰੁਣ ਸ਼ਰਮਾ, ਐਸ.ਪੀ. ਸਥਾਨਕ ਨਵਨੀਤ ਸਿੰਘ ਬੈਂਸ ਅਤੇ ਐਸ.ਪੀ. ਟਰੈਫ਼ਿਕ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...